Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੱਕੀ ਦੀ ਫਸਲ ਉੱਪਰ ਫੌਜੀ ਕੀੜੇ ਦੀ ਰੋਕਥਾਮ ਲਈ ਕੀਟਨਾਸ਼ਕ ਦਾ ਛਿੜਕਾਅ ਸਵੇਰੇ ਜਾਂ ਸ਼ਾਮ ਨੂੰ ਕੀਤਾ ਜਾਵੇ : ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੱਕੀ ਦੀ ਫਸਲ ਉੱਪਰ ਫੌਜੀ ਕੀੜੇ( ਫਾਲ ਆਰਮੀ ਵਰਮ) ਤੋਂ ਪ੍ਰਭਾਵਿਤ ਫਸਲ ਦਾ ਲਿਆ ਜਾਇਜ਼ਾ

Web Admin

Web Admin

5 Dariya News

ਪਠਾਨਕੋਟ , 27 Jul 2020

Last updated on: Jul 27, 2020, 00:00 IST

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਭਨਵਾਲ ਵਿੱਚ ਮੱਕੀ ਦੀ ਫਸਲ ਉੱਪਰ ਫੌਜੀ ਕੀੜੇ(ਫਾਲ ਆਰਮੀ ਵਰਮ) ਨਾਲ ਪ੍ਰਭਾਵਿਤ ਫਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਨਵੇਂ ਕੀੜੇ ਫਾਲ ਆਰਮੀਵਰਮ ਦੇ ਹਮਲੇ ਪ੍ਰਤੀ ਸੁਚੇਤ ਕੀਤਾ। ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਵਾਲੀ ਟੀਮ ਵਿੱਚ ਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਕੁਮਾਰ ਖੇਤੀ ਉਪ ਨਿਰੀਖਕ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ਸ਼ਾਮਿਲ ਸਨ । ਇਸ ਮੌਕੇ ਕਰਮ ਸਿੰਘ,ਬਲਕਾਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।ਅਗਾਂਹ ਵਧੂ ਮੱਕੀ ਉਤਪਾਦਕ ਬਲਕਾਰ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਮੌਸਮੀ ਤਬਦੀਲੀਆਂ ਕਾਰਨ ਮੱਕੀ ਦੀ ਫਸਲ ਉੱਪਰ ਪਿਛਲੇ ਦੋ ਸਾਲਾਂ ਤੋਂ ਦੱਖਣੀ ਭਾਰਤ ਵਿੱਚ ਫਾਲ ਆਰਮੀਵਰਮ ਨਾਮ ਦੇ ਕੀੜੇ ਨੇ ਮੱਕੀ ਦੀ ਫਸਲ ਦਾ ਬਹੁਤ ਨੁਕਸਾਨ ਕਰ ਰਿਹਾ ਹੈ ਅਤੇ ਜ਼ਿਲਾ ਪਠਾਨਕੋਟ ਵਿੱਚ ਮੱਕੀ ਦੀ ਫਸਲ ਉੱਪਰ ਵੀ ਇਹ ਕੀੜਾ ਦੇਖਣ ਨੂੰ ਮਿਲਿਆ ਹੈ,ਜਿਸ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਫਾਲ ਆਰਮੀ ਵਰਮ ਆਮ ਤੌਰ ਤੇ ਮੱਕੀ ਦੀ ਫਸਲ ਉੱਪਰ ਬਿਜਾਈ ਤੋਂ 10-45 ਦਿਨਾਂ ਦੇ ਦਰਮਿਆਨ ਜ਼ਿਆਦਾ ਨੁਕਸਾਨ ਕਰਦਾ ਹੈ।ਉਨਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਕੀੜੇ ਦੀ ਰੋਕਥਾਮ ਨਾਂ ਕੀਤੀ ਜਾਵੇ ਤਾਂ ਇਹ ਕੀੜਾ ਮੱਕੀ ਦੀ ਫਸਲ ਦਾ ਬਹੁਤ ਨੁਕਸਾਨ ਕਰ ਦਿੰਦਾ ਹੈ। ਉਨਾਂ ਕਿਹਾ ਕਿ ਇਸ ਕੀੜੇ ਦੀ ਸੁੰਡੀ ਦੀ ਪਹਿਚਾਣ ਪਿਛਲੇ ਸਿਰੇ ਵੱਲ ਚਾਰ ਵਰਗ ਬਨਾਉਂਦੇ ਬਿੰਦੂਆਂ ਅਤੇ ਸਿਰ ਉੱਪਰ ਚਿੱਟੇ ਰੰਗ ਦੇ ਅੰਗ੍ਰੇਜੀ ਦੇ ਵਾਈ ‘ ਅੱਖਰ ਦੇ ਉਲਟੇ ਨਿਸ਼ਾਨ ਤੋਂ ਹੁੰਦੀ ਹੈ। 

ਉਨਾਂ ਕਿਹਾ ਕਿ ਹਮਲੇ ਦੇ ਸ਼ੁਰੂਆਤੀ ਦੌਰ ਵਿੱਚ ਛੋਟੀਆਂ ਸੁੰਡੀਆਂ ਪੱਤੇ ਦੀ ਸਤਾਹ ਨੂੰ ਖੁਰਚ ਕੇ ਖਾਂਦੀਆਂ ਹਨ ਜਿਸ ਕਾਰਨ ਪੱਤਿਆਂ ਉੱਪਰ ਲੰਮੇਆਕਾਰ ਦੇ ਕਾਗਜ਼ੀ ਨਿਸ਼ਾਨ ਬਣ ਜਾਂਦੇ ਹਨ। ਉਨਾਂ ਕਿਹਾ ਕਿ ਵੱਡੀਆ ਸੁੰਡੀਆਂ ਪੱਤਿਆਂ ਉੱਪਰ ਬੇਤਰਤੀਬੇ ,ਗੋਲ ਜਾਂ ਅੰਡਾਕਾਰ ਮੋਰੀਆਂ ਬਣਾ ਦਿੰਦੀਆਂ ਹਨ ਅਤੇ ਹਮਲੇ ਵਾਲੀ ਗੋਭ ਵਿੱਚ ਕਾਫੀ ਮਾਤਰਾ ਵਿੱਚ ਕਾਲੀਆ ਵਿੱਠਾਂ ਦੇਖਣ ਨੂੰ ਮਿਲਦੀਆਂ ਹਨ। ਉਨਾਂ ਕਿਹਾ ਕਿ ਇਸ ਕੀੜੇ ਦੇ ਹਮਲੇ ਤੋਂ ਮੱਕੀ ਦੀ ਫਸਲ ਨੂੰ ਬਚਾਉਣ ਲਈ ਮੱਕੀ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਇਸ ਕੀੜੇ ਦਾ ਹਮਲਾ ਮੱਕੀ ਦੀ ਫਸਲ ਉੱਪਰ ਦਿਖਾਈ ਦਵੇ ਤਾਂ ਇਸ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 0.4 ਮਿਲੀਟਿਲਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਜਾਂ 0.5 ਮਿਲੀਲਿਟਰ ਸਪਾੲਨਿਟੋਰਮ 11.7 ਐਸ ਸੀ ਜਾਂ 0.4 ਮਿਲ਼ੀਲਿਟਰ ਐਮਾਮੈਕਟਿਨ ਬੈਂਜੋਏਟ ਪਰਤੀ ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ । ਉਨਾਂ ਕਿਹਾ ਕਿ 20 ਦਿਨਾਂ ਦੀ ਫਸਲ ਉੱਪਰ 120 ਲਿਟਰ ਪਾਣੀ ਅਤੇ ਇਸ ਤੋਂ ਬਾਅਦ ਫਸਲ ਦੇ ਵਾਧੇ ਅਨੁਸਾਰ 200 ਲਿਟਰ ਪਾਣੀ ਪ੍ਰਤੀ ਏਕੜ ਵਰਤੋ। ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਗੋਲ ਨੋਜ਼ਲ ਹੀ ਵਰਤੋ ਅਤੇ ਪੰਪ ਦੀ ਨੋਜ਼ਲ ਮੱਕੀ ਦੀ ਗੋਭ ਵੱਲ ਹੋਣੀ ਚਾਹੀਦੀ ਹੈ।ਉਨਾਂ ਕਿਹਾ ਕਿ  ਛਿੜਕਾਅ ਸਵੇਰੇ ਜਾਂ ਸ਼ਾਮ ਨੂੰ ਹੀ ਕਰਨਾ ਚਾਹੀਦਾ। ਸ੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਜੇਕਰ ਚਾਰੇ ਵਾਲੀ ਫਸਲ ਉੱਪਰ ਇਸ ਕੀੜੇ ਦਾ ਹਮਲਾ ਹੋਇਆ ਹੈ ਤਾਂ 0.4 ਮਿਲੀਲਿਟਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਪ੍ਰਤੀ ਏਕੜ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਛਿੜਕਾਅ ਵਾਲੀ ਫਸਲ ਨੂੰ 21 ਦਿਨਾਂ ਤੱਕ ਪਸ਼ੂਆਂ ਦੇ ਚਾਰੇ ਲਈ ਨਹੀਂ ਵਰਤਣੀ ਚਾਹੀਦੀ। ਅਗਾਂਹਵਧੂ ਕਿਸਾਨ ਬਲਕਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਾਲ ਆਰਮੀ ਵਰਮ ਦੀ ਰੋਕਥਾਮ ਲਈ ਵਰਤੀ ਜਾਂਦੀ ਕੀਟਨਾਸ਼ਕ ਉਪਦਾਨ ਤੇ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਸ ਕੀੜੇ ਦੀ ਸੁਚੱਜੇ ਤਰੀਕੇ ਨਾਲ ਰੋਕਥਾਮ ਕੀਤੀ ਜਾ ਸਕੇ।

 

Tags: Agriculture , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD