ਕਰੋਨਾ ਦੀ ਭਿਆਂਨਕ ਬਿਮਾਰੀ ਨੇ ਪੂਰੀ ਦੁਨੀਆ ਵਿੱਚ ਇਸ ਸਮੇਂ ਆਪਣੀ ਜਕੜ ਵਿੱਚ ਲਿਆ ਹੋਇਆ ਹੈ। ਲੋਕਾਂ ਦੇ ਰੁਜ਼ਗਾਰ ਦੇ ਵਸੀਲੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਪੰਜਾਬ ਦੇ ਕਿਸਾਨ ਵੀ ਇਸ ਬਿਮਾਰੀ ਤੋਂ ਅਣਛੁਹੇ ਨਹੀਂ ਰਹਿ ਸਕੇ। ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਪੰਜਾਬ ਸਰਕਾਰ ਦੀ ਬਹੁਮੰਤਵੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ 2020-21 ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਜੇ ਫਾਰਮ ਧਾਰਕ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨ ਅਤੇ ਉਸਦੇ ਪਰਿਵਾਰਕ ਮੈਬਰਾਂ ਨੂੰ 5 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਨਿੱਜੀ ਹਸਪਤਾਲਾਂ ਵਿੱਚ ਦਿੱਤਾ ਜਾਵੇਗਾ। ਇਹ ਜਾਣਕਾਰੀ ਅੱਜ ਪੰਜਾਬ ਵਿਧਾਨ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿੱਚ ਰੱਖੀ ਵਿਸ਼ੇਸ਼ ਪ੍ਰੈਸ ਮਿਲਣੀ ਦੌਰਾਨ ਸਾਂਝੀ ਕੀਤੀ ਗਈ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਜ਼ਿਨ੍ਹਾਂ ਨੇ ਸਪੀਕਰ ਪੰਜਾਬ ਵਿਧਾਨ ਸਭਾ ਦਾ ਅੱਜ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਪਹੁੰਚਣ ਤੇ ਧੰਨਵਾਦ ਕੀਤਾ।ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ 2020-21 ਦੇ ਵਿਸਥਾਰ ਬਾਰੇ ਦੱਸਦਿਆਂ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਕਿਸਾਨਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਜਿਲਾ੍ਹ ਰੂਪਨਗਰ ਨਾਲ ਸਬੰਧਤ ਮਾਰਕਿਟ ਕਮੇਟੀ ਰੂਪਨਗਰ, ਮੋਰਿੰਡਾ, ਸ਼੍ਰੀ ਚਮਕੌਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਾਰਡ ਬਨਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਸਮੀ ਤੌਰ ਤੇ 20 ਅਗਸਤ 2020 ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਜੇ-ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਲਈ 1396 ਬਿਮਾਰੀਆਂ ਦੇ ਸੂਚੀਬੱਧ 546 ਨਿੱਜੀ ਅਤੇ 208 ਸਰਕਾਰੀ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਇਲਾਜ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਵਿਸ਼ੇਸ਼ ਤੌਰ ਤੇ ਦੱਸਿਆ ਕਿ ਇਸ ਸਕੀਮ ਅਧੀਨ ਕੋਵਿਡ 19 ਦਾ ਟੈਸਟ ਅਤੇ ਇਲਾਜ ਵੀ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਪ੍ਰਾਪਤ ਕੀਤਾ ਜਾ ਸਕਦਾ ਹੈ।
ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ 1 ਜਨਵਰੀ 2020 ਤੋਂ ਬਾਅਦ ਵੇਚੀ ਫਸਲ ਤੋਂ ਪ੍ਰਾਪਤ ਜੇ-ਫਾਰਮ ਧਾਰਕ ਕਿਸਾਨ ਅਤੇ 1 ਨਵੰਬਰ 2019 ਤੋਂ 31 ਮਾਰਚ 2020 ਤੱਕ ਖੰਡ ਮਿੱਲਾਂ ਨੂੰ ਵੇਚੇ ਕਮਾਦ ਦੀ ਗੰਨਾ ਤੋਲ ਪਰਚੀ ਧਾਰਕ ਕਿਸਾਨ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਸਪੀਕਰ ਪੰਜਾਬ ਵਿਧਾਨ ਸਭਾ ਨੇ ਪੱਤਰਕਾਰਾਂ ਨੂੰ ਇਹ ਅਪੀਲ ਕੀਤੀ ਕਿ ਉਹ ਆਪਣੇ ਮੀਡੀਆ ਰਾਹੀ ਵੱਧ ਤੋਂ ਵੱਧ ਪ੍ਰਚਾਰ ਕਰਕੇ ਕਿਸਾਨਾਂ ਨੂੰ ਇਸ ਯੋਜਨਾਂ ਦੀ ਜਾਣਕਾਰੀ ਦੇਣ ਤਾਂ ਜ਼ੋ ਉਹ ਵੱਧ ਤੋਂ ਵੱਧ ਫਾਇਦਾ ਲੈ ਸਕਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਸ਼ਾਮਲ ਹੋਣ ਲਈ ਕਿਸਾਨ ਸਵੈ-ਘੋਸ਼ਣਾ ਪੱਤਰ (ਫਾਰਮ) ਜਿਲਾ੍ਹ ਰੂਪਨਗਰ ਨਾਲ ਸਬੰਧਤ ਮਾਰਕਿਟ ਕਮੇਟੀ ਰੂਪਨਗਰ, ਮੋਰਿੰਡਾ, ਸ਼੍ਰੀ ਚਮਕੌਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਦੇ ਦਫਤਰ/ਆੜ੍ਹਤੀ ਫਰਮ ਤੋਂ ਪ੍ਰਾਪਤ ਕਰ ਸਕਦਾ ਹੈ ਜਾਂ ਪੰਜਾਬ ਮੰਡੀ ਬੋਰਡ ਦੀ ਵੈਬਸਾਈਟ www.mandiboard.nic.in ਤੋਂ ਡਾਊਨਲੋਡ ਕਰ ਸਕਦਾ ਹੈ ਅਤੇ ਕਿਸਾਨ ਸਵੈ-ਘੋਸ਼ਣਾ ਪੱਤਰ (ਫਾਰਮ) ਅਤੇ ਲੋੜੀਂਦੇ ਦਸਤਾਵੇਜ਼ ਜਿਲਾ੍ਹ ਰੂਪਨਗਰ ਨਾਲ ਸਬੰਧਤ ਮਾਰਕਿਟ ਕਮੇਟੀ ਦਫਤਰ/ ਆੜ੍ਹਤੀ ਫਰਮ ਕੋਲ ਜਮਾਂ ਕਰਵਾ ਸਕਦਾ ਹੈ। ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਇਸ ਯੋਜਨਾਂ ਤਹਿਤ ਘਰ ਦੇ ਮੁੱਖੀ, ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸਦੇ ਨਾਬਾਲਿਗ ਬੱਚੇ, ਵਿਧਵਾ ਨੂੰਹ ਅਤੇ ਉਸਦੇ ਨਾਬਾਲਿਗ ਬੱਚੇ ਆਦਿ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਦਰਖਾਸਤ 5 ਅਗਸਤ 2020 ਤੱਕ ਜਿਲਾ੍ਹ ਰੂਪਨਗਰ ਨਾਲ ਸਬੰਧਤ ਮਾਰਕਿਟ ਕਮੇਟੀ ਦਫਤਰ/ ਆੜ੍ਹਤੀ ਫਰਮ ਕੋਲ ਦੇ ਸਕਦੇ ਹਨ।ਇਸ ਸਕੀਮ ਬਾਰੇ ਕਿਸਾਨ ਹੋਰ ਜਾਣਕਾਰੀ ਲਈ ਟੋਲ ਫਰੀ ਨੰ: 104, 1800-180-1551 ਅਤੇ ਪੰਜਾਬ ਮੰਡੀ ਬੋਰਡ ਦੀ ਵੈਬਸਾਈਟ www.mandiboard.nic.in ਤੋਂ ਪ੍ਰਾਪਤ ਕਰ ਸਕਦਾ ਹੈ।ਇਸੇਂ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਨੇ ਭਾਰਤ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚਲਾਈ ਜਾ ਰਹੇ ਜਲ ਜੀਵਨ ਮਿਸ਼ਨ ਦੀ ਪ੍ਰਗਿਤੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਵੱਚਨਬੱਧਤਾ ਹੈ ਕਿ ਸੂਬੇ ਵਿੱਚ ਕੋਈ ਵੀ ਘਰ ਪੀਣ ਵਾਲੇ ਪਾਣੀ ਦੇ ਕੂਨੇਕਸ਼ਨ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਭਾਰਤ ਸਰਕਾਰ ਨੇ ਇਹ ਯੋਜਨਾਂ ਅਧੀਨ ਹਰ ਘਰ ਵਿੱਚ ਪਾਣੀ ਕੁਨੈਸ਼ਨ ਦੇਣ ਲਈ ਸੰਨ 2024 ਦੀ ਸਮਾਂ ਸੀਮਾ ਰੱਖੀ ਹੈ ਪਰ ਇਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਾਪਤੀ ਹੈ ਕਿ ਉਸਨੇ ਸੰਨ 2021 ਦੇ ਅਖੀਰ ਤੱਕ ਪੰਜਾਬ ਦੇ ਹਰ ਪਿੰਡ ਵਿੱਚ ਪੀਣ ਵਾਲੇ ਪਾਣੀ ਦਾ ਕੁਨੈਸ਼ਨ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਇਸੇ ਸਾਲ 12,978 ਪਾਣੀ ਦੇ ਨਵੇਂ ਕੁਨੈਸ਼ਨ ਦਿੱਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਜੇਕਰ ਅਜਿਹੇ ਵੀ ਕੋਈ ਘਰ ਵਾਂਝਾ ਰਹਿ ਰਿਹਾ ਹੈ ਤਾਂ ਉਹ ਮਹਿਕਮਾ ਜਲ ਸਪਲਾਈ ਨਾਲ ਸੰਪਰਕ ਕਰਕੇ ਆਪਣੀ ਦਰਖਾਸਤ ਦੇ ਦਵੇ। ਇਸ ਦੇ ਨਾਲ ਹੀ ਰਾਣਾ ਕੇ.ਪੀ. ਸਿੰਘ ਨੇ ਕਿਸਾਨ ਸੰਮਾਨ ਨਿਧੀ ਯੋਜਨਾ ਬਾਰੇ ਵੀ ਚਾਨਣਾ ਪਾਇਆ ਅਤੇ ਦੱਸਿਆ ਕਿ ਇਸ ਅਧੀਨ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਲਾਨਾ ਮਿਲਣ ਵਾਲੀ ਵਿੱਤੀ ਸਹਾਇਤਾ ਜਾਰੀ ਰਹੇਗੀ।