Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸੁਣੀਆਂ ਮੋਹਾਲੀ ਦੇ ਆੜਤੀਆਂ ਦੀਆਂ ਸਮੱਸਿਆਵਾਂ

ਸਬਜ਼ੀ ਆੜਤੀ ਐਸੋਸੀਏਸ਼ਨ ਵਲੋਂ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਸਨਮਾਨ

Web Admin

Web Admin

5 Dariya News

ਖਰੜ , 28 Jul 2020

Last updated on: Jul 28, 2020, 00:00 IST

ਸਬਜ਼ੀ ਆੜਤੀ ਐਸੋਸੀਏਸ਼ਨ ਮੋਹਾਲੀ ਦੇ ਅਹੁਦਾਦਾਰਾਂ ਨੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੂੰ ਮਿਲ ਕੇ ਉਨ੍ਹਾਂ ਨੂੰ ਸਬਜ਼ੀ ਮੰਡੀ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂੰ ਕਰਾਇਆ। ਸ੍ਰੀ ਸ਼ਰਮਾ ਦੇ ਮਾਰਕੀਟ ਕਮੇਟੀ ਖਰੜ ਦਾ ਚੇਅਰਮੈਨ ਬਣਨ ਮਗਰੋਂ ਮੋਹਾਲੀ ਦੇ ਆੜਤੀਆਂ ਨੇ ਉਨਾਂ ਨਾਲ ਪਹਿਲੀ ਮੁਲਾਕਾਤ ਕੀਤੀ ਅਤੇ ਸ੍ਰੀ ਸ਼ਰਮਾ ਦਾ ਫੁੱਲਾਂ ਦੇ ਹਾਰ, ਲੋਈ ਅਤੇ ਸਿਰੋਪਾਉ ਨਾਲ ਭਰਵਾਂ ਸਨਮਾਨ ਵੀ ਕੀਤਾ।ਮੀਟਿੰਗ ਦੌਰਾਨ ਆੜਤੀਆਂ ਨੇ ਦਸਿਆ ਕਿ ਇਹ ਸਬਜ਼ੀ ਮੰਡੀ ਪਿਛਲੇ ਦਿਨੀਂ ਫ਼ੇਜ਼ 1 ਤੋਂ 11 ਫ਼ੇਜ਼ ਵਿਚ ਤਬਦੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਉਨ੍ਹਾਂ  ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਵੇਂ ਪੀਣ ਵਾਲੇ ਸਾਫ਼ ਪਾਣੀ ਦੀ ਕਿੱਲਤ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦੀ ਘਾਟ ਹੈ। ਇਸ ਤੋਂ ਇਲਾਵਾ, ਆੜਤੀਆਂ, ਲੇਬਰ ਅਤੇ ਮੰਡੀ ਵਿਚ ਆਉਣ ਵਾਲੇ ਵਪਾਰੀਆਂ ਨੂੰ ਬੈਠਣ ਲਈ ਜਗਾ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ। ਆੜਤੀਆਂ ਨੂੰ ਹਾਲੇ ਤਕ ਪੱਕੀਆਂ ਦੁਕਾਨਾਂ ਵੀ ਅਲਾਟ  ਨਹੀਂ ਕੀਤੀਆਂ ਗਈਆਂ।ਉਨ੍ਹਾਂ  ਦਸਿਆ ਕਿ ਜਗਾ ਦੀ ਘਾਟ ਕਾਰਨ ਮੰਡੀ ਵਿਚ ਆਉਣ ਵਾਲੇ ਵਪਾਰੀਆਂ ਨਾਲ ਕੈਸ਼ ਦੇ ਲੈਣ-ਦੇਣ ਦੀ ਵੀ ਸਮੱਸਿਆ ਆਉਂਦੀ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਸਬਜ਼ੀ ਮੰਡੀ ਵੀ ਖਰੜ ਮਾਰਕੀਟ ਕਮੇਟੀ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ। ਆੜਤੀਆਂ ਦੁਆਰਾ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਗਹੁ ਨਾਲ ਸੁਣਦਿਆਂ ਸ੍ਰੀ ਮੱਛਲੀ ਕਲਾਂ ਨੇ ਉਨਾਂ ਨੂੰ ਭਰੋਸਾ ਦਿਤਾ ਕਿ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਕੇ ਇਨਾਂ ਸਮੱਸਿਆਵਾਂ ਪਹਿਲੇ ਦੇ ਆਧਾਰ 'ਤੇ ਨਿਪਟਾਰਾ ਕਰਵਾਇਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਮਾਰਕੀਟ ਫ਼ੀਸ ਦੀ ਚੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾਰਕੀਟ ਫ਼ੀਸ ਸਰਕਾਰੀ ਖ਼ਜ਼ਾਨੇ ਵਿਚ ਵੱਧ ਤੋਂ ਵੱਧ ਜਮਾਂ ਹੋਣੀ ਚਾਹੀਦੀ ਹੈ। ਮੱਛਲੀ ਕਲਾਂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਅਨਾਜ ਤੇ ਸਬਜ਼ੀ ਮੰਡੀਆਂ ਵਿਚ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇਗਾ। ਜਿਥੇ ਕਿਤੇ ਵੀ ਮਾੜੀਆਂ-ਮੋਟੀਆਂ ਕਮੀਆਂ ਹਨ, ਉਨ੍ਹਾਂ  ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਜਸਵੀਰ ਸਿੰਘ ਪ੍ਰਧਾਨ, ਭਾਗ ਸਿੰਘ ਦੇਸੂਮਾਜਰਾ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਉਜਾਗਰ ਸਿੰਘ,ਮਾਰਕੀਟ ਕਮੇਟੀ ਖਰੜ ਦੇ ਸਕੱਤਰ ਅਰਚਨਾ ਬਾਂਸਲ, ਮੰਡੀ ਸੁਪਰਵਾਇਜ਼ਰ ਬਲਵਿੰਦਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਕੌਰ,ਲੇਖਾਕਾਰ ਚਰਨਜੀਤ ਸਿੰਘ, ਆਕਸ਼ਨ ਰੀਕਾਰਡਰ ਜਤਿੰਦਰ ਰਾਣਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਆੜਤੀ ਮੌਜੂਦ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD