ਕੈਬਨਿਟ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਬਠਿੰਡਾ ਦੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇੱਥੇ ਮਾਰਕਿਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਦੀ ਤਾਜਪੋਸ਼ੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿੱਤ ਮੰਤਰੀ ਸ. ਬਾਦਲ ਨੇ ਪੂਰੇ ਦਾਅਵੇ ਨਾਲ ਕਿਹਾ ਕਿ ਬਠਿੰਡਾ ਵਿਕਾਸ ਕਾਰਜਾਂ ਪੱਖੋਂ ਪੰਜਾਬ ਦੇ ਮੋਹਰੀ ਸ਼ਹਿਰਾਂ ਵਿਚ ਸੁਮਾਰ ਹੋਵੇਗਾ।ਇਸ ਮੌਕੇ ਮਾਰਕਿਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਤੇ ਸਮੁੱਚੀ ਕਮੇਟੀ ਦੇ ਤਾਜਪੋਸ਼ੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਚੇਅਰਮੈਨ ਸ੍ਰੀ ਮੋਹਨ ਲਾਲ ਝੂੰਬਾ ਅਤੇ ਵਾਇਸ ਚੇਅਰਮੈਨ ਸ਼੍ਰੀ ਅਸ਼ੌਕ ਕੁਮਾਰ ਤੇ ਸਮੂਹ ਮੈਂਬਰਾਂ ਸ੍ਰੀ ਗੁਰਪ੍ਰੀਤ ਸਿੰਘ, ਮੇਜਰ ਸਿੰਘ, ਦਲਜੀਤ ਸਿੰਘ, ਕੁਲਦੀਪ ਕੌਰ, ਜਗਤਾਰ ਸਿੰਘ, ਧਰਮ ਸਿੰਘ, ਹਰਿੰਦਰ ਸਿੰਘ, ਮੇਜਰ ਸਿੰਘ, ਕਰਮਜੀਤ ਕੌਰ, ਰਾਜਿੰਦਰ ਕੁਮਾਰ, ਰਾਮੇਸ਼ ਕੁਮਾਰ, ਮਨੋਜ਼ ਕੁਮਾਰ ਚੋਪੜਾ, ਓਮ ਪ੍ਰਕਾਸ਼ ਕਟਾਰੀਆ ਅਤੇ ਚਰਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਮਾਰਕਿਟ ਕਮੇਟੀ ਦੇ ਕਾਰਜਾਂ ਨੂੰ ਪੂਰੀ ਜੁੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਉਨਾਂ ਮਾਰਕਿਟ ਕਮੇਟੀ ਦੀ ਸਮੁੱਚੀ ਟੀਮ ਕੋਲੋਂ ਇਹ ਵੀ ਉਮੀਦ ਪ੍ਰਗਟਾਈ ਕਿ ਉਹ ਇੱਥੋਂ ਦੀ ਅਨਾਜ ਮੰਡੀ ਵਿਚ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਗਲੇ ਸਾਲ ਤੱਕ ਇੱਕ ਹੋਰ ਨਵੀਂ ਅਨਾਜ ਮੰਡੀ ਤਿਆਰ ਕਰਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜ਼ਰੂਰ ਛੁਟਕਾਰਾ ਦਿਵਾਉਣਗੇ। ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਨਿਯੁਕਤ ਕੀਤੇ ਮਾਰਕਿਟ ਕਮੇਟੀ ਚੇਅਰਮੈਨ, ਵਾਇਸ ਚੇਅਰਮੈਨ ਤੇ ਸਮੁੱਚੀ ਟੀਮ ਕਿਸਾਨਾਂ ਲਈ ਬੇਹਤਰ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਸਖ਼ਤ ਮਿਹਨਤ ਕਰਨਗੇ।ਵਿੱਤ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿਚ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਆਰਡੀਨੈਸ ਨੂੰ ਅਕਾਲੀ ਦਲ ਬਾਦਲ ਦੀ ਦੋਗਲੀ ਨੀਤੀ ਗਰਦਾਨਿਆਂ ਜਿਸ ਨੂੰ ਕਿਸਾਨ ਕਦੇ ਵੀ ਮੁਆਫ਼ ਨਹੀਂ ਕਰਨਗੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਹਰਵਿੰਦਰ ਸਿੰਘ ਲਾਡੀ, ਸ੍ਰੀ ਰਾਜੂ ਭੱਠੇ ਵਾਲਾ, ਸ੍ਰੀ ਪਵਨ ਮਾਨੀ, ਐਡਵੋਕੇਟ ਸ਼੍ਰੀ ਰਾਜਨ ਗਰਗ, ਸ੍ਰੀ ਟਹਿਲ ਸਿੰਘ ਸੰਧੂ ਅਤੇ ਮਾਰਕਿਟ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਅਨਾਜ, ਸਬਜ਼ੀ ਤੇ ਫਲ ਮੰਡੀ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਂਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।