Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਵਿਡ-19 ਦੇ ਨਤੀਜਿਆਂ ਦੀ ਜਾਣਕਾਰੀ ਐਸ.ਐਮ.ਐਸ. ਰਾਹੀਂ ਭੇਜੀ ਜਾ ਰਹੀ: ਬਲਬੀਰ ਸਿੰਘ ਸਿੱਧੂ

ਸੇਰੋ-ਸਰਵੇ 5 ਜ਼ਿਲ੍ਹਿਆਂ (ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ. ਨਗਰ) ਦੇ ਕੰਨਟੇਨਮੈਂਟ ਜ਼ੋਨਾਂ / ਹਾਟ-ਸਪਾਟ ਵਿੱਚ ਕੀਤਾ ਜਾਵੇਗਾ

Web Admin

Web Admin

5 Dariya News

ਚੰਡੀਗੜ੍ਹ , 30 Jul 2020

Last updated on: Jul 30, 2020, 00:00 IST

ਕੋਵਿਡ ਟੈਸਟ ਦੇ ਨਤੀਜੇ ਭੇਜਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ  ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਨਾਲ ਸਮਝੌਤਾ ਕੀਤਾ ਗਿਆ ਹੈ ਜਿਸ ਤਹਿਤ ਆਈ.ਸੀ.ਐਮ.ਆਰ. ਪੋਰਟਲ 'ਤੇ ਲੈਬਾਂ ਦੁਆਰਾ ਨਤੀਜੇ ਅਪਡੇਟ ਕਰਨ ਤੋਂ ਬਾਅਦ ਟੈਸਟ ਦੇ ਨਤੀਜੇ ਐਸ.ਐਮ.ਐੱਸ  ਜ਼ਰੀਏ ਲੋਕਾਂ ਨੂੰ ਭੇਜੇ ਜਾਂਦੇ ਹਨ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਤਰਫੋਂ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਵੱਲੋਂ ਟੈਸਟ ਰਿਪੋਰਟਾਂ ਦੇ ਨਤੀਜੇ ਐਸ.ਐਮ.ਐਸ. ਰਾਹੀਂ ਭੇਜੇ ਜਾ ਰਹੇ ਹਨ। ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੀ ਟੀਮ ਨੇ ਆਈਸੀਐਮਆਰ ਨਾਲ ਤਾਲਮੇਲ ਕੀਤਾ ਹੈ ਅਤੇ ਲੈਬਾਂ ਦੁਆਰਾ ਪੋਰਟਲ 'ਤੇ ਨਤੀਜਿਆਂ ਨੂੰ ਅਪਡੇਟ ਕਰਨ ਤੋਂ ਬਾਅਦ ਆਪਣਾ ਟੈਸਟ ਕਰਵਾਉਣ ਵਾਲੇ ਵਿਅਕਤੀਆਂ ਨੂੰ ਸੰਦੇਸ਼ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ।ਸੰਦੇਸ਼ ਭੇਜ ਕੇ ਸੂਚਿਤ ਕਰਨ ਦੀ ਉਕਤ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ 1.37 ਲੱਖ ਲੋਕਾਂ ਨੂੰ ਐਸ.ਐਮ.ਐਸ. ਰਾਹੀਂ ਨਤੀਜੇ ਪ੍ਰਾਪਤ ਕੀਤੇ ਹਨ।ਇਹ ਪਹਿਲ ਵਿਅਕਤੀਆਂ ਨੂੰ ਸਮੇਂ ਸਿਰ ਟੈਸਟ ਦੇ ਨਤੀਜਿਆਂ ਬਾਰੇ ਸੂਚਿਤ ਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ।ਕੰਟੇਨਮੈਂਟ ਜ਼ੋਨਾਂ/ਹਾਟ-ਸਪਾਟ ਵਿਚ ਸੇਰੋ -ਸਰਵੇ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 5 ਜ਼ਿਲ੍ਹਿਆਂ ਵਿਚ ਸਰਵੇ ਕਰਨ ਦੀ ਯੋਜਨਾ ਬਣਾਈ ਹੈ, ਜਿਸ ਤਹਿਤ ਟੀਮਾਂ ਦੀ ਪਛਾਣ ਲਈ ਗਈ ਹੈ। ਪੰਜ ਜ਼ਿਲ੍ਹਿਆਂ (ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ. ਨਗਰ) ਵਿੱਚੋਂ ਹਰੇਕ ਜ਼ਿਲ੍ਹੇ ਵਿੱਚ ਸਰਵੇਖਣ ਵਾਲੀਆਂ ਥਾਵਾਂ ਤੋਂ 250 ਵਿਅਕਤੀਆਂ ਦੇ ਨਮੂਨੇ  ਲਏ ਜਾਣਗੇ।ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਜ਼ਿਲ੍ਹਾ ਪੱਧਰੀ ਲੈਬ ਸਥਾਪਤ ਕਰਨ ਅਤੇ ਹਰੇਕ ਲੈਬ ਦੀਆਂ ਮੁੱਢਲੀਆਂ ਜ਼ਰੂਰਤਾਂ ਅਨੁਸਾਰ ਸਾਜ਼ੋ-ਸਮਾਨ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD