Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਰਵੀਂ ਵਿੱਚੋਂ 98 ਫੀਸਦੀ ਤੋਂ ਵੱਧ ਹਾਸਲ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 19 ਵਿਦਿਆਰਥੀਆਂ ਨੂੰ ਮਿਲੇਗੀ ਸਨਮਾਨ ਰਾਸ਼ੀ

ਮੁੱਖ ਮੰਤਰੀ ਦੀ ਸਨਮਾਨ ਰਾਸ਼ੀ ‘ਚ ਮਾਨਸਾ ਦੇ ਪਾੜ੍ਹਿਆਂ ਦੀ ਗਿਣਤੀ ਸਭ ਤੋਂ ਵੱਧ , ਫਾਜ਼ਿਲਕਾ ਦੂਜੇ ਜਦਕਿ ਬਠਿੰਡਾ ਅਤੇ ਸੰਗਰੂਰ ਤੀਸਰੇ ਨੰਬਰ ’ਤੇ

Web Admin

Web Admin

5 Dariya News

ਮਾਨਸਾ , 27 Jul 2020

Last updated on: Jul 27, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ 5100-5100 ਰੁਪਏ ਦੀ ਸਨਮਾਨ ਰਾਸ਼ੀ ਦੇ ਹੱਕਦਾਰ ਬਣਨ ਵਾਲਿਆਂ ਵਿੱਚ ਸਭ ਤੋਂ ਵੱਧ ਗਿਣਤੀ ਮਾਨਸਾ ਦੇ 19 ਵਿਦਿਆਰਥੀਆਂ ਦੀ ਹੈ। ਇਹ ਰਾਸ਼ੀ ਰਾਜ ਦੇ 335 ਵਿਦਿਆਰਥੀਆਂ ਨੂੰ ਦਿੱਤੀ ਜਾਣੀ ਹੈ, ਜਿਨ੍ਹਾਂ ਵਿਚ ਸਭ ਤੋਂ ਵੱਧ 155 ਵਿਦਿਆਰਥੀਆਂ ਦੀ ਗਿਣਤੀ ਸੂਬੇ ਦੇ ਸਰਕਾਰੀ ਸਕੂਲਾਂ ਦੀ ਹੈ, ਬਾਕੀ ਦੇ ਸਕੂਲਾਂ ਵਿੱਚ ਏਡਿਡ, ਐਫੀਲੇਟਿਡ,ਐਸੋਸੀਲੇਟਿਡ ਮੈਰੀਟੋਰੀਅਸ ਅਤੇ ਹੋਰਨਾਂ ਕੈਟਾਗਿਰੀ ਸਕੂਲਾਂ ਦੀ ਹੈ।ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਇਸ ਸਫ਼ਲਤਾ ’ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਹੈ ਕਿ ਮਿਹਨਤ ਕਦੇ ਅਜਾਈਂ ਨਹੀਂ ਜਾਂਦੀ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਇਹ ਸਫ਼ਲਤਾ ਭਵਿੱਖ ਵਿੱਚ ਹੋਰਨਾਂ ਲਈ ਵੀ ਪ੍ਰੇੇਰਨਾਸਰੋਤ ਬਣੇਗੀ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਰਜੀਤ ਸਿੰਘ ਨੇ ਇਸ ਵੱਡੀ ਪ੍ਰਾਪਤੀ ਤੇ ਖੁਸ਼ੀ ਜ਼ਾਹਿਰ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਅੱਜ ਸਭ ਤੋਂ ਵੱਧ ਨੰਬਰ 449/450  ਹਾਸਲ ਕਰਨ ਵਾਲੀ ਸਿਮਰਜੀਤ ਕੌਰ ਬੁਢਲਾਡਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਮੁਬਾਰਕਬਾਦ ਅਤੇ ਅਸ਼ੀਰਵਾਦ ਦਿੱਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜੇਕਰ ਸਰਕਾਰੀ ਸਕੂਲਾਂ ਦੀ ਜ਼ਿਲ੍ਹਾ ਵਾਰ ਸੂਚੀ ਨੂੰ ਦੇਖਿਆ ਜਾਵੇ ਤਾਂ ਇਸ ਵਿੱਚ ਸਭ ਤੋਂ ਵੱਧ ਗਿਣਤੀ ਮਾਨਸਾ ਜ਼ਿਲ੍ਹੇ ਦੇ 19 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਹੈ, ਦੂਜਾ ਸਥਾਨ ਜ਼ਿਲ੍ਹਾ ਫਾਜ਼ਿਲਕਾ ਦਾ ਹੈ ਜਿਨ੍ਹਾਂ ਦੇ 18 ਵਿਦਿਆਰਥੀ ਹਨ ਅਤੇ ਤੀਸਰੇ ਸਥਾਨ ਤੇ ਬਠਿੰਡਾ, ਸੰਗਰੂਰ ਹਨ ਜਿਨ੍ਹਾਂ ਦੇ 12-12  ਵਿਦਿਆਰਥੀ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ  ਦੇ 19 ਵਿਦਿਆਰਥੀਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁਢਲਾਡਾ ਦੇ 4 ਵਿਦਿਆਰਥੀ ਸਿਮਰਜੀਤ ਕੌਰ, ਕਵਿਤਾ ਰਾਣੀ, ਸਿਮਰਨਜੀਤ ਕੌਰ, ਵੰਸ਼ਿਤਾ ਸ਼ਾਮਲ ਹਨ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਪੁਰ ਮੰਦਰਾਂ ਦੇ ਵੀ 4 ਵਿਦਿਆਰਥੀ ਰਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਜਸਕਰਨ ਸਿੰਘ, ਬਾਜੇਵਾਲਾ ਸਕੂਲ ਦੇ ਤਿੰਨ ਵਿਦਿਆਰਥੀ ਜਸਪ੍ਰੀਤ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਰਿਉੰਦ ਕਲਾਂ ਦੀ ਗੁਰਪ੍ਰੀਤ ਕੌਰ, ਭੈਣੀਬਾਘਾ ਸਕੂਲ ਦੀ ਕਮਲਜੀਤ ਕੌਰ, ਰਮਨਦੀਪ ਕੌਰ, ਜੋਗਾ ਸਕੂਲ ਦੀ ਤਰਨਪ੍ਰੀਤ ਕੌਰ,ਕਰੰਡੀ ਸਕੂਲ ਦੀ ਪਰਮਿਲਾ ਦੇਵੀ, ਝੰਡਾ ਖੁਰਦ ਦੀ ਅਸ਼ਹੀਨਾ, ਖੈਰਾ ਖੁਰਦ ਦੀ ਮੋਨਿਕਾ ਦੇਵੀ, ਮੀਨੂੰ ਸ਼ਾਮਲ ਹੈ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਸਿਮਰਜੀਤ ਕੌਰ ਨੇ 449/450  ਅੰਕ ਪ੍ਰਾਪਤ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਚ ਸਭ ਤੋਂ ਵੱਧ ਨੰਬਰ ਹਾਸਲ ਕਰਨ ਵਾਲੀਆਂ ਲੜਕੀਆਂ ਚ ਸ਼ਮੂਲੀਅਤ ਕੀਤੀ ਹੈ। ਇਸੇ ਤਰ੍ਹਾਂ ਬਾਜੇਵਾਲਾ ਜਸਪ੍ਰੀਤ ਕੌਰ ਅਤੇ ਰਿਉੰਦ ਕਲਾਂ ਦੀ ਗੁਰਪ੍ਰੀਤ ਕੌਰ ਵੱਲੋਂ 448/450 ਨੰਬਰ ਪ੍ਰਾਪਤ ਕਰਕੇ ਸੂਬੇ ਚੋਂ ਦੂਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਕਤਾਰ ‘ਚ ਸ਼ਮੂਲੀਅਤ ਕੀਤੀ ਹੈ। ਇਸ ਤੋਂ ਇਲਾਵਾ ਰਮਨਪ੍ਰੀਤ ਕੌਰ ਨੇ ਜ਼ਿਲੇ ਚੋਂ ਤੀਜਾ ਅਤੇ ਪੰਜਾਬ ਭਰ ਚੋਂ ਚੰਗੀ ਪੁਜ਼ੀਸ਼ਨ ਵਾਲੀ ਕਤਾਰ ਵਿੱਚ ਆਪਣਾ ਨਾਮ ਸ਼ਾਮਲ ਕਰਵਾਇਆ ਹੈ। ਬਾਕੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੰਜਾਬ ਭਰ ਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸਕੂਲਾਂ ਅਤੇ ਅਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।ਮਾਨਸਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ, ਨੋਡਲ ਅਫਸਰ ਰੇਨੂੰ ਗੁਪਤਾ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਜਗਰੂਪ ਭਾਰਤੀ, ਡਾਇਟ ਪ੍ਰਿੰਸੀਪਲ ਡਾ ਬੂਟਾ ਸਿੰਘ ਸੇਖੋਂ, ਜ਼ਿਲ੍ਹਾ ਗਾਈਡੈਂਸ ਤੇ ਕੌਸਲਰ ਨਰਿੰਦਰ ਸਿੰਘ ਮੋਹਲ ਅਤੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਸੁਚੱਜੀ ਅਗਵਾਈ, ਸਮਾਰਟ ਸਿੱਖਿਆ ਨੀਤੀ, ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਅਧਿਆਪਕਾਂ ਵੱਲ੍ਹੋਂ ਸਵੇਰੇ ਸ਼ਾਮੀ ਲਾਈਆਂ ਵਾਧੂ ਕਲਾਸਾਂ ਅਤੇ ਹੋਰ ਹਰ ਪੱਖ ਤੋਂ ਕੀਤੀ ਮਿਹਨਤ ਦਾ ਨਤੀਜਾ ਹੈ ਕਿ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕਰਕੇ ਸਰਕਾਰੀ ਸਕੂਲਾਂ ਦੇ ਨਾਂ ਨੂੰ ਚਮਕਾਇਆ ਹੈ।

 

Tags: Education , Mansa , PSEB , Punjab School Education Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD