Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਮਿਸ਼ਨ ਫਤਹਿ ਯੋਧਿਆਂ ਨੂੰ ਕੀਤਾ ਸਨਮਾਨਿਤ

ਮਿਸ਼ਨ ਫ਼ਤਹਿ ਯੋਧਿਆਂ ਦਾ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਤੌਰ ਉੱਤੇ ਧੰਨਵਾਦ

Web Admin

Web Admin

5 Dariya News

ਮੋਗਾ , 31 Jul 2020

Last updated on: Jul 31, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਖਿਲਾਫ਼ ਵਿੱਢੀ ਜੰਗ ਨੂੰ ਜਿੱਤਣ ਲਈ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਜ਼ਮੀਨੀ ਪੱਧਰ 'ਤੇ ਪਹੰਚਾਉਣ ਲਈ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਮੋਗਾ ਦੇ ਮਿਸ਼ਨ ਫਤਹਿ ਯੋਧਿਆਂ ਨੂੰ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟ ਅਤੇ ਟੀ-ਸ਼ਰਟ ਦੇ ਕੇ ਸਨਮਾਨਿਤ ਕੀਤਾ।ਡਿਪਟੀ ਕਮਿਸ਼ਨਰ ਸ੍ਰੀ ਹੰਸ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੋਵਾ ਐਪ ਰਾਹੀ ਆਰੰਭ ਕੀਤੀ ਰਾਜ ਪੱਧਰੀ ਪ੍ਰਤੀਯੋਗਤਾ 'ਚ ਜੇਤੂ ਰਹਿਣ ਵਾਲਿਆਂ ਦੀ ਸੂਬਾ ਪੱਧਰੀ ਸੂਚੀ 'ਚ ਹੁਣ ਤੱਕ ਜ਼ਿਲਾ ਮੋਗਾ ਦੇ 2 ਗੋਲਡ, 3 ਸਿਲਵਰ ਅਤੇ 16 ਬਰਾਂਊਜ ਸਰਟੀਫਿਕੇਟ ਲਈ ਕੁੱਲ 17 ਵਿਅਕਤੀਆਂ ਨੂੰ ਯੋਗ ਪਾਇਆ ਗਿਆ ਹੈ।ਸ਼੍ਰੀ ਹੰਸ ਨੇ ਕਿਹਾ ਕਿ ਮਿਸ਼ਨ ਫਤਹਿ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕੋਵਿਡ 19 ਦੀ ਸਾਵਧਾਨੀਆਂ ਅਤੇ ਬਚਾਅ ਬਾਰੇ ਜਾਣੂ ਕਰਵਾਉਣਾ ਹੈ, ਤਾਂ ਜੋ ਲੋਕ ਆਪਣੇ ਨਾਲ-ਨਾਲ ਦੂਜਿਆਂ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸਹਿਯੋਗ ਕਰ ਸਕਣ। ਉਨਾਂ ਮਿਸ਼ਨ ਫ਼ਤਹਿ ਯੋਧਿਆਂ ਦਾ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਅਤੇ ਜ਼ਿਲੇ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਵੱਲੋਂ ਅਰੰਭ ਕੀਤੇ ਮਿਸ਼ਨ ਫ਼ਤਿਹ ਸਬੰਧੀ ਆਮ ਲੋਕਾਂ ਹੋਰ ਵਧੇਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਇਆ ਜਾ ਸਕੇਗਾ।ਸੰਖੇਪ ਸਮਾਗਮ ਦੌਰਾਨ ਸ਼੍ਰੀ ਹੰਸ ਨੇ ਮਿਸ਼ਨ ਯੋਧਿਆਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ। ਇਸ ਮੌਕੇ ਮੋਗਾ ਦੇ ਉਪ ਮੰਡਲ ਮੈਜਿਸਟਰੇਟ ਸ੍ਰ ਸਤਵੰਤ ਸਿੰਘ, ਜ਼ਲ੍ਹਿਾ ਲੋਕ ਸੰਪਰਕ ਅਫਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਹਾਜ਼ਰ ਸਨ।

 

Tags: DC Moga , Moga , Corona Warriors , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD