Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

12ਵੀਂ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਮਾਤ

ਕਪੂਰਥਲਾ ਜ਼ਿਲੇ ਨੇ 97.49 ਪਾਸ ਫੀਸਦ ਅੰਕ ਲੈ ਕੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ

Web Admin

Web Admin

5 Dariya News

ਕਪੂਰਥਲਾ , 27 Jul 2020

Last updated on: Jul 27, 2020, 00:00 IST

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰਵੀਂ ਦੇ ਇਮਤਿਹਾਨਾਂ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਨ ਪ੍ਰਾਈਵੇਟ ਸਕੂਲਾਂ ਨੂੰ ਮਾਤ ਦਿੰਦਿਆਂ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ, ਜਿਸ ਦੇ ਚੱਲਦਿਆਂ ਜ਼ਿਲਾ ਕਪੂਰਥਲਾ, ਪੂਰੇ ਪੰਜਾਬ ਵਿਚ ਪਾਸ ਪ੍ਰਤੀਸ਼ਤ ਦੇ ਮਾਮਲੇ ਵਿਚ ਪਹਿਲੇ ਨੰਬਰ 'ਤੇ ਰਿਹਾ ਹੈ। ਡਿਪਟੀ ਕਮਿਸ਼ਨਰ ਦੀਪਤੀ ਉਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਲਈ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ ਅਤੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰੀਨ ਕਾਰੁਜ਼ਗਾਰੀ ਆਈ ਹੈ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਮੁੱਢਲੇ ਢਾਂਚੇ ਅਤੇ ਵਾਤਾਵਰਣ ਦੀ ਅਣਹੌਂਦ ਦੀ ਅਕਸਰ ਕੀਤੀ ਜਾਂਦੀ ਗੱਲ ਨੂੰ ਮੁੱਢੋ ਨਕਾਰਦਿਆਂ ਸਰਕਾਰੀ ਸਕੂਲਾਂ ਦੇ ਨਤੀਜਿਆਂ ਨੇ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਨਤੀਜੇ ਪ੍ਰਾਪਤ ਕੀਤੇ ਹਨ। ਸਰਕਾਰੀ ਸਕੂਲਾਂ ਅੰਦਰ 10 ਫੀਸਦ ਦਾਖਲਿਆਂ ਦੇ ਵਾਧੇ ਨੇ ਦਰਸਾ ਦਿੱਤਾ ਹੈ ਕਿ ਲੋਕਾਂ ਦਾ ਸਰਕਾਰੀ ਸਕੂਲਾਂ ਵੱਲ ਅੱਗੋਂ ਨਾਲ ਵੱਧ ਧਿਆਨ ਵਧਿਆ ਹੈ।ਉਨਾਂ ਅੱਗੇ ਦੱਸਿਆ ਕਿ ਜਿਲੇ ਦੇ ਪਹਿਲੇ ਪੰਜ ਟਾਪਰ ਵਿਦਿਆਰਥਣਾਂ  ਨੇ ਜ਼ਿਲੇ ਦਾ ਨਾਂਅ ਰੋਸ਼ਨ ਕੀਤਾ ਹੈ। ਔਰਤਾਂ ਦੇ ਸ਼ਸਤਰੀਕਰਨ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਲੜਕੀਆਂ, ਹੋਰ ਲੜਕੀਆਂ ਦਾ ਰਾਹ ਦਿਸੇਰਾ ਬਣਨਗੀਆਂ ਤੇ ਅੱਗੇ ਵੱਧਣ ਲਈ ਉਤਸ਼ਾਹਿਤ ਕਰਨਗੀਆਂ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਪਾਸ ਪ੍ਰਤੀਸ਼ਤ ਵਿਚ ਕਪੂਰਥਲਾ ਜ਼ਿਲੇ ਦੇ 97.49 ਫੀਸਦ, ਦੂਸਰੇ ਨੰਬਰ 'ਤੇ ਰੂਪਨਗਰ ਜਿਲਾ 97.39 ਫੀਸਦ ਅੰਕ ਅਤੇ ਫਿਰੋਜ਼ਪੁਰ ਜਿਲਾ 97.37 ਫੀਸਦ ਲੈ ਕੇ ਤੀਸਰੇ ਸਥਾਨ 'ਤੇ ਰਿਹਾ। ਉਨਾਂ ਅੱਗੇ ਦੱਸਿਆ ਕਿ ਦੂਜੀ ਤਰਫ ਉਪਰੋਕਤ ਜ਼ਿਲਿਆਂ ਦੇ ਪ੍ਰਾਈਵੇਟ ਸਕੂਲਾਂ ਦੇ ਨਤੀਜੇ ਕ੍ਰਮਵਾਰ 92.82 ਫੀਸਦ, 96.93 ਫੀਸਦ ਅਤੇ 95.65 ਫੀਸਦ ਨਤੀਜੇ ਰਹੇ।ਫਗਵਾੜਾ ਅਤੇ ਸ਼ਹਿਰ ਕਪੂਰਥਲਾ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਟਾਪ 05 ਪੁਜ਼ੀਸ਼ਨਾ ਹਾਸਿਲ ਕੀਤੀਆਂ ਹਨ ਅਤੇ ਉਨਾਂ ਸਕੂਲਾਂ ਦੇ ਪ੍ਰਿੰਸਪੀਲ ਵੀ ਔਰਤਾਂ ਹਨ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਨਾਂ ਨਤੀਜਿਆਂ ਕਾਰਨ ਸਰਕਾਰੀ ਸਕੂਲਾਂ ਵਿਚ ਲੋਕਾਂ ਦਾ ਵਿਸ਼ਵਾਸ ਹੋਰ ਵਧੇਗਾ ਤੇ 10 ਫੀਸਦ ਤੋਂ ਵੱਧ ਦਾਖਲਾ ਵੀ ਵਧੇਗਾ।ਇਸ ਮੌਕੇ ਕ੍ਰਿਸ਼ਨਾ ਵਿਦਿਆਰਥਣ , ਜਿਸਨੇ ਮੁੱਖ ਮੰਤਰੀ ਪੰਜਾਬ ਵਲੋਂ 5100 ਰੁਪਏ ਦਾ ਨਗਦ ਇਨਾਮ ਹਾਸਿਲ ਕੀਤਾ ਹੈ , ਨੇ ਕਿਹਾ ਕਿ ਆਈ.ਆਈ.ਟੀ ਤੋਂ ਇੰਜੀਨਰਿੰਗ ਕਰਨ ਦਾ ਸੁਪਨਾ ਹੈ ਅਤੇ ਵਿਦਿਆਰਥਣ ਤ੍ਰਿਸ਼ਨਾ ਨੇ ਕਿਹਾ ਕਿ ਉਹ ਆਈ.ਪੀ.ਐਸ ਬਣੇਗੀ।ਇਸ ਮੌਕੇ ਮੱਸਾ ਸਿੰਘ ਜ਼ਿਲਾ ਸਿੱਖਿਆ ਅਫਸਰ, ਬਿਕਰਮਜੀਤ ਸਿੰਘ ਡਿਪਟੀ ਡੀਈਓ ਅਤੇ ਸਕੂਲਾਂ ਦੇ ਪ੍ਰਿੰਸੀਪਲ ਵੀ ਮੋਜੂਦ ਸਨ।

 

Tags: DC Kapurthala , Kapurthala , PSEB , Deputy commissioner Kapurthala , Deepti Uppal , School , Punjab School Education Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD