Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਲੰਧਰ 'ਚ ਬੈਡਾਂ ਅਤੇ ਵੈਂਟੀਲੇਟਰ ਦੀ ਉਪਲਬੱਧਤਾ ਬਾਰੇ ਵੈਬਸਾਈਟ ਅਤੇ ਫੋਨ 'ਤੇ ਲਈ ਜਾ ਸਕਦੀ ਜਾਣਕਾਰੀ- ਡਿਪਟੀ ਕਮਿਸ਼ਨਰ

ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾ ਰਹੀ ਸਖ਼ਤ ਕਾਰਵਾਈ- ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.

Web Admin

Web Admin

5 Dariya News

ਜਲੰਧਰ , 30 Jul 2020

Last updated on: Jul 30, 2020, 00:00 IST

ਜ਼ਿਲ੍ਹਾ ਵਾਸੀਆਂ ਨੂੰ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਵੈਂਟੀਲੇਟਰ ਤੋਂ ਇਲਾਵਾ ਬੈਡਾਂ ਦੀ ਉਪਲਬੱਧਤਾ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਜ਼ਿਲ੍ਹਾ ਪ੍ਰਸਾਸਨ ਵਲੋਂ ਇਸ ਸਬੰਧੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ Jalandhar.nic.in 'ਤੇ ਨਿਯਮਤ ਤੌਰ 'ਤੇ ਅਪਡੇਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀ ਹੈਲਪਲਾਈਨ ਨੰਬਰ 0181-2224417 'ਤੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬੈਡਾਂ ਦੀ ਉਪਲਬੱਧਤਾ ਬਾਰੇ ਜਾਣਕਾਰੀ ਹਾਸਿਲ ਕਰ ਸਕਦੇ ਹਨ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਸਬੰਧੀ ਸੂਬੇ ਦੇ ਸਾਰੇ 22 ਜਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਵੀਡੀਓ ਕਾਨਫਰਸਿੰਗ ਵਿੱਚ ਸ਼ਮੂਲੀਅਤ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਜਿਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰ.ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ ਨੇ ਕਿਹਾ ਕਿ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਨੇੜੇ ਦੀਆਂ ਸਿਹਤ ਸੰਸਥਾਵਾਂ ਵਿੱਚ ਮੁਹੱਈਆ ਕਰਵਾਉਣਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ਵਲੋਂ ਲੋਕਾਂ ਨੂੰ ਆਈ.ਸੀ.ਯੂ.ਬੈਡਾਂ ਅਤੇ ਵੈਂਟੀਲੇਟਰਦੀ ਉਪਲਬੱਧਤਾ ਬਾਰੇ ਸੂਚਨਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਲੈਵਲ-2 ਬੈਡਾਂ ਨੂੰ ਪਾਈਪ ਰਾਹੀਂ ਆਕਸੀਜਨ ਅਤੇ ਲੈਵਲ-3 ਦੇ ਬੈਡਾਂ ਨੂੰ ਵੈਂਟੀਲੇਟਰ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ,ਜਿਸ ਨਾਲ ਮਰੀਜ਼ਾਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ ਨੂੰ ਹਸਪਤਾਲਾਂ ਦਾ ਇੰਚਾਰਜ ਅਤੇ ਅਸਟੇਟ ਅਫਸਰ ਨਵਨੀਤ ਕੌਰ ਬੱਲ ਨੂੰ ਬਿਹਤਰ ਤਾਲਮੇਲ ਅਤੇ ਤੁਰੰਤ ਕਾਰਵਾਈ ਕਰਕੇ ਕੋਵਿਡ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨਾਂ ਦੇ ਇਲਾਜ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਇਸ ਔਖੀ ਘੜੀ ਵਿੱਚ ਸਾਰੇ ਅਧਿਕਾਰੀਆਂ ਵਲੋਂ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਜਨਤਕ ਹਿੱਤ ਨੂੰ ਮੁੱਖ ਰੱਖਦਿਆਂ ਅਤੇ ਕੀਮਤੀ ਜਾਨਾਂ ਬਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 'ਮਿਸ਼ਨ ਫ਼ਤਿਹ' ਤਹਿਤ ਕੋਵਿਡ-19 ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਵੀ ਲਗਾਤਾਰ ਜਾਗਰੂਕਤਾ ਫੈਲਾਈ  ਜਾ ਰਹੀ ਹੈ। ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜਿਨਾਂ ਵਲੋਂ ਅਪਣੇ ਦਫ਼ਤਰ ਤੋਂ ਵੀਡੀਓ ਕਾਨਫਰਸਿੰਗ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਾਸਕ ਨਾ ਪਾਉਣ ਅਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਹਿੰਮ ਪਹਿਲਾਂ ਹੀ ਤੇਜ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੈਡੀਕਲ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨੋਵਲ ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।

 

Tags: DC Jalandhar , Ghanshyam Thori , Deputy Commissioner Jalandhar , Navjot Singh Mahal , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD