Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਗਊ ਸੇਵਾ ਕਮਿਸ਼ਨ ਰਾਜ ਦੇ ਗਊਧਨ ਦੀ ਸਿਹਤ ਸੁਧਾਰ ਲਈ ਵਚਨਬੱਧ

Web Admin

Web Admin

5 Dariya News

ਐਸ.ਏ.ਐਸ. ਨਗਰ , 30 Jul 2020

Last updated on: Jul 30, 2020, 00:00 IST

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਰਾਜ ਦੀਆਂ ਗਊਸ਼ਾਲਾਵਾਂ ਅਤੇ ਕੈਟਲ ਪਾਉਂਡ ਵਿੱਚ ਮੌਜੂਦ ਗਊਧਨ ਦੀ ਸਿਹਤ ਸੁਧਾਰ ਲਈ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਕੈਂਪ ਲਗਾਏ ਜਾ ਰਹੇ ਹਨ। ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਕਮਲਜੀਤ ਸਿੰਘ ਚਾਵਲਾ ਦੀ ਰਹਿਨੁਮਾਈ ਹੇਠ ਅੱਜ ਕੁਰਾਲੀ ਸ਼ਹਿਰ ਦੀ ਗੁਸਾਈਆਂ ਵਾਲਾ ਬਾਬਾ ਗਊਸ਼ਾਲਾ ਵਿਖੇ ਲਗਾਏ ਗਏ ਕੈਂਪ ਦੇ ਆਯੋਜਨ ਸਮੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕਮਿਸ਼ਨ ਵੱਲੋਂ ਇਸ ਵਿੱਤੀ ਸਾਲ ਦੌਰਾਨ ਗਊਧਨ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਰਾਜ ਦੀਆਂ ਗਊਸ਼ਾਲਾਵਾਂ ਵਿੱਚ 200 ਫਰੀ ਕੈਂਪ ਲਗਾਏ ਜਾਣਗੇ। ਹਰ ਕੈਂਪ ਵਿੱਚ ਗਊਧਨ ਲਈ 25000 ਰੁਪਏ ਤੱਕ ਦੀਆਂ ਦਵਾਈਆਂ ਅਤੇ ਟਾਨਿਕ ਆਦਿ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਗਊਸ਼ਾਲਾਵਾਂ ਅਤੇ ਹੋਰ ਥਾਵਾਂ ਤੇ ਮੌਜੂਦ ਗਊਧਨ ਨੂੰ ਵਧੀਆ ਵੈਟਰਨਰੀ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ ਨਗਰ ਕੌਂਸਲ ਨੂੰ ਲਾਵਾਰਿਸ ਤੇ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਹੱਲ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਲਈ ਵੀ ਨਿਰਦੇਸ਼ ਦਿੱਤੇ ਗਏ।ਵਾਈਸ ਚੇਅਰਮੈਨ ਵੱਲੋਂ ਦੱਸਿਆ ਗਿਆ ਕਿ ਕਮਿਸ਼ਨ ਰਾਜ ਵਿੱਚ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਹੱਲ ਲਈ ਕੈਟਲ ਪਾਉਂਡ ਅਤੇ ਗਊਸ਼ਾਲਾਵਾਂ ਦਾ ਮਜ਼ਬੂਤੀਕਰਨ ਕਰੇਗਾ ਅਤੇ ਉਨ੍ਹਾਂ ਨੂੰ ਸਵੈ ਨਿਰਭਰ ਬਣਾਉਣ ਲਈ ਵੀ ਉਪਰਾਲੇ ਕਰ ਰਿਹਾ ਹੈ। ਇਸ ਕੈਂਪ ਵਿੱਚ 500 ਦੇ ਕਰੀਬ ਗਊਧਨ ਨੂੰ ਮੁਫ਼ਤ ਦਵਾਈਆਂ ਅਤੇ ਟਾਨਿਕ ਦਿੱਤੇ ਗਏ ਅਤੇ ਬਿਮਾਰ/ ਜ਼ਖਮੀ ਗਊਆਂ ਦਾ ਇਲਾਜ ਕੀਤਾ ਗਿਆ।

ਉਨ੍ਹਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਕਿ ਉਹ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਰਾਜ ਵਿੱਚ ਮੌਜੂਦ ਲਾਵਾਰਿਸ ਗਊਧਨ ਨੂੰ ਆ ਰਹੀਆਂ ਔਕੜਾਂ ਪ੍ਰਤੀ ਸੰਜੀਦਗੀ ਦਿਖਾਉਂਦੇ ਹੋਏ ਇਨ੍ਹਾਂ ਦੀ ਸਾਂਭ ਸੰਭਾਲ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਨੇ ਟਞਜ਼ ਭਰਾਵਾਂ ਨੂੰ ਵੀ ਇਸ ਕੰਮ ਲਈ ਅੱਗੇ ਆਉਣ ਲਈ ਅਪੀਲ ਕੀਤੀ। ਸ਼੍ਰੀ ਕਮਲਜੀਤ ਸਿੰਘ ਚਾਵਲਾ ਨੇ ਬਾਬਾ ਗੁਸਾਈਆਂ ਵਾਲੀ ਗਊਸ਼ਾਲਾ ਦੇ ਪ੍ਰਧਾਨ ਬਾਬਾ ਧਨਰਾਜ ਗਿਰੀ ਦਾ ਸ਼ਹਿਰ ਵਿੱਚ ਗਊਧਨ ਦੀ ਸੇਵਾ ਸੰਭਾਲ ਲਈ ਪਾਏ ਜਾ ਰਹੇ ਯੋਗਦਾਨ ਲਈ ਧੰਨਵਾਦ ਵੀ ਕੀਤਾ, ਜਿਨ੍ਹਾਂ ਦੇ ਆਸ਼ੀਰਵਾਦ ਨਾਲ ਅੱਜ ਦਾ ਕੈਂਪ ਸਫ਼ਲ ਹੋ ਸਕਿਆ ਹੈ। ਉਨ੍ਹਾਂ ਵੱਲੋਂ ਸ਼ਹਿਰ ਅਤੇ ਇਲਾਕੇ ਦੇ ਗਊ ਭਲਾਈ ਅਤੇ ਸੁਰੱਖਿਆ ਲਈ ਸ਼ਲਾਘਾਯੋਗ ਕੰਮ ਕਰ ਰਹੀਆਂ ਗਊਸ਼ਾਲਾਵਾਂ/ ਸੰਸਥਾਵਾਂ ਅਤੇ ਵਿਅਕਤੀਆਂ ਦਾ ਵੀ ਧੰਨਵਾਦ ਕੀਤਾ ਗਿਆ ਅਤੇ ਕੋਵਿਡ-19 ਦੀਆਂ ਹਦਾਇਤਾਂ ਦੀ ਵਜਾਹ ਕਰਕੇ ਉਨ੍ਹਾਂ ਨੂੰ ਅੱਜ ਦੇ ਕੈਂਪ ਵਿੱਚ ਸੱਦਾ ਨਾ ਦੇਣ ਲਈ ਮੁਆਫ਼ੀ ਵੀ ਮੰਗੀ।ਇਸ ਮੌਕੇ ਗਊ ਸੇਵਾ ਕਮਿਸ਼ਨ ਦੇ ਸੀ.ਈ.ਓ. ਡਾ. ਐਚ.ਐਸ. ਸੇਖੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਹਾਲੀ, ਡਾ. ਬਿਮਲ ਕੁਮਾਰ ਸ਼ਰਮਾਂ, ਵੀ.ਓ. ਕੁਰਾਲੀ ਡਾ. ਨਵਪ੍ਰੀਤ ਕੌਰ, ਵੀ.ਓ. ਨਗਲੀਆਂ ਡਾ. ਕੁਲਜੋਤਵੀਰ ਸਿੰਘ ਅਤੇ ਵੀ.ਓ. ਸਿੰਘਪੁਰਾ ਡਾ. ਨਿਰਮਲ ਸਿੰਘ ਬਿਕਾ ਵੀ ਸ਼ਾਮਲ ਹੋਏ।

   

 

Tags: Punjab Pradesh Congress Committee , Congress , Punjab Congress , S.A.S. Nagar Mohali , S.A.S. Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD