Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੋਵਿਡ-19 ਨੂੰ ਮਾਤ ਦੇ ਕੇ ਐਸ.ਐਸ.ਪੀ.ਜਲੰਧਰ ਦਿਹਾਤੀ ਵਲੋਂ 18 ਦਿਨਾਂ ਬਾਅਦ ਡਿਊਟੀ ਜੁਆਇੰਨ

ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Web Admin

Web Admin

5 Dariya News

ਜਲੰਧਰ , 27 Jul 2020

Last updated on: Jul 27, 2020, 00:00 IST

ਐਸ.ਐਸ.ਪੀ. ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ ਜੋ ਕਿ ਕੋਰੋਨਾ ਯੋਧਿਆਂ ਦੀ ਤਰ੍ਹਾਂ ਮੋਹਰਲੀ ਕਤਾਰ ਵਿੱਚ ਡਿਊਟੀ ਨਿਭਾ ਰਹੇ ਸਨ ਪਿਛਲੇ 9 ਜੁਲਾਈ ਤੋਂ ਕੋਰੋਨਾ ਵਾਇਰਸ ਪ੍ਰਭਾਵਿਤ ਹੋ ਗਏ ਸਨ ਅਤੇ ਅੱਜ ਸੋਮਵਾਰ ਨੂੰ 18 ਦਿਨਾਂ ਦੇ ਵਕਫ਼ੇ ਬਾਅਦ ਆਪਣੀ ਡਿਊਟੀ 'ਤੇ ਹਾਜ਼ਰ ਹੋ ਗਏ ਹਨ।ਐਸ.ਐਸ.ਪੀ.ਦਫ਼ਤਰ ਕੰਪਲੈਕਸ ਵਿਖੇ ਪਹੁੰਚਣ 'ਤੇ ਸੀਨੀਅਰ ਪੁਲਿਸ ਅਧਿਕਾਰੀਆਂ ਜਿਨਾਂ ਵਿੱਚ ਐਸ.ਪੀ. ਰਵੀ ਕੁਮਾਰ, ਰਵਿੰਦਰ ਪਾਲ ਸਿੰਘ ਸੰਧੂ, ਸਰਬਜੀਤ ਸਿੰਘ ਬਾਹੀਆ ਅਤੇ ਹੋਰ ਸ਼ਾਮਿਲ ਸਨ ਵਲੋਂ ਸ੍ਰੀ ਮਾਹਲ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਸ੍ਰੀ ਮਾਹਲ ਵਲੋਂ ਉਨਾਂ ਦੇ ਦਫ਼ਤਰ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦਾ ਦੌਰਾ ਕੀਤਾ। 9  ਜੁਲਾਈ ਤੋਂ ਕੁਆਰੰਟੀਨ ਵਿਖੇ ਰਹਿੰਦੀਆਂ ਸ੍ਰੀ ਮਾਹਲ ਵਲੋਂ ਅਪਣੀ ਡਿਊਟੀ ਮੋਬਾਇਲ, ਵੀਡੀਓ ਕਾਲ ਰਾਹੀਂ ਜਾਰੀ ਰੱਖੀ ਗਈ ਅਤੇ ਦਿਹਾਤੀ ਪੁਲਿਸ ਵਲੋਂ ਪਾਕਿਸਤਾਨ ਅਧਾਰਿਤ ਸਮੱਗਲਰ ਗਰੋਹ ਦਾ ਪਰਦਾਫਾਸ਼ ਕਰਨ ਅਤੇ ਬੀ.ਐਸ.ਐਫ.ਕਾਂਸਟੇਬਲ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।ਕੋਵਿਡ ਪਾਜੀਟਿਵ ਪਾਏ ਜਾਣ ਉਪਰੰਤ ਆਪਣੇ ਅਨੁਭਵ ਸਾਂਝੇ ਕਰਦਿਆਂ ਐਸ.ਐਸ.ਪੀ.ਨੇ ਕਿਹਾ ਕਿ ਉਹ ਤੁਰੰਤ 9 ਜੁਲਾਈ ਨੂੰ ਏਕਾਂਤਵਾਸ ਵਿੱਚ ਚਲੇ ਗਏ ਅਤੇ ਹੋਮ ਕੁਆਰੰਟੀਨ ਦੇ ਸਮੇਂ ਦੌਰਾਨ ਸਖ਼ਤੀ ਨਾਲ ਮੈਡੀਕਲ ਪ੍ਰੋਟੋਕਾਲ ਦੀ ਪਾਲਣਾਂ ਨੂੰ ਯਕੀਨੀ ਬਣਾਇਆ ਜਿਸ ਸਦਕਾ ਉਹ ਕੋਵਿਡ ਦੇ ਲੱਛਣਾ ਤੋਂ ਜਲਦੀ ਰਿਕਵਰ ਹੋ ਸਕੇ।

ਸ੍ਰੀ ਮਾਹਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਫੋਨ ਅਤੇ ਵੀਡੀਓ ਕਾਲ ਰਾਹੀਂ ਦਿਹਾਤੀ ਪੁਲਿਸ ਵਲੋਂ ਕੀਤੇ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ ਜਿਸ ਵਿੱਚ ਪਾਕਿਸਤਾਨ ਅਧਾਰਿਤ ਨਸ਼ਾ ਰੈਕੇਟ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਅਧਿਕਾਰੀਆਂ ਦੇ ਸੰਪਰਕ ਵਿੱਚ ਰਹੇ ਅਤੇ ਬਾਰੀਕੀ ਨਾਲ ਪੂਰੀ ਸਥਿਤੀ 'ਤੇ ਨਜ਼ਰ ਰੱਖੀ ਗਈ।ਐਸ.ਐਸ.ਪੀ.ਨੇ ਦੱਸਿਆ ਕਿ 9 ਜੁਲਾਈ ਤੋਂ 26 ਜੁਲਾਈ ਤੱਕ ਦਿਹਾਤੀ ਪੁਲਿਸ ਵਲੋਂ 412 ਕਿਲੋ ਚੂਰਾ ਪੋਸਤ, 843 ਗ੍ਰਾਮ ਹੈਰੋਇਨ, 970 ਗ੍ਰਾਮ ਅਫ਼ੀਮ, 19790 ਨਸ਼ੀਲੇ ਕੈਪਸੂਲ ਅਤੇ 1803 ਨਸ਼ੀਲੀਆਂ ਗੋਲੀਆਂ , 42.30 ਲੱਖ ਡਰੱਗ ਮਨੀ, 4400 ਕਿਲੋ ਲਾਹਣ, 1024 ਲੀਟਰ ਗੈਰ ਕਾਨੂੰਨੀ ਸ਼ਰਾਬ, 90 ਲੀਟਰ ਅੰਗਰੇਜ਼ੀ ਸ਼ਰਾਬ, 4000 ਲੀਟਰ ਕੈਮੀਕਲ ਅਲਕੋਹਲ, 8 ਚਾਲੂ ਭੱਠੀਆਂ, ਚਾਰ ਗੈਰ ਕਾਨੂੰਨੀ ਹਥਿਆਰ, 92 ਕਾਰਤੂਸ ਅਤੇ ਦੋ ਮੈਗਜੀਨ ਬਰਾਮਦ ਕਰਕੇ 106 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।  ਉਨ੍ਹਾਂ ਦੱਸਿਆ ਕਿ ਏਕਾਂਤਵਾਸ ਵਿੱਚ ਰਹਿੰਦੀਆਂ ਉਹ ਅਪਣੀ ਡਿਊਟੀ 'ਤੇ ਹਾਜ਼ਰ ਰਹੇ । ਸ੍ਰੀ ਮਾਹਲ ਨੇ ਦੱਸਿਆ ਕਿ ਰੋਗ ਪ੍ਰਤੀ ਰੋਧਕ ਸਮਰੱਥਾ ਨੂੰ ਵਧਾਉਣ ਲਈ  ਯੋਗਾ ਗਤੀਵਿਧੀਆਂ ਤੋਂ ਇਲਾਵਾ ਆਤਮ ਸੰਜਮ, ਉਸਾਰੂ ਸੋਚ ਅਤੇ ਅਪਣੇ ਆਪ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਕਰਕੇ ਉਹ ਜਲਦੀ ਸਿਹਤ ਯਾਬ ਹੋਣ ਵਿੱਚ ਸਫ਼ਲ ਰਹੇ।ਸ੍ਰੀ ਮਾਹਲ ਨੇ ਲੋਕਾਂ ਨੂੰ ਸੱਦਾ ਦਿੱਤਾ ਸਾਨੂੰ ਸਭ ਨੂੰ ਸਮਾਜਿਕ ਦੂਰੀ ਦੀ ਪਾਲਣਾ ਜਰੂਰੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਨੂੰ ਸਾਫ਼ ਸੁਥਰਾ ਰੱਖਣ ਦੇ ਨਾਲ -ਨਾਲ ਚਹਿਰੇ, ਅੱਖਾਂ, ਨੱਕ ਨੂੰ ਛੋਹਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਸ਼ੁਰੂ ਕੀਤੀ ਗਈ ਮਿਸ਼ਨ ਫ਼ਤਿਹ ਮੁਹਿੰਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤਾ ਗਿਆ ਲੋਕਾਂ ਲਈ,ਲੋਕਾਂ ਦੁਆਰਾ ਲੋਕਾਂ ਦਾ ਪ੍ਰੋਗਰਾਮ ਹੈ।

 

Tags: SSP Jalandhar , Navjot Singh Mahal , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD