Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਜਿਲ੍ਹਾ ਹਸਪਤਾਲਾਂ ਵਿੱਚ ਹੈਪੇਟਾਈਟਸ-ਸੀ ਦਾ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ : ਡਾ: ਐਚ.ਐਨ.ਸਰਮਾ

Web Admin

Web Admin

5 Dariya News

ਰੂਪਨਗਰ , 28 Jul 2020

Last updated on: Jul 28, 2020, 00:00 IST

ਪੰਜਾਬ ਨੂੰ ਹੈਪੇਟਾਈਟਸ ਦੀ ਬਿਮਾਰੀ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਚਲਾਇਆ ਗਿਆ ਹੈ।ਇਸ ਪ੍ਰੋਗਰਾਮ ਤਹਿਤ ਪੰਜਾਬ ਦੇ ਸਾਰੇ ਸਰਕਾਰੀ ਜਿਲ੍ਹਾ ਹਸਪਤਾਲਾਂ ਵਿੱਚ ਹੈਪੇਟਾਈਟਸ-ਸੀ ਦਾ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਾ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਰੂਪਨਗਰ ਡਾ: ਐਚ.ਐਨ.ਸਰਮਾ ਨੇ ਹੈਪੇਟਾਈਟਸ ਬੀ ਦੇ ਕਾਰਣਾਂ ਬਾਰੇ ਦੱਸਦੇ ਹੋਏ ਕਿਹਾ ਕਿ ਹੈਪੇਟਾਈਟਸ ਦੀ ਬਿਮਾਰੀ ਦੂਸ਼ਿ਼ਤ ਖੂਨ ਚੜਾਉਣ ਨਾਲ, ਦੂਸ਼ਿਤ ਸੂਈਆਂ ਦੇ ਸਾਂਝੇ ਇਸਤਮਾਲ ਕਰਨ ਨਾਲ, ਹੈਪੇਟਾਈਟਸ ਦੀ ਬਿਮਾਰੀ ਤੋਂ ਗ੍ਰਸਤ ਮਰੀਜ ਦੇ ਖੂਨ ਦੇ ਸੰਪਰਕ ਵਿੱਚ ਆਉਣ ਨਾਲ, ਹੈਪੇਟਾਈਟਸ ਦੇ ਮਰੀਜ ਦੇ ਰੇਜਰ ਕਿਸੇ ਹੋਰ ਵੱਲੋਂ ਵਰਤੇ ਜਾਣ ਨਾਲ, ਲੰਮੇ ਸਮੇਂ ਤੱਕ ਗੁਰਦਿਆਂ ਦਾ ਡਾਇਲਸਿਸ ਹੋਣ ਨਾਲ, ਸਰੀਰ ਉਪਰ ਇੰਨਫੈਕਟਡ ਮਸ਼ੀਨ ਨਾਲ ਟੈਟੂ ਬਣਵਾਉਣ ਨਾਲ, ਹੈਪੇਟਾਈਟਸ ਬੀ ਤੋ ਗ੍ਰਸਤ ਮਾਂ ਤੋਂ ਨਵ ਜੱਮੇਂ ਬੱਚੇ ਨੂੰ, ਹੈਪੇਟਾਈਟਸ ਬੀ ਦੇ ਗ੍ਰਸਤ ਵਿਅਕਤੀ ਨਾਲ ਸੰਭੋਗ ਕਰਨ ਕਾਰਣ ਹੈਪੇਟਾਈਟਸ ਬੀ ਦੀ ਬਿਮਾਰੀ ਦਾ ਖਦਸਾ ਬਣਿਆ ਰਹਿੰਦਾ ਹੈ।ਇਸ ਦੇ ਲੱਛਣਾਂ ਬਾਰੇ ਦੱਸਦੇ ਹੋਏ ਉਹਨਾਂ ਕਿਹਾ ਕਿ ਮਰੀਜ਼ ਨੂੰ ਬੁਖਾਰ ਹੋਣਾ, ਕਮਜੋਰੀ ਮਹਿਸੂਸ ਹੋਣਾ, ਭੁੱਖ ਘੱਟ ਲਗਣਾ, ਜੀ ਕੱਚਾ ਜਾਂ ਉਲਟੀ ਵਾਂਗ ਹੋਣਾ, ਅੱਖਾਂ ਅਤੇ ਪਿਸ਼ਾਬ ਦਾ ਰੰਗ ਪੀਲਾ ਹੋ ਜਾਣਾ, ਪੇਟ ਵਿੱਚ ਦਰਦ ਹੋਣਾ।  ਹੈਪੇਟਾਈਟਸ ਬੀ ਦੇ ਪੁਰਾਣੇ ਮਰੀਜਾਂ ਵਿੱਚ ਲਿਵਰ ਫੇਲੀਅਰ ਅਤੇ ਲਿਵਰ ਕੈਂਸਰ ਹੋਣ ਦਾ ਖਦਸ਼ਾ ਵੀ ਰਹਿੰਦਾ ਹੈ।ਇਸ ਤੋਂ ਬਚਾਅ ਬਾਰੇ ਦੱਸਦੇ ਹੋਏ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਜਨ ਸਮੂਹ ਨੂੰ ਮੇਲਿਆਂ ਵਿੱਚ ਟੈਟੂ ਨਹੀਂ ਬਣਾਉਣੇ ਚਾਹੀਦੇ ਅਤੇ ਸੁਰੱਖਿਅਤ ਸੰਭੋਗ ਲਈ ਕੰਡੋਮ ਦਾ ਇਸਤਮਾਲ ਕਰਨਾ ਚਾਹੀਦਾ ਹੈ, ਸਰਕਾਰ ਤੋਂ ਮੰਨਜੂਰ ਸ਼ੁਦਾ ਬਲੱਡ ਬੈਂਕ ਤੋਂ ਟੈਸਟ ਕੀਤਾ ਖੂਨ ਹੀ ਲੋੜਵੰਦ ਮਰੀਜ਼ ਲਈ ਵਰਤਣਾ ਚਾਹੀਦਾ ਹੈ, ਰੇਜਰ ਅਤੇ ਬੁਰਸ਼ ਆਪਸ ਵਿੱਚ ਸਾਂਝੇ ਨਾ ਕੀਤੇ ਜਾਣ।ੳਹਨਾਂ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਉਹ ਸਾਰੇ ਮਰੀਜ ਜੰਨ੍ਹਾਂ ਦੇ ਲੱਛਣ ਹੈਪੇਟਾਈਟਸ ਬੀ ਦੀ ਬਿਮਾਰੀ ਨਾਲ ਮਿਲਦੇ ਹਨ ਉਹ ਸਮੇਂ ਸਿਰ ਨਜਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਮੌਜੂਦ ਮੈਡੀਕਲ ਸਪੈਸ਼ਲਿਸਟ ਕੋਲ ਮੁੱਢਲੀ ਜਾਂਚ ਕਰਵਾਉਣ ਤਾਂ ਜੋ ਇਸ ਗੰਭੀਰ ਬਿਮਾਰੀ ਤੋਂ ਸਮੇਂ ਸਿਰ ਮੁਕਤੀ ਪਾਈ ਜਾ ਸਕੇ।

 

Tags: Civil Surgeon Ropar , Ropar , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD