Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਲਬੀਰ ਸਿੱਧੂ ਨੇ ਲੁਧਿਆਣਾ ਤੇ ਬਰਨਾਲਾ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਅਤੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਖੋਲਣ ਲਈ ਨੀਂਹ ਪੱਥਰ ਰੱਖਿਆ

Web Admin

Web Admin

5 Dariya News

ਲੁਧਿਆਣਾ/ਬਰਨਾਲਾ , 31 Jul 2020

Last updated on: Jul 31, 2020, 00:00 IST

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲਾ ਲੁਧਿਆਣਾ ਦੇ ਪਿੰਡ ਝੋਰੜਾਂ ਵਿਖੇ ਪ੍ਰਾਇਮਰੀ ਸਿਹਤ ਕੇਂਦਰ  ਅਤੇ ਜ਼ਿਲਾ ਬਰਨਾਲਾ ਦੇ ਤਪਾ ਵਿਖੇ ਮਾਈ ਦੌਲਤਾਂ  ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕਰਨ ਲਈ ਨੀਂਹ ਪੱਥਰ ਰੱਖਿਆ। ਇੱਕ ਪ੍ਰੈਸ ਬਿਆਨ  ਰਾਹੀਂ ਜਾਣਕਾਰੀ ਦਿੰਦਿਆਂ  ਸਿਹਤ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ  ਦੌਰਾਨ ਰਾਜ ਵਿੱਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਲੋਕਾਂ ਤੱਕ ਢੱੁਕਵੀਆਂ ਸਿਹਤ ਸਹੂਲਤਾਂ  ਦਾ ਵਿਸਥਾਰ ਕਰਨ  ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ 4000 ਅਸਾਮੀਆਂ ਭਰਨ ਜਾ ਰਹੀ ਹੈ ਅਤੇ ਜਲਦ ਹੀ ਭਰਤੀ ਪ੍ਰਕਿਰਿਆ ਆਰੰਭ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਅੱਜ ਉਨਾਂ ਨੇ ਜ਼ਿਲਾ ਲੁਧਿਆਣਾ ਦੇ ਪਿੰਡ ਝੋਰੜਾਂ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਜੋ ਸਾਰਾਗੜੀ ਜੰਗ ਦੇ ਲਾਸਾਨੀ  ਸ਼ਹੀਦ ਹਵਲਦਾਰ ਈਸ਼ਰ ਸਿੰਘ ਦੀ ਯਾਦ ਵਿਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਉਨਾਂ ਨੇ ਜ਼ਿਲਾ ਬਰਨਾਲਾ ਦੇ ਤਪਾ ਵਿਖੇ ਮਾਈ ਦੌਲਤਾ ਜੱਚਾ- ਬੱਚਾ ਸਿਹਤ ਸੰਭਾਲ ਹਸਪਤਾਲ ਦਾ ਨੀਂਹ ਪੱਥਰ ਵੀ ਰੱਖਿਆ।ਸ੍ਰੀ ਸਿੱਧੂ ਨੇ ਅੱਗੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਠੱਲ ਪਾਉਣ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਸਿਹਤ ਵਿਭਾਗ ਦੀਆਂ ਰਾਜ ਅਤੇ ਜ਼ਿਲਾ ਪੱਧਰੀ ਟੀਮਾਂ ਦਿਨ ਰਾਤ ਮਰੀਜਾਂ  ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਕੰਮ ਰਹੀਆਂ ਹਨ  ਅਤੇ ਡਿਊਟੀ ’ਤੇ ਤਾਇਨਾਤ  ਸਿਹਤ ਅਤੇ ਪੁਲਿਸ ਕਰਮਚਾਰੀ ਵੀ ਕਰੋਨਾ ਦੀ ਲਪੇਟ ਵਿਚ ਆ ਰਹੇ ਹਨ । ਉਨਾਂ ਕਿਹਾ ਕਿ ਗੁਆਂਢੀ ਰਾਜਾਂ ਦੇ ਮੁਕਾਬਲੇ ਪੰਜਾਬ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ ਕਿ ਕੋਵਿਡ -19 ਦੇ ਮਾਰੂ ਪ੍ਰਭਾਵਾਂ ਤੋਂ ਬਚਣ ਲਈ ਸੂਬਾ ਸਰਕਾਰ ਵਲੋਂ ਜਾਰੀ ਕੀਤੇ  ਦਿਸ਼ਾ-ਨਿਰਦੇਸਾਂ ਜਿਵੇਂ ਮਾਸਕ ਪਹਿਨਣਾ, ਸਮਾਜਿਕ ਦੂਰੀਆਂ ਅਤੇ ਹੱਥਾਂ ਨੂੰ ਸਾਫ਼ ਰੱਖਣਾ ਆਦਿ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।ਸੂਬੇ ਦੇ ਲੋਕਾਂ ਨੂੰ ਤੀਜੇ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ, ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਸਿਹਤ ਵਿਭਾਗ  ਵਲੋਂ  ਸੁਝਾਏ ਮਹਾਂਮਾਰੀ ਰੋਗ ਐਕਟ 1897 (ਕੋਵਿਡ -19 ਰੈਗੂਲੇਸਨ 2020)   ਤਹਿਤ ਸਾਰੇ ਪ੍ਰਾਈਵੇਟ ਹਸਪਤਾਲਾਂ / ਨਰਸਿੰਗ ਹੋਮ / ਕਲੀਨਿਕਾਂ ਨੂੰ ਤੀਜੇ(ਐਚਡੀਯੂ, ਆਈਸੀਯੂ) ਪੱਧਰ ਦੀ ਦੇਖਭਾਲ ਲਈ ਨਿਰਦੇਸ਼ ਦਿੱਤੇ ਹਨ। 

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab , Raikot , Ludhiana , Dr Amar Singh , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD