Saturday, 27 April 2024

 

 

ਖ਼ਾਸ ਖਬਰਾਂ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

 

ਹਲਕਾ ਫਤਹਿਗੜ੍ਹ ਸਾਹਿਬ ਵਿੱਚ ਮੈਡੀਕਲ ਕਾਲਜ ਖੋਲ੍ਹਿਆ ਜਾਵੇ : ਡਾ. ਅਮਰ ਸਿੰਘ

ਲੋਕ ਸਭਾ ਮੈਬਰ ਵੱਲੋ ਕੇਦਰੀ ਸਿਹਤ ਮੰਤਰੀ ਹਰਸ਼ਵਰਧਨ ਨਾਲ ਮੁਲਾਕਾਤ

Web Admin

Web Admin

5 Dariya News

ਖੰਨਾ (ਲੁਧਿਆਣਾ) , 28 Jul 2020

ਹਲਕਾ ਫਤਹਿਗੜ੍ਹ ਸਾਹਿਬ ਤੋ ਲੋਕ ਸਭਾ ਮੈਬਰ ਡਾ. ਅਮਰ ਸਿੰਘ ਨੇ ਨਵੀ ਦਿੱਲੀ ਵਿਖੇ ਕੇਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਰੱਖੀ ਕਿ ਹਲਕਾ ਫਤਹਿਗੜ੍ਹ ਸਾਹਿਬ ਵਿੱਚ ਇੱਕ ਮੈਡੀਕਲ ਕਾਲਜ ਖੋਲ੍ਹਿਆ ਜਾਵੇ।ਡਾ. ਅਮਰ ਸਿੰਘ ਨੇ ਦੱਸਿਆ ਕਿ ਹਲਕਾ ਫਤਹਿਗੜ੍ਹ ਸਾਹਿਬ ਸਿੱਖ ਇਤਿਹਾਸਕ ਪੱਖ ਤੋ ਬਹੁਤ ਹੀ ਮਹੱਤਵਪੂਰਨ ਸ਼ਹਿਰ ਹੈ। ਇਸ ਤੋ ਇਲਾਵਾ ਇਹ ਸ਼ਹਿਰ ਸਨਅਤੀ ਅਤੇ ਵਪਾਰਕ ਕੇਦਰਾਂ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਉੱਤਰੀ ਭਾਰਤ ਦਾ ਸਭ ਤੋ ਵੱਡਾ ਸਟੀਲ ਕਾਰੋਬਾਰ ਦਾ ਕੇਦਰ ਹੈ। ਖੰਨਾ ਵਿੱਚ ਏਸ਼ੀਆ ਦੀ ਸਭ ਤੋ ਵੱਡੀ ਦਾਣਾ ਮੰਡੀ ਅਤੇ ਕੈਟਲ ਫੀਡ ਸਨਅਤ ਮੌਜੂਦ ਹੈ। ਇਸੇ ਤਰ੍ਹਾਂ ਸਾਹਨੇਵਾਲ ਲਘੂ, ਸੂਖਮ ਅਤੇ ਦਰਮਿਆਨੇ ਉਦਯੋਗਾਂ ਦਾ ਕੇਦਰ ਹੈ।ਉਨ੍ਹਾਂ ਦੱਸਿਆ ਕਿ ਉਕਤ ਤਿੰਨੋ ਸ਼ਹਿਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਪੰਜਾਬੀ ਅਤੇ ਪ੍ਰਵਾਸੀ ਮਜ਼ਦੂਰ ਲੋਕ ਵਸਦੇ ਅਤੇ ਕੰਮ ਕਰਦੇ ਹਨ। ਐਨੇ ਸਾਜਗਾਰ ਸਥਿਤੀ ਦੇ ਹੁੰਦਿਆਂ ਇਹ ਸ਼ਹਿਰ ਇੱਕ ਵਧੀਆ ਮੈਡੀਕਲ ਕਾਲਜ ਦੀ ਸਹੂਲਤ ਤੋ ਵਾਂਝਾ ਹੈ। ਇਸ ਕਾਲਜ ਦੀ ਅਣਹੋਦ ਕਾਰਣ ਪੀ.ਜੀ.ਆਈ. ਚੰਡੀਗੜ੍ਹ ਤੇ ਵੀ ਜਿਆਦਾ ਮਰੀਜ਼ਾਂ ਦੀ ਭੀੜ ਪੈਦੀ ਹੈ। ਇਸ ਤੋ ਇਲਾਵਾ ਇਸ ਕਾਲਜ ਦੀ ਅਣਹੋਦ ਕਾਰਣ ਗਰੀਬ ਅਤੇ ਲੋੜਵੰਦ ਲੋਕਾਂ 'ਤੇ ਆਰਥਿਕ ਅਤੇ ਮਾਨਸਿਕ ਬੋਝ ਵੀ ਬਣਦਾ ਹੈ।ਉਨ੍ਹਾਂ ਕੇਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਕੇਦਰੀ ਸਿਹਤ ਮੰਤਰਾਲੇ ਵੱਲੋ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇੱਕ ਵਧੀਆ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾਵੇ, ਜਿਸਦਾ ਪੰਜਾਬ ਵਾਸੀ ਲਾਭ ਲੈ ਸਕਣ।

 

Tags: Harsh Vardhan , Dr Amar Singh , Khanna , Ludhiana , Shri Fatehgarh Sahib , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD