Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਫ਼ੇਜ਼ 11 ਦੀ ਮਾਰਕੀਟ ਦਾ ਬਦਲਗੇ ਮੂੰਹ-ਮੁਹਾਂਦਰਾ, ਸਿਹਤ ਮੰਤਰੀ ਸਿੱਧੂ ਨੇ ਰਖਿਆ 58 ਲੱਖ ਰੁਪਏ ਦੇ ਕੰਮਾਂ ਦਾ ਨੀਂਹ ਪੱਥਰ

ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦਾ ਵਿਕਾਸ ਵੀ ਸਾਡੀ ਸਿਖਰਲੀ ਤਰਜੀਹ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ ਏ ਐਸ ਨਗਰ , 27 Jul 2020

Last updated on: Jul 27, 2020, 00:00 IST

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਸ਼ਹਿਰ ਦੇ ਫ਼ੇਜ਼ 11 ਦੀ ਮਾਰਕੀਟ ਦਾ ਮੂੰਹ-ਮੁਹਾਂਦਰਾ ਬਦਲਣ ਲਈ 57.86 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਕੰਮਾਂ ਦਾ ਨੀਂਹ ਪੱਥਰ ਰਖਿਆ। ਪਾਲਿਕਾ ਮਾਰਕੀਟ ਵਿਚ ਨੀਂਹ ਪੱਥਰ ਰੱਖਣ ਮਗਰੋਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਮਾਰਕੀਟ ਦੇ ਨਵੀਨੀਕਰਨ ਲਈ ਵੱਖ-ਵੱਖ ਵਿਕਾਸ ਕਾਰਜਾਂ 'ਤੇ ਲਗਭਗ 58 ਲੱਖ ਰੁਪਏ ਦੀ ਵੱਡੀ ਰਕਮ ਖ਼ਰਚ ਕੀਤੀ ਜਾਵੇਗੀ ਜਿਸ ਨਾਲ ਇਸ ਮਾਰਕੀਟ ਦਾ ਪੂਰੀ ਤਰ੍ਹਾਂ ਕਾਇਆਕਲਪ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਵੀਨੀਕਰਨ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ ਅਤੇ ਵਰਤੀ ਜਾਣ ਵਾਲੀ ਸਮੱਗਰੀ ਉੱਚ ਮਿਆਰ ਦੀ ਹੋਵੇ। ਉਨ੍ਹਾਂ ਕਿਹਾ ਕਿ ਇਸ ਮਾਰਕੀਟ ਦੇ ਸੁੰਦਰੀਕਰਨ ਦਾ ਕੰਮ ਕਾਫ਼ੀ ਸਮੇਂ ਤੋਂ ਲਟਕਿਆ ਹੋਇਆ ਸੀ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਤਾਂ ਉਨ੍ਹਾਂ ਤੁਰੰਤ ਨਿਜੀ ਦਿਲਚਸਪੀ ਲੈਂਦਿਆਂ ਲੋੜੀਂਦੀ ਰਕਮ ਮਨਜ਼ੂਰ ਕਰਵਾਈ। ਸ. ਸਿੱਧੂ ਨੇ ਕਿਹਾ ਕਿ 11 ਫ਼ੇਜ਼ ਵਿਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪਹਿਲਾਂ ਹੀ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਚੁਕੀਆਂ ਹਨ ਜਿਨ੍ਹਾਂ ਜ਼ਰੀਏ ਵੱਖ-ਵੱਖ ਵਿਕਾਸ ਕਾਰਜ ਨੇਪਰੇ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਮਾਰਕੀਟਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ ਤਾਕਿ ਬਾਜ਼ਾਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ। 

ਸਿਹਤ ਮੰਤਰੀ ਨੇ ਕਿਹਾ ਕਿ ਹਲਕਾ ਮੋਹਾਲੀ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਚੱਲ ਰਹੇ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ। ਇਸ ਮੌਕੇ ਮਿਊਂਸਪਲ ਕਾਰਪੋਰੇਸ਼ਨ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੇ ਫ਼ੇਜ਼ 11 ਬੀਤੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦਾ ਵੇਰਵਾ ਪੇਸ਼ ਕੀਤਾ ਜਿਨ੍ਹਾਂ ਵਿਚ ਸੀਵਰੇਜ ਪਾਈਪਾਂ ਪਾਉਣ ਲਈ 2 ਕਰੋੜ ਰੁਪਏ, ਵਾਟਰ ਸਪਲਾਈ ਪਾਈਪਾਂ ਲਈ 1 ਕਰੋੜ 35 ਲੱਖ ਰੁਪਏ, ਬਰਸਾਤੀ ਪਾਣੀ ਦੀਆਂ ਪਾਈਪਾਂ ਲਈ 80 ਲੱਖ ਰੁਪਏ, ਮਾਰਕੀਟ ਵਿਚ ਬਾਥਰੂਮਾਂ ਲਈ 9 ਲੱਖ ਰੁਪਏ, ਟਰੈਫ਼ਿਕ ਲਾਈਟਾਂ ਲਈ 11 ਲੱਖ ਰੁਪਏ, ਬੱਸ ਕਿਉ ਸ਼ੈਲਟਰ ਲਈ 8 ਲੱਖ ਰੁਪਏ, ਰੋਡ ਫ਼ੁਟਪਾਥ ਪਾਰਕਿੰਗ ਲਈ 4 ਕਰੋੜ ਰੁਪਏ ਖ਼ਰਚੇ ਗਏ ਹਨ।ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਿਊਂਸਪਲ ਕਾਰਪੋਰੇਸ਼ਨ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਜਸਵੀਰ ਸਿੰਘ ਮਣਕੂ, ਮਿਊਂਸਪਲ ਕਾਰਪੋਰੇਸ਼ਨ ਦੇ ਜੁਆਇੰਟ ਕਮਿਸ਼ਨਰ ਕਨੂੰ ਥਿੰਦ, ਮੁਕੇਸ਼ ਗਰਗ ਐਸ.ਈ, ਹਰਪ੍ਰੀਤ ਸਿੰਘ ਐਕਸੀਅਨ, ਸੁਖਵਿੰਦਰ ਸਿੰਘ ਐਸਡੀਓ, ਸੁਨੀਲ ਕੁਮਾਰ ਸ਼ਰਮਾ ਐਸਡੀਓ, ਕਮਲਜੀਤ ਸਿੰਘ ਐਸਡੀਓ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਪਾਲਿਕਾ ਬਾਜ਼ਾਰ ਮਾਰਕੀਟ ਕਮੇਟੀ ਦੇ ਪ੍ਰਧਾਨ ਸੋਹਣ ਲਾਲ, ਮਾਰਕੀਟ ਕਮੇਟੀ ਦੇ ਪ੍ਰਧਾਨ ਰਘਬੀਰ ਸਿੰਘ ਗਿੱਲ, ਗੁਰਦਵਾਰਾ ਫ਼ੇਜ਼ 11 ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਖ਼ਾਲਸਾ, ਚੇਅਰਮੈਨ ਹਰਪਾਲ ਸਿੰਘ ਸੋਢੀ, ਮਾਰਕੀਟ ਪ੍ਰਧਾਨ ਪਵਨ ਜਗਦੰਬਾ, ਮੰਦਰ ਕਮੇਟੀ ਦੇ ਪ੍ਰਧਾਨ ਪ੍ਰਮੋਦ ਮਿਸ਼ਰਾ, ਚਮਨ ਲਾਲ , ਰਾਜ ਕੁਮਾਰ ਸ਼ਾਹੀ ਆਦਿ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD