Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਲਈ ਖੇਤੀਬਾੜੀ ਉਦਯੋਗ ਨੂੰ ਹੁਲਾਰਾ ਦੇਵੇਗੀ : ਚੇਅਰਮੈਨ, ਪੰਜਾਬ ਐਗਰੋ

ਕਿਹਾ, ਕੈਪਟਨ ਸਰਕਾਰ ਪੰਜਾਬ ਨੂੰ ਖੇਤੀਬਾੜੀ ਉਦਯੋਗ ਦਾ ਧੁੁਰਾ ਬਣਾਉਣ ਲਈ ਵਚਨਬੱਧ

Web Admin

Web Admin

5 Dariya News

ਚੰਡੀਗੜ੍ਹ , 27 Jul 2020

Last updated on: Jul 27, 2020, 00:00 IST

ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਅਧਾਰਤ ਉਦਯੋਗ ਨੂੰ ਹੁਲਾਰਾ ਦੇ ਕੇ ਕਿਸਾਨਾਂ ਦੀ ਤਕਦੀਰ ਬਦਲੇਗੀ।ਇੱਥੇ ਨਿਗਮ ਦੇ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ 245ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਏ.ਆਈ.ਸੀ. ਦੇ ਚੇਅਰਮੈਨ ਜਿਨਾਂ ਨਾਲ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਪੋਰੇਸ਼ਨ ਸੂਬੇ ਵਿੱਚ ਖੇਤੀਬਾੜੀ ਉਦਯੋਗ ਨੂੰ ਹੁਲਾਰਾ ਦੇਣ ਲਈ  ਅਣਥੱਕ ਮਿਹਨਤ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਇਹ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਉਨਾਂ ਦੀਆਂ ਵਸਤਾਂ ਦੇ ਲਾਹੇਵੰਦ ਭਾਅ ਮਿਲਣ ਅਤੇ ਉਹ ਸੂਬੇ ਦੀ ਆਰਥਿਕ ਖੁਸ਼ਹਾਲੀ ਵਿੱਚ ਸਰਗਰਮ ਭਾਗੀਦਾਰ ਬਣ ਸਕਣ। ਸ੍ਰੀ ਮਾਨ ਨੇ ਕਿਹਾ ਕਿ ਕਾਰਪੋਰੇਸ਼ਨ ਸਿਰ ਪੰਜਾਬ ਨੂੰ ਅਨਾਜ ਪੈਦਾ ਕਰਨ ਵਾਲੇ ਸੂਬੇ ਤੋਂ ਖੇਤੀਬਾੜੀ ਉਦਯੋਗ ਦਾ ਧੁਰਾ ਬਣਾਉਣ ਦਾ ਜ਼ਿੰਮਾ ਹੈ।ਚੇਅਰਮੈਨ ਨੇ ਕਿਹਾ ਕਿ ਕਾਰਪੋਰੇਸ਼ਨ ਖੇਤੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰੇਗੀ। ਉਨਾਂ ਕਿਹਾ ਕਿ ਸੂਬੇ ਵਿੱਚ ਖੇਤੀ ਉਦਯੋਗ ਸੈਕਟਰ ਨੂੰ ਹੁਲਾਰਾ ਦੇਣ ਲਈ ਕਾਰਪੋਰੇਸ਼ਨ ਇੱਕ ਨੋਡਲ ਏਜੰਸੀ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਦੇਸ਼ ਵਿੱਚ ਹਰੀ, ਚਿੱਟੀ ਅਤੇ ਨੀਲੀ ਕ੍ਰਾਂਤੀ ਲਿਆਂਦੀ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨਾਂ ਦੀ ਉੱਦਮੀ  ਭਾਵਨਾ ਨੂੰ ਖੇਤੀ ਉਦਯੋਗ ਵਿੱਚ ਉਭਾਰਿਆ ਜਾਏ ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਠੋਸ ਯਤਨ ਕਰ ਰਹੀ ਹੈ।ਚੇਅਰਮੈਨ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਉਦਯੋਗ ਦੀ ਵੱਡੀ ਸੰਭਾਵਨਾ ਹੈ ਜਿਸਦੀ ਵਰਤੋਂ ਪੰਜਾਬ ਦੇ ਕਿਸਾਨਾਂ ਦੀ ਕਿਸਮਤ ਬਦਲਣ ਲਈ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਕਿਸਾਨਾਂ ਦੀ ਤਕਦੀਰ ਬਦਲਣ ਦੇ ਸੁਪਨੇ ਨੂੰ ਜਲਦੀ ਸਾਕਾਰ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਪੋਰੇਸ਼ਨ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ। ਸ੍ਰੀ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਮਹੱਤਵਪੂਰਨ ਯੋਜਨਾ ਅਨੁਸਾਰ ਕਾਰਪੋਰੇਸ਼ਨ ਕਿਸਾਨਾਂ ਦੀ ਆਮਦਨ ਨੂੰ ਪੂਰਕ ਕਰਨ ਲਈ ਪੰਜਾਬ ਭਰ ਵਿੱਚ ਖੇਤੀ ਅਧਾਰਤ ਉਦਯੋਗਾਂ ਨੂੰ ਉਤਸ਼ਾਹਤ ਕਰਨ ਵਾਸਤੇ ਠੋਸ ਯਤਨ ਕਰੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸ੍ਰੀ ਰਣਜੀਤ ਸਿੰਘ ਅਤੇ ਸ੍ਰੀ ਕਿਰਨਜੀਤ ਸਿੰਘ ਮਿੱਠਾ ਮੌਜੂਦ ਸਨ।        

 

Tags: Punjab Congress , Punjab Agro Industries Corporation , PAIC , Punjab Pradesh Congress Committee , Congress , Chandigarh , Punjab , Joginder Singh Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD