Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਹੈਪੇਟਾਈਟਸ ਦਿਵਸ : ਪੰਜਾਬ ਸਰਕਾਰ ਵੱਲੋਂ ਹੈਪੇਟਾਈਟਸ ਸੀ ਦੇ ਮੁਫ਼ਤ ਇਲਾਜ ਲਈ 35 ਨਵੇਂ ਇਲਾਜ ਕੇਂਦਰ ਸਮਰਪਿਤ: ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਚੰਡੀਗੜ , 28 Jul 2020

Last updated on: Jul 28, 2020, 00:00 IST

ਸੂਬੇ ਵਿੱਚ ਹੈਪੇਟਾਈਟਸ ਦੇ ਇਲਾਜ ਦੀ 93 ਫੀਸਦੀ ਇਲਾਜ ਦਰ ਨੂੰ ਵੇਖਦਿਆਂ, ਪੰਜਾਬ ਸਰਕਾਰ ਨੇ ਹੈਪੇਟਾਈਟਸ ਸੀ ਦੇ ਇਲਾਜ ਲਈ ਸੂਬੇ ਨੂੰ 35 ਨਵੇਂ ਇਲਾਜ ਕੇਂਦਰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ।ਇਹ ਪ੍ਰੋਗਰਾਮ 25 ਇਲਾਜ ਕੇਂਦਰਾਂ ਨਾਲ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ 2020 ਵਿੱਚ ਪੰਜਾਬ ਸੂਬੇ ਨੇ ਇਲਾਜ ਕੇਂਦਰਾਂ ਦੀ ਗਿਣਤੀ ਵਧਾ ਕੇ 60 ਕਰ ਦਿੱਤੀ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ‘ਵਿਸ਼ਵ ਹੈਪੇਟਾਈਟਸ ਦਿਵਸ’ ਮੌਕੇ ਕੀਤਾ।ਮੰਤਰੀ ਨੇ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿੱਥੇ ਹੈਪੇਟਾਈਟਸ ਦਾ ਮੁਫ਼ਤ ਇਲਾਜ ਸ਼ੁਰੂ ਕੀਤਾ ਗਿਆ ਜਿਸ ਤਹਿਤ ਹੁਣ ਤੱਕ 1.63 ਲੱਖ ਤੋਂ ਵੱਧ ਵਿਅਕਤੀਆਂ ਦਾ ਟੈਸਟ ਕੀਤਾ ਗਿਆ ਹੈ ਜਿਨਾਂ ਵਿੱਚੋਂ 85,000 ਪ੍ਰਭਾਵਿਤ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਪਿਛਲੇ ਸਾਲ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੇਲਾਂ ਵਿੱਚ ਹੈਪੇਟਾਈਟਸ ਦੇ ਮੁਫ਼ਤ ਇਲਾਜ ਦੀ ਸ਼ੁਰੂਆਤ ਕੀਤੀ ਜਿੱਥੇ ਜੇਲਾਂ ਵਿੱਚ ਹੀ ਪ੍ਰਭਾਵਿਤ ਕੈਦੀਆਂ ਨੂੰ ਮੁਫ਼ਤ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਉਨਾਂ ਕਿਹਾ ਕਿ ਪੰਜਾਬ ਵੱਲੋਂ ਇਸ ਖੇਤਰ ਵਿੱਚ ਪੁੱਟੀਆਂ ਪੁਲਾਘਾਂ ਵਿਸ਼ਵ ਅਤੇ ਕੌਮੀ ਨੀਤੀ ਘਾੜਿਆਂ ਲਈ ਮਦਦਗਾਰ ਸਾਬਤ ਹੋਣਗੀਆਂ।ਉਨਾਂ ਕਿਹਾ ਕਿ ਇਸ ਸਾਲ ਗਰਭਵਤੀ ਔਰਤਾਂ ਦੇ ਟੈਸਟ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਹੈਪੇਟਾਈਟਸ ਬੀ ਤੋਂ ਪ੍ਰਭਾਵਿਤ ਗਰਭਵਤੀ ਔਰਤਾਂ ਦੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਇਨਾਂ ਪਹਿਲਕਦਮੀਆਂ ਤੋਂ ਇਲਾਵਾ ਪੰਜਾਬ ਪਹਿਲਾ ਸੂਬਾ ਹੈ ਜਿਸਨੇ ਯੂਨੀਟੇਡ, ਹੈੱਡ, ਫਾਈਂਡ ਅਤੇ ਸੀ.ਐਚ.ਏ.ਆਈ. ਗੈਰ ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਐਚ.ਆਈ.ਵੀ. ਤੋਂ ਪ੍ਰਭਾਵਿਤ ਲੋਕਾਂ ਦਾ ਇਲਾਜ ਸ਼ੁਰੂ ਕੀਤਾ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 80 ਫੀਸਦੀ ਪ੍ਰਭਾਵਿਤ ਮਰੀਜ਼ਾਂ ਦਾ ਟੈਸਟ ਕੀਤਾ ਜਾ ਚੁੱਕਾ ਹੈ। 

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਬ ਡਵੀਜ਼ਨ ਹਸਪਤਾਲ ਬਟਾਲਾ ਵਿਖੇ ਟੈਸਟਿੰਗ ਤੇ ਇਲਾਜ ਦੀ ਸੁਵਿਧਾ ਸ਼ੁਰੂ ਕੀਤੀ ਜਾ ਰਹੀ ਹੈ।ਇਸ ਉਪਰਾਲੇ ਨਾਲ ਲੋਕਾਂ ਨੂੰ ਵੱਡੇ ਪੱਧਰ ’ਤੇ ਰਾਹਤ ਪਹੁੰਚੇਗੀ ਅਤੇ ਹੈਪੇਟਾਈਟਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਨਵੇਂ ਰਾਹ ਖੁੱਲਣਗੇ।ਕੈਬਨਿਟ ਮੰਤਰੀ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਰੀਆਂ ਪ੍ਰਾਪਤੀਆਂ ਕੇਵਲ ਸਿਹਤ ਕਰਮੀਆਂ ਦੀ ਸਖ਼ਤ ਮਿਹਨਤ ਤੇ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਹੈਪੇਟਾਈਟਸ ਦੀ ਲੜਾਈ ਜਿੱਤ ਰਹੇ ਹਾਂ। ਉਨਾਂ ਕਿਹਾ ਕਿ ਅੱਜ ਪੂਰਾ ਵਿਸ਼ਵ ਕੋਵਿਡ-19 ਦੇ ਨਾਲ ਲੜ ਰਿਹਾ ਹੈ ਅਤੇ ਇਸ ਸਮੇਂ ਨੇ ਸਾਨੂੰ ਸਿਖਾਇਆ ਹੈ ਕਿ ਸਰਕਾਰੀ ਸਿਹਤ ਪ੍ਰਣਾਲੀ ਦਾ ਇੱਕ ਅਹਿਮ ਰੋਲ ਰੋਲ ਹੈ। ਅੱਜ ਇੱਥੇ ਲੋੜ ਹੈ ਕਿ ਸੰਯੁਕਤ ਯਤਨਾਂ, ਸਹਿਯੋਗ ਅਤੇ ਇੱਕਜੁੱਟਤਾ ਨਾਲ ਮੌਜੂਦਾ ਸਿਹਤ ਸੰਭਾਲ ਪ੍ਰਣਾਲੀ ਦੀ ਸੁਚਾਰੂ ਵਰਤੋਂ ਕਰਦੇ ਹੋਏ ਵੱਖ ਵੱਖ ਚੱਲ ਰਹੇ ਸਿਹਤ ਪ੍ਰੋਗਰਾਮਾਂ ਵਿੱਚ ਨਿਰੰਤਰ ਤਾਲਮੇਲ ਬਣਾਉਣ ਦੀ ਲੋੜ ਹੈ ਤਾਂ ਜੋ ਲੋੜਵੰਦ ਲੋਕਾਂ ਨੂੰ ਸਮੇਂ ਅਨੁਸਾਰ ਸਾਰੀਆਂ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।ਸ. ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਪੀ.ਜੀ.ਆਈ. ਅਤੇ ਸੀ.ਐਚ.ਏ.ਆਈ. ਦੇ ਸਹਿਯੋਗ ਨਾਲ ਇੱਕ ਰਿਸਰਚ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੀ ਹੈ ਤਾਂ ਜੋ ਹੈਪੇਟਾਈਟਸ ਦੇ ਨਾਲ ਸਬੰਧਤ ਜੋਖਿਮ ਤੱਥਾਂ ਨੂੰ ਸਹੀ ਤਰੀਕੇ ਨਾਲ ਸਮਝਿਆ ਜਾ ਸਕੇ। ਉਨਾਂ ਕਿਹਾ ਕਿ ਅਗਲੇ 18 ਮਹੀਨਿਆਂ ਵਿੱਚ ਮਾਹਿਰ ਆਪਣੀ ਰਿਸਰਚ ਦੀ ਰਿਪੋਰਟ ਪੇਸ਼ ਕਰਨਗੇ ਤਾਂ ਜੋ ਜੋਖ਼ਮ ਤੱਥਾਂ ਨੂੰ ਕਾਬੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਵਿੱਚ ਹੈਪੇਟਾਈਟਸ ਸੀ ਨੂੰ ਜੜੋ ਖਤਮ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨਾਂ ਕਿਹਾ ਪੰਜਾਬ ਸਰਕਾਰ ਹੈਪੇਟਾਈਟਸ ਮੁਕਤ ਭਵਿੱਖ ਨੂੰ ਹਾਸਲ ਕਰਨ ਲਈ ਸਾਰਿਆਂ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਉਣ ਲਈ ਵਚਨਬੱਧ ਹੈ। ਇਸ ਮੌਕੇ ਸਿਹਤ ਮੰਤਰੀ ਅਤੇ ਮੁੱਖ ਵਧੀਕ ਸਕੱਤਰ ਸਿਹਤ ਸ੍ਰੀ ਅਨੁਰਾਗ ਅਗਰਵਾਲ ਵੱਲੋਂ ਹੈਪੇਟਾਈਟਸ ਸੀ ਦੀਆਂ ਪ੍ਰਾਪਤੀਆਂ ਸਬੰਧੀ ਪੋਸਟਰ ਤੇ ਪੈਂਫਲੇਟ ਆਦਿ ਵੀ ਜਾਰੀ ਕੀਤੇ ਗਏ। ਇਸ ਮੌਕੇ ਐਮ.ਡੀ. ਐਨ.ਐਚ.ਐਮ. ਸ੍ਰੀ ਕੁਮਾਰ ਰਾਹੁਲ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰੀਮਤੀ ਤਨੁ ਕਸ਼ਿਅਪ, ਸਟੇਟ ਪੋ੍ਰਗਰਾਮ ਹੈਪੇਟਾਈਟਸ ਸੀ, ਅਫ਼ਸਰ ਡਾ. ਗਗਨਦੀਪ ਗਰੋਵਰ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab , World Hepatitis Day , Hepatitis C

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD