Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਰਾਗੜੀ ਸ਼ਹੀਦ ਈਸ਼ਰ ਸਿੰਘ ਦੀ ਯਾਦ ‘ਚ ਬਣ ਰਹੇ ਹਸਪਤਾਲ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ - ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਰਾਏਕੋਟ (ਲੁਧਿਆਣਾ) , 31 Jul 2020

Last updated on: Jul 31, 2020, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਏਕੋਟ ਤਹਿਸੀਲ ਦੇ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਵਾਲੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਦਾ ਨੀਂਹ ਪੱਥਰ ਰੱਖਿਆ। ਉਨਾਂ ਦੱਸਿਆ ਕਿ ਇਹ ਹੈਲਥ ਸੈਂਟਰ ਸਾਰਾਗੜੀ ਯੁੱਧ ਦੇ ਸਹੀਦ ਹੌਲਦਾਰ ਈਸਰ ਸਿੰਘ ਦੀ ਯਾਦ ‘ਚ ਬਣਾਇਆ ਜਾ ਰਿਹਾ ਹੈ। ਇਹ ਹੈਲਥ ਸੈਂਟਰ 55 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਹ ਪ੍ਰਾਇਮਰੀ ਹੈਲਥ ਸੈਂਟਰ ਅਗਲੇ 6 ਮਹੀਨਿਆਂ ‘ਚ ਮੁਕੰਮਲ ਤੈਆਰ ਹੋ ਜਾਵੇਗਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਦੱਸਿਆ ਕਿ ਇਹ ਇੱਕ 10 ਬਿਸਤਰਿਆਂ ਵਾਲਾ ਪ੍ਰਾਇਮਰੀ ਹੈਲਥ ਸੈਂਟਰ ਹੋਵੇਗਾ ਜਿਸ ਵਿੱਚ ਹੋਰ ਸਹੂਲਤਾਂ ਤੋਂ ਇਲਾਵਾ ਕੋਲਡ ਚੇਨ ਰੂਮ, ਟੀਕਾਕਰਨ ਕਮਰਾ, ਵਾਰਡ, ਲੇਬਰ ਰੂਮ ਅਤੇ ਲੈਬੋਰਟਰੀ ਆਦਿ ਦੀ ਸਹੂਲਤ ਹੋਵੇਗੀ।ਸਿਹਤ ਮੰਤਰੀ ਸ਼ਹੀਦ ਹਵਲਦਾਰ ਈਸ਼ਰ ਸਿੰਘ ਦੀ ਯਾਗਾਰ ਦੀ ਮੁਰੰਮਤ ਲਈ 1 ਲੱਖ ਰੁਪਏ ਦੀ ਘੋਸ਼ਣਾ  ਕੀਤੀ।ਸ੍ਰ. ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦਿ੍ਰੜ ਸੰਕਲਪ ਹੈ। ਉਨਾਂ ਕਿਹਾ ਕਿ ਸੂਬੇ ਦੇ ਸਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹੋਰ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਪਤ ਕੀਤੇ ਜਾਣਗੇ।ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 4000 ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ।ਸ੍ਰ. ਸਿੱਧੂ ਨੇ ਕਿਹਾ ਕਿ ਕੋਵਿਡ 19 ਦੌਰਾਨ ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਇਸ ਸਥਿਤੀ ਵਿੱਚ ਮੋਹਰੀ ਹੋ ਕੇ ਲੜ ਰਿਹਾ ਹੈ। ਇਸੇ ਕਾਰਨ ਹੀ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਬਹੁਤ ਘੱਟ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ‘ਮਿਸਨ ਫਤਿਹ‘ ਤਹਿਤ ਸਿਹਤ ਵਿਭਾਗ ਦਾ ਸਟਾਫ ਲੋਕਾਂ ਨੂੰ ਕੋਵਿਡ 19 ਬਿਮਾਰੀ ਦਾ ਟਾਕਰਾ ਕਰਨ ਲਈ ਜਾਗਰੂਕ ਕਰੇਗਾ।

ਪੰਜਾਬ ‘ਚ ਜਿੰਮ ਖੋਲਣ ਬਾਰੇ ਪੁੱਛੇ ਗਏ ਸਵਾਲ ਸਬੰਧੀ ਸ੍ਰੀ ਬਲਬੀਰ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਨੇ ਫਿਲਹਾਲ ਇਸ ਦੀ ਇਜਾਜਤ ਨਹੀਂ ਦਿੱਤੀ ਹੈ। ਜਿੰਮ ਖੁੱਲਣ ਨਾਲ ਵੱਡੀ ਗਿਣਤੀ ‘ਚ ਲੋਕ ਸੰਕਰਮਿਤ ਹੋ ਸਕਦੇ ਹਨ।ਫਤਹਿਗੜ ਸਾਇਬ ਤੋਂ ਸੰਸਦ ਮੈਬਰ ਡਾ. ਅਮਰ ਸਿੰਘ ਨੇ ਸ੍ਰੀ ਬਲਬੀਰ ਸਿੱਧੂ ਦਾ ਇਸ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ ਤੇ ਉਨਾ ਲਈ ਲਾਹੇਵੰਦ ਰਹੇਗੀ। ਉਨਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਏਕੋਟ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜ ਜਲਦ ਹੀ ਪੂਰੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਿੰਡ ਵਿੱਚ ਸਾਰਾਗੜੀ ਯੁੱਧ ਦੇ ਸਹੀਦ ਹਵਾਲਦਾਰ ਈਸਰ ਸਿੰਘ ਦੀ ਯਾਦਗਾਰ ਵਿਖੇ ਮੱਥਾ ਟੇਕਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਯੂਥ ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ, ਸਿਵਲ ਸਰਜਨ ਡਾ. ਰਾਜੇਸ ਬੱਗਾ, ਐਸ.ਡੀ.ਐਮ ਰਾਏਕੋਟ ਡਾ. ਹਿਮਾਂਸੂ ਗੁਪਤਾ, ਐਸ.ਐਮ.ਓ ਸੁਧਾਰ ਡਾ. ਨੀਨਾ ਨਾਕਰਾ, ਡੀ.ਐਸ.ਪੀ ਸੁਖਨਾਜ ਸਿੰਘ, ਐਕਸੀਅਨ ਗੁਰਪਿੰਦਰ ਸਿੰਘ ਸੰਧੂ, ਡਾ. ਗੁਰਪ੍ਰੀਤ ਕੌਰ ਸਿੱਧੂ, ਤਹਿਸੀਲਦਾਰ ਮੁਖਤਿਆਰ ਸਿੰਘ, ਚੀਫ ਫਰਮਾਸਿਸਟ ਬੂਟਾ ਸਿੰਘ, ਇੰਸਪੈਕਟਰ ਸਵਰਨ ਸਿੰਘ, ਪਲਵਿੰਦਰ ਸਿੰਘ, ਸਰਪੰਚ ਦਵਿੰਦਰ ਕੌਰ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਕਿਰਪਾਲ ਸਿੰਘ ਨੱਥੋਵਾਲ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਗੁਰਦੇਵ ਸਿੰਘ ਨੰਬਰਦਾਰ, ਡਾ. ਅਰੁਨਦੀਪ ਸਿੰਘ, ਬਲਜੀਤ ਸਿੰਘ ਹਲਵਾਰਾ, ਗੁਰਜੰਟ ਸਿੰਘ, ਮਹਿੰਦਰਪਾਲ ਸਿੰਘ, ਨਰੈਣ ਦੱਤ ਕੌਸਕਿ, ਜਤਿੰਦਰਪਾਲ ਸਿੰਘ ਗਰੇਵਾਲ, ਜਗਸੀਰ ਸਿੰਘ, ਬਲਜਿੰਦਰ ਸਿੰਘ ਰਿੰਪਾ, ਬੰਟੀ ਅੱਚਰਵਾਲ, ਰਛਪਾਲ ਸਿੰਘ ਫੇਰੂਰਾਈ ਤੋਂ ਇਲਾਵਾ ਹੋਰ ਕਈ ਪਤਵੰਤੇ  ਹਾਜਰ ਸਨ।ਰਾਜ ਦੇ ਲੋਕਾਂ ਨੂੰ ਤੀਸਰੀ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ, ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਮਹਾਂਮਾਰੀ ਰੋਗ ਐਕਟ 1897 (ਸੀਓਵੀਆਈਡੀ -19) ਦੇ ਤਹਿਤ ਸਾਰੇ ਪ੍ਰਾਈਵੇਟ ਹਸਪਤਾਲਾਂ / ਨਰਸਿੰਗ ਹੋਮ / ਕਲੀਨਿਕਾਂ ਨੂੰ ਤੀਜੇ ਦਰਜੇ ਦੀ ਦੇਖਭਾਲ ਲਈ ਨਿਰਦੇਸ ਦਿੱਤੇ ਹਨ। ਰੈਗੂਲੇਸਨ 2020), ਸਿਹਤ ਵਿਭਾਗ ਦੁਆਰਾ ਭੇਜਿਆ ਗਿਆ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab , Raikot , Ludhiana , Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD