Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

98 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ

Web Admin

Web Admin

5 Dariya News

ਨਵਾਂਸ਼ਹਿਰ , 27 Jul 2020

Last updated on: Jul 27, 2020, 00:00 IST

ਸਕੂਲ ਸਿੱਖਿਆ ਵਿਭਾਗ ਨੇ ਪਹਿਲਕਦਮੀ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਹੋਈ +2 ਦੀ ਪ੍ਰੀਖਿਆ ਵਿੱਚੋਂ 98 ਫੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਭਗਤ ਸਿੰਘ ਲਗਰ ਦੀ ਵਿਦਿਆਰਥਣ ਨਵਕੀਰਤ ਕੌਰ ਨੂੰ ਘਰ ਜਾ ਕੇ ਸਨਮਾਨਿਤ  ਗਿਆ। ਜ਼ਿਲਾ ਸਿੱਖਿਆ ਅਫਸਰ (ਐ ਸਿ) ਸ੍ਰੀ ਪਵਨ ਕੁਮਾਰ ਨੇ ਦੱਸਿਆ ਕਿ ਸਰਕਾਰੀ ਸਕੂਲ ਦੀ ਇਸ ਵਿਦਿਆਰਥਣ ਨੇ ਵਿਭਾਗ ਦੇ ਨਾਮ ਦੇ ਨਾਲ-ਨਾਲ ਆਪਣੇ ਪਿੰਡ ਅਤੇ ਮਾਪਿਆਂ ਦਾ ਰੁਤਬਾ ਵੀ ਸਮਾਜ ਵਿਚ ਉੱਚਾ ਕੀਤਾ ਹੈ। ਉਨਾਂ ਕਿਹਾ ਕਿ ਵਿਭਾਗ ਇਨਾਂ ਵਿਦਿਆਰਥੀਆਂ ਉੱਤੇ ਫਖਰ ਮਹਿਸੂਸ ਕਰਦਾ ਹੈ। ਇਸ ਲਈ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਇਨਾਂ ਬੱਚਿਆਂ ਦਾ ਹੌਸਲਾ ਹੋਰ ਵਧਾਈਏ ਤਾਂ ਕਿ ਇਨਾਂ ਵੱਲ ਵੇਖ ਕੇ ਹੋਰ ਬੱਚੇ ਵੀ ਉਤਸਾਹਿਤ ਹੋਣ। ਉਨਾਂ ਬੱਚਿਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਹੁਣ ਪ੍ਰਾਈਵੇਟ ਸਕੂਲਾਂ ਨਾਲੋਂ ਜ਼ਿਆਦਾ ਵਧੀਆ ਬਣ ਚੁੱਕਿਆ ਹੈ। ਲਾਕਡਾਊਨ ਦੇ ਸਮੇਂ ਵਿਚ ਵੀ ਵਿਦਿਆਰਥੀਆਂ ਦੇ ਪੜਾਈ ਦੇ ਨੁਕਸਾਨ ਨੂੰ ਰੋਕਣ ਲਈ ਈ ਕੰਨਟੈਂਟ ਰਾਹੀ ਘਰ ਬੈਠੇ ਵਿਦਿਆਰਥੀਆਂ ਨੂੰ ਰੋਜ਼ਾਨਾ ਪੜਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਪੜਦੇ ਬੱਚਿਆਂ ਦੇ ਪੇਪਰ ਅਤੇ ਵਿੱਦਿਅਕ ਮੁਕਾਬਲੇ ਵੀ ਆਨਲਾਇਨ ਕਰਵਾਏ ਜਾ ਰਹੇ ਹਨ। ਇਸ ਲਈ ਸਾਨੂੰ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਕੇ ਸਰਕਾਰੀ ਸਹੂਲਤਾਂ ਦਾ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਸਰਪੰਚ ਹਰਦੇਵ ਸਿੰਘ ਸਰਪੰਚ ਅਤੇ ਬੱਚੀ ਦੇ ਪਿਤਾ ਪ੍ਰੇਮ ਸਿੰਘ ਵਲੋਂ ਜ਼ਿਲਾ ਸਿੱਖਿਆ ਅਧਿਕਾਰੀ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਪਿੰਡ ਦੇ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣਗੇ। ਇਸ ਮੌਕੇ ਉੱਪ ਜਿਲਾ ਸਿੱਖਿਆ ਅਫਸਰ ਛੋਟੂ ਰਾਮ, ਸੋਸ਼ਲ ਮੀਡੀਆ ਕੋਆਰਡੀਨੇਟਰ ਗੁਰਦਿਆਲ ਸਿੰਘ, ਬੱਚੀ ਦੀ ਜਸਵਿੰਦਰ ਕੌਰ, ਦਾਦਾ ਸੰਸਾਰ ਸਿੰਘ, ਦਾਦੀ ਸੁਰਜੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ ਦੇ ਇੰਚਾਰਜ ਹਰੀਸ਼ ਕੁਮਾਰ ਵੀ ਹਾਜ਼ਰ ਸਨ।

 

Tags: Education , PSEB , Punjab School Education Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD