Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਹੀਦ ਲਖਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਚੀਨ ਦੀ ਸਰਹੱਦ ਉਤੇ ਡਿਊਟੀ ਦੌਰਾਨ ਸ਼ਹੀਦ ਹੋਏ ਲਖਵੀਰ ਸਿੰਘ ਨੂੰ ਹਲਕਾ ਵਿਧਾਇਕ, ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਸੈਂਕੜੇ ਲੋਕਾਂ ਵਲੋਂ ਹੰਝੂਆਂ ਭਰੀ ਵਿਦਾਇਗੀ

5 Dariya News

5 Dariya News

5 Dariya News

ਬਾਘਾਪੁਰਾਣਾ , 30 Jul 2020

Last updated on: Jul 30, 2020, 00:00 IST

ਬੀਤੇ ਦਿਨੀਂ ਚੀਨ ਦੀ ਸਰਹੱਦ ਉਤੇ ਦੇਸ਼ ਲਈ ਡਿਊਟੀ ਦੇਣ ਦੌਰਾਨ ਸ਼ਹੀਦ ਹੋਏ ਸਿਪਾਹੀ ਲਖਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਸਦੇ ਜੱਦੀ ਪਿੰਡ ਡੇਮਰੂ ਖੁਰਦ ਵਿਖੇ ਅੰਤਿਮ ਸਸਕਾਰ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਅੰਤਿਮ ਵਿਦਾਇਗੀ ਦੇਣ ਵੇਲੇ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਜ਼ਿਲਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ, ਬਾਘਾਪੁਰਾਣਾ ਦੇ ਉਪ ਮੰਡਲ ਮੈਜਿਸਟਰੇਟ ਸਵਰਨਜੀਤ ਕੌਰ, ਜ਼ਿਲਾ ਸੈਨਿਕ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ, ਗਾਰਡੀਅਨਜ਼ ਆਫ ਗਵਰਨੈਂਸ ਦੇ ਜ਼ਿਲਾ ਮੁਖੀ ਕਰਨਲ ਬਲਕਾਰ ਸਿੰਘ, ਕਈ ਫੌਜੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ।ਸ਼ਹੀਦ ਦੀ ਚਿਖਾ ਨੂੰ ਅਗਨੀ ਉਸਦੇ ਪਿਤਾ ਸ੍ਰ ਸਵਰਨ ਸਿੰਘ ਅਤੇ ਭਰਾ ਸ੍ਰ ਜਗਸੀਰ ਸਿੰਘ ਨੇ ਦਿਖਾਈ। ਇਸ ਮੌਕੇ ਭਾਰਤੀ ਫੌਜ ਦੀ ਟੁਕੜੀ ਵੱਲੋਂ ਸਲੂਟ ਦਿੱਤਾ ਗਿਆ ਅਤੇ ਹਵਾਈ ਫਾਇਰ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਵੱਲੋਂ ਰੀਥ ਚੜਾਉਣ ਦੀ ਰਸਮ ਨਿਭਾਈ।ਇਸ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਦੀ ਤਰਾਂ ਖੜੇ ਹਨ। ਉਹਨਾਂ ਸ਼ਹੀਦ ਦੀ ਪਤਨੀ ਨੂੰ 25, 000 ਰੁਪਈਏ ਦੀ ਫੌਰੀ ਆਰਥਿਕ ਰਾਸ਼ੀ ਦਿੰਦਿਆਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਜਲਦ ਹੀ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਬਣਦੀ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਹਨਾਂ ਨੇ ਉਹਨਾਂ ਸ਼ਹੀਦ ਦੀ ਪਤਨੀ ਨਮਦੀਪ ਕੌਰ ਅਤੇ ਮਾਤਾ ਨੂੰ ਦਿਲਾਸਾ ਵੀ ਦਿੱਤਾ। ਵਿਧਾਇਕ ਸ੍ਰ ਬਰਾੜ ਨੇ ਵੀ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਲਖਵੀਰ ਸਿੰਘ ਦੀ ਸ਼ਹੀਦੀ ਨੇ ਇਕੱਲੇ ਪਿੰਡ ਡੇਮਰੂ ਖੁਰਦ ਦਾ ਹੀ ਨਹੀਂ ਸਗੋਂ ਪੂਰੇ ਹਲਕਾ ਬਾਘਾਪੁਰਾਣਾ ਦਾ ਸਿਰ ਫ਼ਖਰ ਨਾਲ ਉੱਚਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਲਖਵੀਰ ਸਿੰਘ ਆਪਣੇ ਸਾਥੀ ਸਿਪਾਹੀ ਨਾਲ ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ ਉੱਤੇ ਗਸ਼ਤ ਕਰ ਰਿਹਾ ਸੀ ਤਾਂ ਉਹ ਸ਼ਹੀਦ ਹੋ ਗਿਆ ਸੀ। ਉਸਦੀ ਮ੍ਰਿਤਕ ਦੇਹ ਅੱਜ ਸਵੇਰੇ ਹੀ ਪਿੰਡ ਡੇਮਰੂ ਖੁਰਦ ਵਿਖੇ ਪਹੁੰਚੀ ਸੀ।  

 

Tags: Obituary , Moga , Bagha Purana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD