Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਿਵਲ ਸਰਜਨ ਵਲੋਂ ਕੁਰਾਲੀ ਦੇ ਸਿਵਲ ਹਸਪਤਾਲ ਦਾ ਦੌਰਾ, ਘਟਨਾ ਸਬੰਧੀ ਲਈ ਜਾਣਕਾਰੀ

ਐਸ.ਐਮ.ਓ ਨੂੰ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਰੋਕਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ

Web Admin

Web Admin

5 Dariya News

ਕੁਰਾਲੀ , 31 Jul 2020

Last updated on: Jul 31, 2020, 00:00 IST

ਕੁਰਾਲੀ ਦੇ ਸਿਵਲ ਹਸਪਤਾਲ ਵਿਚ ਗਰਭਵਤੀ ਔਰਤ ਦੁਆਰਾ ਪਖ਼ਾਨੇ ਵਿਚ ਬੱਚੇ ਨੂੰ ਜਨਮ ਦਿਤੇ ਜਾਣ ਦੀ ਘਟਨਾ ਦੇ ਇਕ ਦਿਨ ਬਾਅਦ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਸਿਹਤ ਅਧਿਕਾਰੀਆਂ ਕੋਲੋਂ ਘਟਨਾ ਸਬੰਧੀ ਜਾਣਕਾਰੀ ਲਈ। ਉਨਾਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਨੂੰ ਸਖ਼ਤ ਹਦਾਇਤ ਕੀਤੀ ਕਿ ਹਸਪਤਾਲ ਵਿਚ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਅਜਿਹੀ ਘਟਨਾ ਭਵਿੱਖ ਵਿਚ ਨਾ ਵਾਪਰੇ। ਡਾ. ਮਨਜੀਤ ਸਿੰਘ ਨੇ ਸਬੰਧਤ ਔਰਤ ਨਾਲ ਵੀ ਗੱਲਬਾਤ ਕਰਦਿਆਂ ਘਟਨਾ ਦੀ ਜਾਣਕਾਰੀ ਹਾਸਲ ਕੀਤੀ।ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਕਿਹਾ ਕਿ ਲੇਬਰ ਰੂਮ ਲਾਗੇ ਹੀ ਦੋ ਬਿਸਤਰਿਆਂ ਵਾਲਾ ਵਿਸ਼ੇਸ਼ ਐਂਟੀਨੇਟਲ ਰੂਮ ਤਿਆਰ ਕੀਤਾ ਜਾਵੇ ਤਾਕਿ ਜਣੇਪੇ ਲਈ ਤਿਆਰ ਔਰਤਾਂ ਨੂੰ ਉਸ ਕਮਰੇ ਵਿਚ ਰਖਿਆ ਜਾ ਸਕੇ ਅਤੇ ਨਾਲੋ-ਨਾਲ ਉਨਾਂ ਦੀ ਕੌਂਸਲਿੰਗ ਵੀ ਕੀਤੀ ਜਾ ਸਕੇ। ਉਨਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਕੌਂਸਲਿੰਗ ਵੀ ਬਹੁਤ ਜ਼ਰੂਰੀ ਹੈ। ਅਜਿਹੀਆਂ ਔਰਤਾਂ ਨੂੰ ਦਸਿਆ ਜਾਵੇ ਕਿ ਜੇ ਉਨਾਂ ਪਖ਼ਾਨੇ ਆਦਿ ਵਿਚ ਜਾਣਾ ਹੈ ਤਾਂ ਪਹਿਲਾਂ ਹਸਪਤਾਲ ਦੇ ਸਟਾਫ਼ ਨੂੰ ਸੂਚਿਤ ਕੀਤਾ ਜਾਵੇ ਅਤੇ ਅਪਣੇ ਨਿਗਰਾਨ ਨੂੰ ਨਾਲ ਲੈ ਕੇ ਹੀ ਜਾਇਆ ਜਾਵੇ। ਡਾ. ਮਨਜੀਤ ਸਿੰਘ ਨੇ ਕਲ ਦੀ ਘਟਨਾ ਬਾਬਤ ਜਾਣਕਾਰੀ ਦਿੰਦਿਆਂ ਦਸਿਆ ਕਿ ਹਸਪਤਾਲ ਵਿਚ ਦਾਖ਼ਲ ਸਬੰਧਤ ਗਰਭਵਤੀ ਔਰਤ ਹਸਪਤਾਲ ਦੇ ਸਟਾਫ਼ ਨੂੰ ਦੱਸੇ ਬਿਨਾਂ ਹੀ ਪਖ਼ਾਨੇ ਵਿਚ ਚਲੀ ਗਈ ਸੀ ਜਿਸ ਕਾਰਨ ਅਚਾਨਕ ਇਹ ਘਟਨਾ ਵਾਪਰ ਗਈ। ਉਨਾਂ ਦਸਿਆ ਕਿ ਹਸਪਤਾਲ ਦਾ ਸਟਾਫ਼ ਤੁਰਤ ਮੌਕੇ 'ਤੇ ਪਹੁੰਚ ਗਿਆ ਅਤੇ ਹਸਪਤਾਲ ਵਿਚ ਵੀ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਔਰਤ ਦਾ ਜਣੇਪਾ ਕਰਵਾਇਆ ਗਿਆ। ਜੱਚਾ ਅਤੇ ਬੱਚਾ ਦੋਹਾਂ ਦੀ ਹਾਲਤ ਬਿਲਕੁਲ ਠੀਕ ਹੈ। ਡਾ. ਮਨਜੀਤ ਸਿੰਘ ਨੇ ਦਸਿਆ ਕਿ ਹਸਪਤਾਲ ਵਿਚ ਖ਼ਾਲੀ ਪਈਆਂ ਡਾਕਟਰਾਂ ਅਤੇ ਹੋਰ ਸਟਾਫ਼ ਦੀਆਂ ਆਸਾਮੀਆਂ ਦੀ ਸੂਚੀ ਲੋੜੀਂਦੀ ਕਾਰਵਾਈ ਹਿੱਤ ਪਹਿਲਾਂ ਹੀ ਉੱਚ ਅਧਿਕਾਰੀਆ ਨੂੰ ਭੇਜ ਦਿਤੀ ਗਈ ਹੈ। ਇਸ ਮੌਕੇ ਜ਼ਿਲਾ ਪਰਵਾਰ ਭਲਾਈ ਅਫ਼ਸਰ (ਡੀਐਫ਼ਪੀਓ) ਡਾ. ਨਿਧੀ, ਐਸ.ਐਮ.ਓ. ਡਾ. ਭੁਪਿੰਦਰ ਸਿੰਘ ਅਤੇ ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਵੀ ਮੌਜੂਦ ਸਨ।

 

Tags: Civil Surgeon Mohali , Health , Kurali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD