Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮੁਹਿੰਮ ਦਾ ਪੌਦੇ ਲਗਾ ਕੇ ਕੀਤਾ ਆਗਾਜ

Web Admin

Web Admin

5 Dariya News

ਅੰਮ੍ਰਿਤਸਰ , 27 Jul 2020

Last updated on: Jul 27, 2020, 00:00 IST

ਕੰਵਲਜੀਤ ਸਿੰਘ ਜਿਲ੍ਹਾ ਸਿਖਿਆ ਅਤੇ ਉਪ ਜਿਲ੍ਹਾ ਸਿਖਿਆ ਅਫਸਰ ਰੇਖਾ ਮਹਾਜਨ ਵੱਲੋਂ ਜਿਲ੍ਹਾ ਸਿਖਿਆ ਦਫਤਰ ਦੇ  ਕੰਪਲੈਕਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਸਮਰਪਿਤ ਬੂਟੇ ਲਗਾ ਕੇ ਮੁਹਿੰਮ ਦਾ ਅਗਾਜ ਕਰਕੇ ਵਣ ਮਹਾਂ ਉਤਸਵ ਮਨਾਇਆ ਗਿਆ।ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਪ੍ਰਕਾਸ਼ ਪੂਰਬ ਮਨਾਇਆ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਰਾਜ ਵਾਸੀਆਂ ਨੂੰ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਮੇਂ ਵੀ ਹਰੇਕ ਪਿੰਡ ਵਿੱਚ 500-500 ਪੌਦੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਾਤਾਵਰਣ ਨੂੰ ਸਵੱਛ ਰੱਖਣ ਲਈ ਜਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੌਦੇ ਲਗਾਏ ਜਾਣਗੇ।ਇਸ ਮੌਕੇ ਉਪ ਜਿਲ੍ਹਾ ਸਿਖਿਆ ਅਫਸਰ ਰੇਖਾ ਮਹਾਜਨ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਬੂਟੇ ਲਗਾਉਣ ਲਈ ਬਹੁਤ ਵਧੀਆ ਹੈ ਅਤੇ ਸਾਵਣ ਮਹੀਨੇ ਦੌਰਾਨ ਬੂਟੇ ਵਧੀਆ ਵੱਧਦੇ ਫੁੱਲਦੇ ਹਨ ਇਸ ਲਈ ਪੌਦੇ ਲਗਾਉਣ ਲਈ ਸਾਵਣ ਦਾ ਮਹੀਨਾ ਸਭ ਤੋਂ ਉਤਮ ਜਾਣਿਆ ਜਾਂਦਾ ਹੈ। ਸ੍ਰੀਮਤੀ ਰੇਖਾ ਮਹਾਜਨ ਨੇ ਸਮੂਹ ਹੈਡ ਟੀਚਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਸਕੂਲਾਂ ਵਿੱਚ ਪੌਦੇ ਜਰੂਰ ਲਗਾਉਣ ਤਾਂ ਜੋ ਵਾਤਾਵਰਣ ਨੂੰ ਹਰਿਆਵਲ ਭਰਪੂਰ ਰੱਖ ਸਕੀਏ।  ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਸਾਫ ਸੁਥਰਾ ਵਾਤਾਵਰਣ ਪ੍ਰਦਾਨ ਕਰਨਾ ਹੈ ਤਾਂ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਪੌਦੇ ਲਗਾਈਏ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਜਿੰਮੇਵਾਰੀ ਦਾ ਬੀੜਾ ਵੀ ਚੁਕੀਏ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਅਤੇ ਪਿੰਡ ਦੀ ਸਵੱਛਤਾ ਆਪ ਮੁਹਾਰੀ ਗਰੀਨਰੀ ਤੋਂ ਪ੍ਰਗਟ ਹੁੰਦੀ ਹੈ।ਇਸ ਮੌਕੇ ਸ੍ਰ ਰਜਿੰਦਰ ਸਿੰਘ, ਨਵਦੀਪ ਸਿੰਘ, ਗੁਰਸ਼ਰਨ ਕੌਰ, ਬਲਜਿੰਦਰ ਕੌਰ, ਸ੍ਰੀਮਤੀ ਸ਼ੀਤਲ ਮਹਾਜਨ, ਸ੍ਰੀਮਤੀ ਨਰਿੰਦਰ ਕੌਰ, ਸ਼ਿਵਾਨੀ, ਸਿਮਰਨਜੀਤ ਸਿੰਘ ਵੀ ਹਾਜਰ ਸਨ।

 

Tags: 400th Parkash Purb , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD