Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਰੋਨਾ ਮਹਾਮਾਰੀ ਦੌਰਾਨ ਸਿਹਤ ਮੁਲਾਜ਼ਮਾਂ ਤੇ ਮਿਸ਼ਨ ਫਤਹਿ ’ਚ ਜੁਟੇ ਸਾਰੇ ਵਿਭਾਗਾਂ ਦੀ ਭੂਮਿਕਾ ਸ਼ਲਾਘਾਯੋਗ: ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਸਿੱਧੂ ਵੱਲੋਂ ਤਪਾ ਵਿਖੇ 20 ਬਿਸਤਰਿਆਂ ਵਾਲੇ ਜ਼ੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ

Web Admin

Web Admin

5 Dariya News

ਤਪਾ/ਬਰਨਾਲਾ , 31 Jul 2020

Last updated on: Jul 31, 2020, 00:00 IST

ਸਿਹਤ ਵਿਭਾਗ ਅਤੇ ਹੋਰ ਵਿਭਾਗ ਕਰੋਨਾ ਮਹਾਮਾਰੀ ਦੌਰਾਨ ਯੋਧਿਆਂ ਵਾਂਗ ਮੈਦਾਨ ’ਚ ਡਟੇ ਹੋਏ ਹਨ ਤਾਂ ਜੋ ਕਰੋਨਾ ਵਿਰੁੱਧ ਮਿਸ਼ਨ ਫਤਿਹ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਬ-ਡਿਵੀਜ਼ਨਲ ਹਸਪਤਾਲ ਤਪਾ ਮੰਡੀ ਵਿਖੇ ਮਾਈ ਦੌਲਤਾਂ ਜੀ ਨੂੰ ਸਮਰਪਿਤ 20 ਬਿਸਤਰਿਆਂ ਦੀ ਸਹੂਲਤ ਵਾਲੇ ਜ਼ੱਚਾ-ਬੱਚਾ ਹਸਪਤਾਲ, ਕੰਟੀਨ ਤੇ ਮੌਰਚਰੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਹਸਪਤਾਲ ਵਿਚ ਨਵੇਂ ਬਲੱਡ ਸਟੋਰੇਜ ਯੂਨਿਟ ਅਤੇ ਡਾਇਲਸਿਸ ਮਸ਼ੀਨ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਐਸਐਸਪੀ ਸ੍ਰੀ ਸੰਦੀਪ ਗੋਇਲ ਅਤੇ ਸਿਵਲ ਸਰਜਨ ਡਾ. ਗੁਰਿੰਦਰਬਰ ਸਿੰਘ ਵੀ ਹਾਜ਼ਰ ਸਨ।ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਬ ਡਵੀਜ਼ਨਲ ਹਸਪਤਾਲ ਤਪਾ ਹੁਣ 70 ਬੈੱਡਾਂ ਦੀ ਸਹੂਲਤ ਵਾਲਾ ਇਕ ਸਮਰੱਥ ਹਸਪਤਾਲ ਬਣ ਗਿਆ ਹੈ, ਜਿੱਥੇ ਹੁਣ ਹਰ ਤਰ੍ਹਾਂ ਦਾ ਇਲਾਜ ਹੋ ਸਕੇਗਾ। ਉਨ੍ਹਾਂ ਕਿਹਾ ਕਿ 5 ਕਰੋੜ 8 ਲੱਖ ਰੁਪਏ ਦੀ ਲਾਗਤ ਨਾਲ 22 ਹਜ਼ਾਰ ਸਕੁਏਅਰ ਫੁੱਟ ਖੇਤਰ ਵਿਚ ਹਸਪਤਾਲ ’ਚ ਇਹ ਨਵੀਆਂ ਇਮਾਰਤਾਂ ਬਣਨ ਨਾਲ ਤਪਾ ਵਾਸੀਆਂ ਦੀ ਲੰਮਚਿਰੀ ਮੰਗ ਪੂਰੀ ਹੋ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਕਾਇਦਾ ਨੋਟੀਫਾਈ ਕਰਨ ਤੋਂ ਬਾਅਦ ਸੂਬੇ ਵਿਚ ਬਣਨ ਵਾਲੇ ਸਾਰੇ ਹੀ ਜ਼ੱਚਾ-ਬੱਚਾ ਹਸਪਤਾਲਾਂ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਦਰਸ਼ਨ ਕਰਨ ਵਾਲੀ ਮਾਈ ਦੌਲਤਾਂ ਜੀ ਦੇ ਨਾਮ ਉਪਰ ਹੋਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਇਹ ਮਾਈ ਦੌਲਤਾਂ ਜੀ ਨੂੰ ਸ਼ਰਧਾਂਜਲੀ ਹੈ, ਉਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਤਾਇਨਾਤ ਮਹਿਲਾ ਕਰਮਚਾਰੀਆਂ ਦੇ ਕੰਮ ਨੂੰ ਵੀ ਸਲੂਟ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਪ੍ਰਕੋਪ ਦੌਰਾਨ ਕੰਮ ਕਰ ਰਹੇ ਡਾਕਟਰ, ਪੈਰਾਮੈਡੀਕਲ, ਆਸ਼ਾ ਵਰਕਰਾਂ ਤੇ ਹੋਰ ਵਿਭਾਗਾਂ ਦੇ ਸਟਾਫ  ਨੂੰ ਸਹਿਯੋਗ ਦੇਣ ਦੀ ਜ਼ਰੂਰਤ ਹੈ, ਜੋ ਹਰ ਵਿਅਕਤੀ ਨੂੰ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਨੇ ਜ਼ਿਲ੍ਹਾ ਬਰਨਾਲਾ ਵਿਚ 9865 ਲਾਭਪਾਤਰੀਆਂ ਨੂੰ ਲੌਕਡਾਊਨ ਦੌਰਾਨ ਤਿੰਨ-ਤਿੰਨ ਹਜ਼ਾਰ ਦੀ ਰਾਸ਼ੀ ਦੋ ਵਾਰ ਵਿੱਤੀ ਸਹਾਇਤਾ ਵਜੋਂ ਦਿੱਤੀ ਹੈ। ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਵਿਚ 2542 ਲਾਭਪਾਤਰੀਆਂ ਨੂੰ 4 ਕਰੋੜ 27 ਲੱਖ ਰੁਪਏ ਵੀ ਜ਼ਿਲ੍ਹੇ ਵਿਚ ਆਏ ਹਨ। ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਜੀ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਸੀਨੀਅਰ ਮੈਡੀਕਲ ਅਫ਼ਸਰ ਤਪਾ ਡਾ. ਜਸਬੀਰ ਸਿੰਘ ਔਲਖ ਨੇ ਕਿਹਾ ਕਿ ਸ੍ਰ. ਸਿੱਧੂ ਨੇ ਤਪਾ ਦੇ ਹਸਪਤਾਲ ਦੀ ਹਰ ਲੋੜ ਪਹਿਲ ਦੇ ਆਧਾਰ ਉਤੇ ਪੂਰੀ ਕੀਤੀ ਹੈ ਅਤੇ ਉਨ੍ਹਾਂ ਵਿਸ਼ਵਾਸ ਦੁਆਇਆ ਕਿ ਹਸਪਤਾਲ ਦਾ ਸਟਾਫ ਪੂਰੀ ਸ਼ਿੱਦਤ ਨਾਲ ਆਪਣੀ ਹਰ ਡਿਊਟੀ ਨਿਭਾਉਂਦਾ ਰਹੇਗਾ।ਇਸ ਮੌਕੇ ਸ੍ਰੀ ਹਰਕੇਸ਼ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਖਰੜ, ਅਮਰਜੀਤ ਸਿੰਘ ਧਾਲੀਵਾਲ ਸੂਬਾ ਸਕੱਤਰ, ਨਗਰ ਕੌਂਸਲ ਤਪਾ ਦੇ ਪ੍ਰਧਾਨ ਸ੍ਰੀ ਆਸ਼ੂ, ਆਰ.ਕੇ. ਰਤਨ ਵਾਈਸ ਪ੍ਰੈਜ਼ੀਡੈਂਟ ਆਈ.ਓ.ਐਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਸ.ਈ. ਕਰਨਵੀਰ ਸਿੰਘ ਚਹਿਲ, ਐਕਸੀਅਨ ਕੰਵਲਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਪਵਨ ਕੁਮਾਰ ਤੇ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਸਟਾਫ ਮੌਜੂਦ ਸੀ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab , Dr Amar Singh , Barnala , Tapa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD