Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਵਿਕਰਮ ਜੀਤ ਦੁੱਗਲ ਨੇ ਪਟਿਆਲਾ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਕੋਵਿਡ ਤੋਂ ਬਚਾਅ ਤੇ ਜੁਰਮ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ-ਐਸ.ਐਸ.ਪੀ. ਦੁੱਗਲ

Web Admin

Web Admin

5 Dariya News

ਪਟਿਆਲਾ , 31 Jul 2020

Last updated on: Jul 31, 2020, 00:00 IST

ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2007 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸ੍ਰੀ ਵਿਕਰਮ ਜੀਤ ਦੁੱਗਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਕੋਵਿਡ-19 ਤੋਂ ਬਚਾਅ ਅਤੇ ਜੁਰਮ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਲਾਜਮੀ ਹੈ।ਇਸ ਦੌਰਾਨ ਸ੍ਰੀ ਦੁੱਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਨੂੰ ਫੈਲਣ ਤੋਂ ਰੋਕਣ ਸਮੇਤ ਜੁਰਮ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਬਹੁਤ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਜਿਸ ਨੂੰ ਹੋਰ ਵੀ ਜ਼ੋਰ-ਸ਼ੋਰ ਨਾਲ ਜਾਰੀ ਰੱਖਿਆ ਜਾਵੇਗਾ।ਐਸ.ਐਸ.ਪੀ. ਨੇ ਕੋਵਿਡ ਮਹਾਂਮਾਰੀ ਦੌਰਾਨ ਪਟਿਆਲਾ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਅਤੇ ਜੁਰਮ ਦੀ ਰੋਕਥਾਮ ਲਈ ਪਟਿਆਲਾ ਜ਼ਿਲ੍ਹੇ ਦੇ ਨਾਗਰਿਕਾਂ ਤੋਂ ਸਹਿਯੋਗ ਦੀ ਮੰਗ ਕੀਤੀ।ਐਸ.ਐਸ.ਪੀ. ਸ੍ਰੀ ਦੁੱਗਲ ਵੱਲੋਂ ਅਹੁਦਾ ਸੰਭਾਲਣ ਮੌਕੇ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਪੀ. ਸਥਾਨਕ ਸ. ਨਵਨੀਤ ਸਿੰਘ ਬੈਂਸ, ਐਸ.ਪੀ. ਜਾਂਚ ਸ. ਹਰਮੀਤ ਸਿੰਘ ਹੁੰਦਲ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ੍ਰੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਨਵੇਂ ਐਸ.ਐਸ.ਪੀ. ਦਾ ਸਵਾਗਤ ਕੀਤਾ।ਇਸ ਦੌਰਾਨ ਸ੍ਰੀ ਦੁੱਗਲ ਨੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਪੂਰੇ ਕੰਮ ਕਾਜ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਨੇ ਐਸ.ਐਸ.ਪੀ. ਸ੍ਰੀ ਦੁੱਗਲ ਨੂੰ ਗਾਰਡ ਆਫ਼ ਆਨਰ ਦਿੱਤਾ।

 

Tags: SSP Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD