Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਲੜਕੀਆਂ ਨੂੰ ਤਰਜੀਹ ’ਤੇ ਰੋਜ਼ਗਾਰ ਦੇਣ ਲਈ ਵਚਨਬੱਧ : ਅਪਨੀਤ ਰਿਆਤ

ਜਲਦ ਹੀ ਕੁਝ ਪਿੰਡਾਂ ਦੀ ਸ਼ਨਾਖਤ ਕਰਕੇ ਲੜਕੀਆਂ ਲਈ ਰੋਜ਼ਗਾਰ ਮੁਹਿੰਮ ਦੀ ਹੋਵੇਗੀ ਸ਼ੁਰੂਆਤ

Web Admin

Web Admin

5 Dariya News

ਹੁਸ਼ਿਆਰਪੁਰ , 29 Jul 2020

Last updated on: Jul 29, 2020, 00:00 IST

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ ਦੀਆਂ ਲੜਕੀਆਂ ਨੂੰ ਤਰਜੀਹ ਦੇ ਆਧਾਰ ’ਤੇ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੁਝ ਪਿੰਡਾਂ ਦੀ ਚੋਣ ਕਰਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਪਾਇਲਟ ਪ੍ਰੋਗਰਾਮ ਦੀ ਸਫ਼ਲਤਾ ’ਤੇ ਇਸ ਨੂੰ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ।ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਵਲੋਂ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਘਰ-ਘਰ ਰੋਜ਼ਗਾਰ ਮਿਸ਼ਨ ਦੀ ਸਮੀਖਿਆ ਦੌਰਾਨ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਨੇ 744 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ 8987 ਸਕਿੱਲ ਲੇਬਰ ਕਾਮਿਆਂ ਨੂੰ ਵੀ ਕੰਮ ਦਿਵਾਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ  ਰੋਜ਼ਗਾਰ ਮੁਹੱਈਆ ਕਰਵਾਉਣ ਦੀ ਇਸ ਰਫ਼ਤਾਰ ਨੂੰ ਹੋਰ ਵਧਾਇਆ ਜਾ ਰਿਹਾ ਹੈ, ਜਿਸ ਦੇ ਨਤੀਜੇ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸਾਹਮਣੇ ਆਉਣਗੇ। ਵੀਡੀਓ ਕਾਨਫਰੰਸਿੰਗ ਦੌਰਾਨ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੀ ਕਾਰਗੁਜਾਰੀ ਨੂੰ ਸਲਾਹੁਦਿਆਂ ਪਹਿਲੇ ਨੰਬਰ ’ਤੇ ਐਲਾਨਿਆ ਗਿਆ। ਸ੍ਰੀ ਸੁਰੇਸ਼ ਕੁਮਾਰ ਨੇ ਪ੍ਰਸ਼ਾਸ਼ਨ ਵਲੋਂ ਕੀਤੇ ਉਦਮਾਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਤੇ ਕੰਢੀ ਖੇਤਰਾਂ ਵਿੱਚ ਰੋਜ਼ਗਾਰ ਮਿਸ਼ਨ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਕਿਹਾ।ਸ੍ਰੀਮਤੀ ਅਪਨੀਤ ਰਿਆਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਿਹਾਤੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਣਥੱਕ ਯਤਨ ਕਰ ਰਿਹਾ ਹੈ, ਤਾਂ ਜੋ ਯੋਗ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੇ ਬੱÎਚਿਆਂ ਲਈ ਢੁਕਵੇਂ ਰੋਜ਼ਗਾਰ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਨ੍ਹਾਂ ਨੌਜਵਾਨਾਂ ਦੀ ਸਹੂਲਤ ਲਈ ਬਲਾਕ ਪੱਧਰੀ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਇਸ ਮਿਸ਼ਨ ਨੂੰ ਹੇਠਲੇ ਪੱਧਰ ਤੱਕ ਲਿਜਾ ਜਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਫਾਇਦਾ ਪਹੁੰਚਾਇਆ ਜਾ ਸਕੇ।ਇਸ ਦੌਰਾਨ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਈ-ਰਿਕਸ਼ਾ ਪ੍ਰੋਗਰਾਮ ਦੀ ਵੀ ਸਲਾਹੁਤਾ ਕੀਤੀ , ਜਿਸ ਨਾਲ ਔਰਤਾਂ ਸਵੈ-ਨਿਰਭਰ ਹੋ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱÎਸਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪਿਛਲੇ ਦਿਨੀਂ ਲਾਭਪਾਤਰੀਆਂ ਨੂੰ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਈ-ਰਿਕਸ਼ਾ ਸਪੁਰਦ ਕੀਤੀਆਂ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਚੰਗੀ ਕਾਰਗੁਜਾਰੀ ਦੀ ਸ਼ਲਾਘਾ ਕਰਦਿਆਂ ਲੋਕਲ ਉਦਯੋਗਿਕ ਇਕਾਈਆਂ ਦਾ ਰੋਜ਼ਗਾਰ ਮਿਸ਼ਨ ਨੂੰ ਹੁਲਾਰਾ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਟਰੇਨਿੰਗ ਅਫ਼ਸਰ ਸ੍ਰੀ ਕਰਮ ਚੰਦ, ਕੈਰੀਅਰ ਕਾਊਂਸਲਰ ਸ੍ਰੀ ਅਦਿੱਤਿਆ ਰਾਣਾ ਅਤੇ ਪਲੇਸਮੈਂਟ ਅਫ਼ਸਰ ਸ੍ਰੀ ਮੰਗੇਸ਼ ਸੂਦ ਵੀ ਹਾਜ਼ਰ ਸਨ।

ਪਹਿਲੇ ਬਲਾਕ ਪੱਧਰੀ ਰੋਜ਼ਗਾਰ ਰੋਜ਼ਗਾਰ ਕੈਂਪ ’ਚ 67 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ - ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਅੱਜ ਸ਼ੁਰੂ ਕੀਤੇ ਗਏ ਬਲਾਕ ਪੱਧਰੀ ਰੋਜ਼ਗਾਰ ਕੈਂਪ ਸਬੰਧੀ ਅਪਨੀਤ ਰਿਆਤ ਨੇ ਦੱਸਿਆ ਕਿ ਪਹਿਲਾ ਕੈਂਪ ਬੀ.ਡੀ.ਪੀ.ਓ. ਦਫਤਰ ਮੁਕੇਰੀਆਂ ਵਿੱਚ ਲਾਇਆ ਗਿਆ, ਜਿਥੇ ਕੁੱਲ 99 ਨੌਜਵਾਨ ਰੋਜ਼ਗਾਰ ਪ੍ਰਾਪਤੀ ਲਈ ਪੇਸ਼ ਹੋਏ, ਜਿਨ੍ਹਾਂ ਵਿੱਚੋਂ 67 ਨੂੰ ਐਸ.ਆਈ.ਐਸ. ਸਕਿਓਰਿਟੀ ਕੰਪਨੀ ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।ਇਸ ਮੌਕੇ ਹਲਕਾ ਵਿਧਾਇਕ ਇੰਦੂ ਬਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਤਾਕੀਦ ਕੀਤੀ ਕਿ ਉਹ ਪੂਰੀ ਮੇਹਨਤ, ਲਗਨ ਅਤੇ ਸ਼ਿੱਦਤ ਨਾਲ ਕੰਮ ਕਰਕੇ ਆਪਣੇ ਭਵਿੱਖ ਨੂੰ ਹੋਰ ਉਜਵੱਲ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸ਼ਨ ਵਲੋਂ ਅਜਿਹੇ 9 ਹੋਰ ਕੈਂਪ ਲਗਾਏ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।

 

Tags: DC Hoshiarpur , Hoshiarpur , Apneet Riyait , Ghar Ghar Rozgar Mission , Punjab , Deputy Commissioner Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD