Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ : ਡਾ. ਨਵਦੀਪ ਸਿੰਘ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਅਤੇ ਕੋਰੋਨਾ ਤੇ ਫਤਿਹ ਸੰਭਵ

Web Admin

Web Admin

5 Dariya News

ਅੰਮ੍ਰਿਤਸਰ , 28 Jul 2020

Last updated on: Jul 28, 2020, 00:00 IST

ਮਿਸ਼ਨ ਫਤਿਹ ਪੰਜਾਬ ਤਹਿਤ ਕੋਵਿਡ ਮਹਾਂਮਾਰੀ ਦੌਰਾਨ ਪੀਲੀਏ ਨੂੰ ਖਤਮ ਕਰੋ. ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ, ਅੰਮ੍ਰਿਤਸਰ ਡਾ.ਨਵਦੀਪ ਸਿੰਘ  ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਵਲੋਂ ਹੈਪਾਟਾਇਟਸ ਜਾਗਰੂਕਤਾ ਫੈਲਾਉਣ ਲਈ ਪੋਸਟਰ, ਪੈੰਫਲਿਟ ਅਤੇ ਹੈੰਡਬਿਲ ਰਲੀਜ ਕੀਤੇ ਗਏ, ਜਿਨਾਂ ਦੁਵਾਰਾ ਪੂਰੇ ਜਿਲੇ ਭਰ ਵਿਚ ਇਸ ਬੀਮਾਰੀ ਸੰਬਧੀ ਜਾਗਰੂਕਤਾ ਫੈਲਾਈ ਜਾਵੇਗੀ । ਇਸ ਅਵਸਰ ਤੇ ਸੰਬੋਧਨ ਕਰਦਿਆ ਡਾ ਨਵਦੀਪ ਸਿੰਘ ਨੇ ਕਿਹਾ ਕਿ ਹੈਪੇਟਾਈਟਿਸ ਜੋ ਕਿ ਹੁਣ ਇਲਾਜ ਯੋਗ ਹੈ, ਬਾਰੇ ਜਿੰਨੀ ਜਲਦੀ ਜਾਣਕਾਰੀ ਮਿਲੇਗੀ, ਉਨੀ ਹੀ ਜਲਦੀ ਇਸਦਾ ਇਲਾਜ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋ ਹਰ ਸਾਲ 28 ਜੁਲਾਈ ਨੂੰ ਹੈਪੇਟਾਈਟਿਸ ਦਿਵਸ ਦੇ ਰੂਪ ਵਿਚ ਮਨਾਈਆ ਜਾਦਾ ਹੈ। ਇਸ ਬਿਮਾਰੀ ਦੀ 5 ਕਿਸਮਾਂ ਹੈ ਜਿਵੇ ਕਿ ਹੈਪੇਟਾਈਟਿਸ ਏ,ਬੀ,ਸੀ,ਡੀ ਅਤੇ ਈ ਹੈ ।ਇਨਾਂ ਵਿਚੋ ਹੈਪੇਟਾਈਟਿਸ ਏ ਅਤੇ ਬੀ ਦੀ ਵੈਕਸੀਨ ਮੋਜੂਦ ਹੈ। ਹੈਪੇਟਾਈਟਿਸ ਸੀ,ਡੀ ਅਤੇ ਈ ਦਾ ਇਲਾਜ ਦਵਾਈਆ ਰਾਹੀ ਕੀਤਾ ਜਾ ਸਕਦਾ ਹੈ।ਉਨਾਂ ਨੇ ਕਿਹਾ ਕਿ ਸੂਈਆਂ ਦਾ ਸਾਂਝਾ ਇਸਤਮਾਲ ਨਾ ਕਰੋ, ਰੇਝਰ ਅਤੇ ਬੁਰਸ਼ ਸਾਂਝੇ ਨਾ ਕੀਤੇ ਜਾਣ,ਟੈਟੂ ਨਾ ਬਣਵਾਏ ਜਾਣ,ਸੁਰੱਖਿਅਤ ਸੰਭੋਗ ਲਈ ਕੰਡੋਮ ਦਾ ਇਸਤਮਾਲ ਕਰੋ।ਸਿਵਲ ਸਰਜਨ ਨੇ ਕਿਹਾ ਕਿ ਉਕਤ ਬਿਮਾਰੀ ਤੋਂ ਬਚਾਅ ਸਬੰਧੀ ਪੀਣ ਦਾ ਪਾਣੀ ਸਾਫ਼ ਸੌਮਿਆਂ ਤੋਂ ਲਵੋ, ਨਸ਼ੀਲੇ ਟੀਕੇ ਦੀ ਵਰਤੋਂ ਨਾ ਕਰੋ, ਸਮੇਂ ਸਮੇਂ ਸਿਰ ਡਾਕਟਰੀ ਜਾਂਚ ਕਰਵਾਓ। 

ਉਨਾਂ ਬਚਿਆ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਦਾ ਜਰੂਰੀ ਸੁਨੇਹਾ (ਹੈਪੇਟਾਈਟਿਸ ਤੋ ਬਚਾਅ) ਬਾਰੇ ਹਰ ਘਰ ਵਿੱਚ ਪਹੁੰਚਣਾ ਚਾਹੀਦਾ ਹੈ, ਕੋਵਿਡ ਕਾਲ ਦੌਰਾਨ  ਹੈਪੇਟਾਈਟਿਸ ਬਾਰੇ ਗਿਆਨ ਹੋਣਾ ਹੋਰ ਵੀ ਜਰੂਰੀ ਹੈ, ਤਾਂ ਜੋ ਕਿ ਇਨਸਾਨੀ ਜਿੰਦਗੀ ਨੂੰ ਇਹਨਾਂ ਬਿਮਾਰੀਆ ਤੋ ਸੁਰਖਿਅਤ ਰਖਿਆ ਜਾ ਸਕੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਦੀ ਸਿਹਤ ਦੀ ਦੇਖਭਾਲ ਕਰਨ ਲਈ ਸਿਹਤ ਵਿਭਾਗ ਦਿਨ ਰਾਤ ਯਤਨਸ਼ੀਲ ਹੈ। ਕੋਵਿਡ ਦੀਆਂ ਸਾਵਧਾਨੀਆਂ, ਬਾਰ ਬਾਰ ਹੱਥ ਥੋਣੇ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣ ਕਰਨਾ, ਮਾਸਕ ਪਾਉਣਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਡੈਪੋ ਪ੍ਰੋਗਰਾਮ ਤਹਿਤ ਨਸ਼ਿਆਂ ਵਿਰੁੱਧ ਲਾਂਮਬੰਧ ਕਰਨ ਦਾ ਉਪਰਾਲਾ ਵੀ ਲੋਕਾਂ ਦੇ ਸਿਹਤ ਸੰਭਾਲ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਚਲਾਈ ਇਕ ਵਿਸ਼ੇਸ਼ ਨਸ਼ਾ ਖਾਤਮਾ ਮੁਹਿੰਮ ਦਾ ਹਿੱਸਾ ਹੈ ਅਤੇ ਇਹ ਸਭ ਕੁਝ ਲੋਕਾਂ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ ਅਤੇ ਇਸ ਉਪਰ ਫਤਿਹ ਪਾਈ ਜਾ ਸਕਦੀ ਹੈ। ਇਸ ਮੋਕੇ ਤੇ ਡੀਡੀਐਚਉ ਡਾ ਸ਼ਰਨਜੀਤ ਕੌਰ, ਜਿਲਾ ਟੀਕਾਕਰਨ ਅਫ਼ਸਰ ਡਾ ਰਮੇਸ਼ਪਾਲ ਸ਼ਿੰਘ, ਸ਼ਹਾਇਕ ਸਿਵਲ ਸਰਜਨ ਡਾ ਅਮਰਜੀਤ ਸਿੰਘ, ਡਾ ਮਦਨ ਮੋਹਨ, ਡਾ ਰਸ਼ਮੀ, ਡਾ ਕਰਮ ਮਹਿਰਾ, ਡਾ ਵਿਨੋਦ ਕੁੰਡਲ, ਡਾ ਪਰਿਤੋਸ਼ ਧਵਨ, ਮਾਸ ਮੀਡੀਆ ਅਫਸਰ ਰਾਜ ਕੌਰ ਅਤੇ ਅਮਰਦੀਪ ਸਿੰਘ  ਹਾਜਰ ਸਨ।

 

Tags: Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD