Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜੇ-ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨ ਲੈ ਸਕਣਗੇ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸੁਵਿਧਾ : ਰਾਣਾ ਕੇ.ਪੀ. ਸਿੰਘ

ਜਲ ਜੀਵਨ ਮਿਸ਼ਨ ਅਧੀਨ ਸ਼੍ਰੀ ਆਨੰਦਪੁਰ ਵਿਧਾਨ ਸਭਾ ਹਲਕੇ ਵਿੱਚ ਇਸੇ ਸਾਲ 12,978 ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ : ਸਪੀਕਰ

Web Admin

Web Admin

5 Dariya News

ਰੂਪਨਗਰ , 30 Jul 2020

Last updated on: Jul 30, 2020, 00:00 IST

ਕਰੋਨਾ ਦੀ ਭਿਆਂਨਕ ਬਿਮਾਰੀ ਨੇ ਪੂਰੀ ਦੁਨੀਆ ਵਿੱਚ ਇਸ ਸਮੇਂ ਆਪਣੀ ਜਕੜ ਵਿੱਚ ਲਿਆ ਹੋਇਆ ਹੈ। ਲੋਕਾਂ ਦੇ ਰੁਜ਼ਗਾਰ ਦੇ ਵਸੀਲੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਪੰਜਾਬ ਦੇ ਕਿਸਾਨ ਵੀ ਇਸ ਬਿਮਾਰੀ ਤੋਂ ਅਣਛੁਹੇ ਨਹੀਂ ਰਹਿ ਸਕੇ। ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਪੰਜਾਬ ਸਰਕਾਰ ਦੀ ਬਹੁਮੰਤਵੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ 2020-21 ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਜੇ ਫਾਰਮ ਧਾਰਕ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨ ਅਤੇ ਉਸਦੇ ਪਰਿਵਾਰਕ ਮੈਬਰਾਂ ਨੂੰ 5 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਨਿੱਜੀ ਹਸਪਤਾਲਾਂ ਵਿੱਚ ਦਿੱਤਾ ਜਾਵੇਗਾ। ਇਹ ਜਾਣਕਾਰੀ ਅੱਜ ਪੰਜਾਬ ਵਿਧਾਨ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿੱਚ ਰੱਖੀ ਵਿਸ਼ੇਸ਼ ਪ੍ਰੈਸ ਮਿਲਣੀ ਦੌਰਾਨ ਸਾਂਝੀ ਕੀਤੀ ਗਈ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਜ਼ਿਨ੍ਹਾਂ ਨੇ ਸਪੀਕਰ ਪੰਜਾਬ ਵਿਧਾਨ ਸਭਾ ਦਾ ਅੱਜ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਪਹੁੰਚਣ ਤੇ ਧੰਨਵਾਦ ਕੀਤਾ।ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ 2020-21 ਦੇ ਵਿਸਥਾਰ ਬਾਰੇ ਦੱਸਦਿਆਂ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਕਿਸਾਨਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਜਿਲਾ੍ਹ ਰੂਪਨਗਰ ਨਾਲ ਸਬੰਧਤ ਮਾਰਕਿਟ ਕਮੇਟੀ ਰੂਪਨਗਰ, ਮੋਰਿੰਡਾ, ਸ਼੍ਰੀ ਚਮਕੌਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਾਰਡ ਬਨਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਸਮੀ ਤੌਰ ਤੇ 20 ਅਗਸਤ 2020 ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਜੇ-ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਲਈ 1396 ਬਿਮਾਰੀਆਂ ਦੇ ਸੂਚੀਬੱਧ 546 ਨਿੱਜੀ ਅਤੇ 208 ਸਰਕਾਰੀ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਇਲਾਜ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਵਿਸ਼ੇਸ਼ ਤੌਰ ਤੇ ਦੱਸਿਆ ਕਿ ਇਸ ਸਕੀਮ ਅਧੀਨ ਕੋਵਿਡ 19 ਦਾ ਟੈਸਟ ਅਤੇ ਇਲਾਜ ਵੀ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਪ੍ਰਾਪਤ ਕੀਤਾ ਜਾ ਸਕਦਾ ਹੈ।

ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ 1 ਜਨਵਰੀ 2020 ਤੋਂ ਬਾਅਦ ਵੇਚੀ ਫਸਲ ਤੋਂ ਪ੍ਰਾਪਤ ਜੇ-ਫਾਰਮ ਧਾਰਕ ਕਿਸਾਨ ਅਤੇ 1 ਨਵੰਬਰ 2019 ਤੋਂ 31 ਮਾਰਚ 2020 ਤੱਕ ਖੰਡ ਮਿੱਲਾਂ ਨੂੰ ਵੇਚੇ ਕਮਾਦ ਦੀ ਗੰਨਾ ਤੋਲ ਪਰਚੀ ਧਾਰਕ ਕਿਸਾਨ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਸਪੀਕਰ ਪੰਜਾਬ ਵਿਧਾਨ ਸਭਾ ਨੇ ਪੱਤਰਕਾਰਾਂ ਨੂੰ ਇਹ ਅਪੀਲ ਕੀਤੀ ਕਿ ਉਹ ਆਪਣੇ ਮੀਡੀਆ ਰਾਹੀ ਵੱਧ ਤੋਂ ਵੱਧ ਪ੍ਰਚਾਰ ਕਰਕੇ ਕਿਸਾਨਾਂ ਨੂੰ ਇਸ ਯੋਜਨਾਂ ਦੀ ਜਾਣਕਾਰੀ ਦੇਣ ਤਾਂ ਜ਼ੋ ਉਹ ਵੱਧ ਤੋਂ ਵੱਧ ਫਾਇਦਾ ਲੈ ਸਕਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਸ਼ਾਮਲ ਹੋਣ ਲਈ ਕਿਸਾਨ ਸਵੈ-ਘੋਸ਼ਣਾ ਪੱਤਰ (ਫਾਰਮ) ਜਿਲਾ੍ਹ ਰੂਪਨਗਰ ਨਾਲ ਸਬੰਧਤ ਮਾਰਕਿਟ ਕਮੇਟੀ ਰੂਪਨਗਰ, ਮੋਰਿੰਡਾ, ਸ਼੍ਰੀ ਚਮਕੌਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਦੇ ਦਫਤਰ/ਆੜ੍ਹਤੀ ਫਰਮ ਤੋਂ ਪ੍ਰਾਪਤ ਕਰ ਸਕਦਾ ਹੈ ਜਾਂ ਪੰਜਾਬ ਮੰਡੀ ਬੋਰਡ ਦੀ ਵੈਬਸਾਈਟ www.mandiboard.nic.in     ਤੋਂ ਡਾਊਨਲੋਡ ਕਰ ਸਕਦਾ ਹੈ ਅਤੇ ਕਿਸਾਨ ਸਵੈ-ਘੋਸ਼ਣਾ ਪੱਤਰ (ਫਾਰਮ) ਅਤੇ ਲੋੜੀਂਦੇ ਦਸਤਾਵੇਜ਼ ਜਿਲਾ੍ਹ ਰੂਪਨਗਰ ਨਾਲ ਸਬੰਧਤ ਮਾਰਕਿਟ ਕਮੇਟੀ ਦਫਤਰ/ ਆੜ੍ਹਤੀ ਫਰਮ ਕੋਲ ਜਮਾਂ ਕਰਵਾ ਸਕਦਾ ਹੈ। ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਇਸ ਯੋਜਨਾਂ ਤਹਿਤ ਘਰ ਦੇ ਮੁੱਖੀ, ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸਦੇ ਨਾਬਾਲਿਗ ਬੱਚੇ, ਵਿਧਵਾ ਨੂੰਹ ਅਤੇ ਉਸਦੇ ਨਾਬਾਲਿਗ ਬੱਚੇ ਆਦਿ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਦਰਖਾਸਤ 5 ਅਗਸਤ 2020 ਤੱਕ ਜਿਲਾ੍ਹ ਰੂਪਨਗਰ ਨਾਲ ਸਬੰਧਤ ਮਾਰਕਿਟ ਕਮੇਟੀ ਦਫਤਰ/ ਆੜ੍ਹਤੀ ਫਰਮ ਕੋਲ ਦੇ ਸਕਦੇ ਹਨ।ਇਸ ਸਕੀਮ ਬਾਰੇ ਕਿਸਾਨ  ਹੋਰ ਜਾਣਕਾਰੀ ਲਈ  ਟੋਲ ਫਰੀ ਨੰ: 104, 1800-180-1551 ਅਤੇ ਪੰਜਾਬ ਮੰਡੀ ਬੋਰਡ ਦੀ ਵੈਬਸਾਈਟ www.mandiboard.nic.in ਤੋਂ ਪ੍ਰਾਪਤ ਕਰ ਸਕਦਾ ਹੈ।ਇਸੇਂ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਨੇ ਭਾਰਤ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚਲਾਈ ਜਾ ਰਹੇ ਜਲ ਜੀਵਨ ਮਿਸ਼ਨ ਦੀ ਪ੍ਰਗਿਤੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਵੱਚਨਬੱਧਤਾ ਹੈ ਕਿ ਸੂਬੇ ਵਿੱਚ ਕੋਈ ਵੀ ਘਰ ਪੀਣ ਵਾਲੇ ਪਾਣੀ ਦੇ ਕੂਨੇਕਸ਼ਨ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਭਾਰਤ ਸਰਕਾਰ ਨੇ ਇਹ ਯੋਜਨਾਂ ਅਧੀਨ ਹਰ ਘਰ ਵਿੱਚ ਪਾਣੀ ਕੁਨੈਸ਼ਨ ਦੇਣ ਲਈ ਸੰਨ 2024 ਦੀ ਸਮਾਂ ਸੀਮਾ ਰੱਖੀ ਹੈ ਪਰ ਇਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਾਪਤੀ ਹੈ ਕਿ ਉਸਨੇ ਸੰਨ 2021 ਦੇ ਅਖੀਰ ਤੱਕ ਪੰਜਾਬ ਦੇ ਹਰ ਪਿੰਡ ਵਿੱਚ ਪੀਣ ਵਾਲੇ ਪਾਣੀ ਦਾ ਕੁਨੈਸ਼ਨ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਇਸੇ ਸਾਲ 12,978 ਪਾਣੀ ਦੇ ਨਵੇਂ ਕੁਨੈਸ਼ਨ ਦਿੱਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਜੇਕਰ ਅਜਿਹੇ ਵੀ ਕੋਈ ਘਰ ਵਾਂਝਾ ਰਹਿ ਰਿਹਾ ਹੈ ਤਾਂ ਉਹ ਮਹਿਕਮਾ ਜਲ ਸਪਲਾਈ ਨਾਲ ਸੰਪਰਕ ਕਰਕੇ ਆਪਣੀ ਦਰਖਾਸਤ ਦੇ ਦਵੇ। ਇਸ ਦੇ ਨਾਲ ਹੀ ਰਾਣਾ ਕੇ.ਪੀ. ਸਿੰਘ ਨੇ ਕਿਸਾਨ ਸੰਮਾਨ ਨਿਧੀ ਯੋਜਨਾ ਬਾਰੇ ਵੀ ਚਾਨਣਾ ਪਾਇਆ ਅਤੇ ਦੱਸਿਆ ਕਿ ਇਸ ਅਧੀਨ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਲਾਨਾ ਮਿਲਣ ਵਾਲੀ ਵਿੱਤੀ ਸਹਾਇਤਾ ਜਾਰੀ ਰਹੇਗੀ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD