Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਅਤੇ ਸ਼ਰਾਬ ਦੀ ਸਮੱਗਲਿੰਗ ਨੂੰ ਖ਼ਤਮ ਕਰਨਾ ਹੋਵੇਗੀ ਮੁੱਖ ਤਰਜੀਹ- ਐਸ.ਐਸ.ਪੀ.ਸਤਿੰਦਰ ਸਿੰਘ

ਜਲੰਧਰ ਦਿਹਾਤੀ ਐਸ.ਐਸ.ਪੀ.ਵਜੋਂ ਸੰਭਾਲਿਆ ਅਹੁਦਾ

Web Admin

Web Admin

5 Dariya News

ਜਲੰਧਰ , 01 Aug 2020

Last updated on: Aug 01, 2020, 00:00 IST

ਐਸ.ਐਸ.ਪੀ.ਜਲੰਧਰ ਦਿਹਾਤੀ ਦਾ ਕਾਰਜਭਾਰ ਸੰਭਾਲਦਿਆਂ ਪੰਜਾਬ ਪੁਲਿਸ ਦੇ ਹੋਣਹਾਰ ਅਫ਼ਸਰ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਂ ਜਲੰਧਰ ਦਿਹਾਤੀ ਖੇਤਰ ਵਿਚੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਖ਼ਤਮ ਕਰਨਾ ਪਹਿਲੀ ਤਰਜੀਹ ਹੋਵੇਗੀ।ਸਤਿੰਦਰ ਸਿੰਘ ਜਿਨ੍ਹਾਂ ਵਲੋਂ ਸਾਲ 1990 ਵਿੱਚ ਬਤੌਰ ਇੰਸਪੈਕਟਰ ਪੰਜਾਬ ਪੁਲਿਸ ਵਿੱਚ ਸੇਵਾ ਸੰਭਾਲੀ ਗਈ ਇਸ ਤੋਂ ਪਹਿਲਾਂ ਐਸ.ਐਸ.ਪੀ.ਕਪੂਰਥਲਾ, ਖੰਨਾ, ਐਸ.ਬੀ.ਐਸ.ਨਗਰ ਵਲੋਂ ਬਾਖੂਬੀ ਸੇਵਾਵਾਂ ਨਿਭਾ ਚੁੱਕੇ ਹਨ। ਜਲੰਧਰ ਵਿਖੇ ਅਹੁਦਾ ਸੰਭਾਲਦਿਆਂ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਖ਼ਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਸ ਲਈ ਉਨਾ ਵਲੋਂ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਸ਼ਰਾਬ ਦੀ ਸਮੱਗਲਿੰਗ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਇਸ ਨੂੰ ਮੁਕੰਮਲ ਤੌਰ 'ਤੇ ਖ਼ਤਮ ਕੀਤਾ ਜਾ ਸਕੇ।ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਰੂਰਲ ਰੈਪਿਡ ਰਿਸਪੌਂਸ ਟੀਮਾਂ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਪਿੰਡਾਂ ਵਿੱਚ ਗੈਰ ਸਮਾਜਿਕ ਅਨਸਰਾਂ 'ਤੇ ਰੋਕ ਲਗਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਵਿਡ ਦੌਰਾਨ ਲਾਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਮਲੇ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਪੁਲਿਸ ਬਲਾਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਦੀ ਤੰਦਰੁਸਤੀ ਨਵੇਂ ਉਪਰਾਲੇ ਜਲਦ ਸ਼ੁਰੂ ਕੀਤੇ ਜਾਣਗੇ।ਉਨ੍ਹਾਂ ਵਲੋਂ ਦਿਹਾਤੀ ਪੁਲਿਸ ਦੇ 24 ਪੁਲਿਸ ਕਰਮੀਆਂ ਦੀ ਵੀ ਸ਼ਲਾਘਾ ਕੀਤੀ ਜੋ ਕੋਵਿਡ-19 ਤੋਂ ਰਿਕਵਰ ਹੋਏ ਹਨ ਅਤੇ ਉਨਾ ਕੋਰੋਨਾ ਮਹਾਂਮਾਰੀ ਖਿਲਾਫ਼ ਜੰਗ ਦੌਰਾਨ ਪਲਾਜ਼ਮਾ ਦਾਨ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ 'ਤੇ ਆਮ ਜਨਤਾ ਨਾਲ ਸੰਪਰਕ ਨੂੰ ਹੋਰ ਅਸਾਨ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਅਤੇ ਪਾਰਦਰਸ਼ੀ ਬਣਾਉਣ 'ਤੇ ਵਧੇਰੇ ਧਿਆਨ ਦਿੱਤਾ ਜਾਵੇਗਾ ਅਤੇ ਇਸ ਲਈ ਆਮ ਜਨਤਾ ਤੋਂ ਫੀਡ ਬੈਕ ਵੀ ਲਈ ਜਾਵੇਗੀ। ਸ੍ਰੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਅਧਿਐਨ ਕੀਤਾ ਜਾਵੇਗਾ ਅਤੇ ਉਨਾਂ ਦਾ ਸਮੇਂ ਸਿਰ ਸੁਚਾਰੂ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਾਰਵਾਈਆਂ ਵਿੱਚ ਲਿਪਤ ਲੋਕਾਂ ਖਿਲਾਫ਼ ਮਿਸਾਲੀ ਕਰਵਾਈ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਐਸ.ਐਸ.ਪੀ.ਨੂੰ ਜਲੰਧਰ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਐਸ.ਐਸ.ਪੀ.ਵਲੋਂ ਉਚ ਪੁਲਿਸ ਅਧਿਕਾਰੀਆਂ, ਐਸ.ਐਚ.ਓਜ਼ ਅਤੇ ਵੱਖ-ਵੱਖ ਜਾਂਚ ਏਜੰਸੀਆਂ ਦੇ ਮੁੱਖੀਆਂ ਨਾਲ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਰਵੀ ਕੁਮਾਰ, ਰਵਿੰਦਰਪਾਲ ਸਿੰਘ ਸੰਧੂ, ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀ.ਸਰਬਜੀਤ ਰਾਏ, ਰਣਜੀਤ ਸਿੰਘ, ਜਸਪ੍ਰੀਤ ਸਿੰਘ, ਸੁਰਿੰਦਰਪਾਲ, ਵਰਿੰਦਰ ਪਾਲ ਸਿੰਘ, ਨਵਨੀਤ ਸਿੰਘ, ਹਰਿੰਦਰ ਸਿੰਘ, ਪਰਮਿੰਦਰ ਸਿੰਘ ਅਤੇ ਹੋਰਨਾਂ ਵਲੋਂ ਐਸ.ਐਸ.ਪੀ. ਦਾ ਨਿੱਘਾ ਸਵਾਗਤ ਕੀਤਾ ਗਿਆ।

 

Tags: SSP Jalandhar , Satinder Singh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD