Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਯੋਧਿਆਂ ਦਾ ਸਨਮਾਨ : ਕੁਦਰਤੀ ਕਰੋਪੀ ਨਾਲ ਸਿਰਜੋੜ ਕੇ ਲੜਨਾ ਹੀ ਪੰਜਾਬੀਆਂ ਦੀ ਫ਼ਿਤਰਤ : ਸ਼ਮਸ਼ੇਰ ਪੁਰਖਾਲਵੀ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) , 02 Aug 2020

Last updated on: Aug 02, 2020, 00:00 IST

ਕੋਵਿਡ-19 ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਇਮਦਾਦ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਕੇ ''ਮਿਸ਼ਨ ਫ਼ਤਹਿ ਪੰਜਾਬ'' ਨੂੰ ਸਫ਼ਲ ਬਣਾਉਣ ਵਾਲੇ ਕਰੋਨਾ ਯੋਧਿਆਂ ਨੂੰ ਸਨਮਾਨਿਤ ਕਰਨ ਲਈ ਅੱਜ ਸਥਾਨਕ ਸਰਕਾਰੀ ਆਈ ਟੀ ਆਈ (ਲੜਕੀਆਂ)   ਫ਼ੇਜ਼ 5 ਵਿਖੇ ਇੱਕ ਵਿਸ਼ੇਸ਼ ਅਤੇ ਸਾਦੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸੰਸਥਾ ਦੇ ਪਿੰਰਸੀਪਲ ਅਤੇ ਜਿਲ੍ਹਾ ਨੋਡਲ ਅਫ਼ਸਰ ਸ਼ਮਸ਼ੇਰ ਪੁਰਖਾਲਵੀ ਵੱਲੋਂ ਕਰੀਬ ਦੋ ਦਰਜ਼ਨ ਸਿਖਿਆਰਥਣਾਂ ਅਤੇ ਮੁਲਾਜ਼ਮਾਂ ਨੂੰ ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ।ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਜੁੜੇ ਸਟਾਫ਼ ਮੈਂਬਰਾਂ ਅਤੇ ਸਿਖਿਆਰਥਣਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਇਹ ਪੰਜਾਬੀਆਂ ਦੀ ਫ਼ਿਤਰਤ ਰਹੀ ਹੈ ਕਿ ਉਹ ਕਿਸੇ ਵੀ ਕੁਦਰਤੀ ਕਰੋਪੀ ਦੌਰਾਨ ਹਮੇਸ਼ਾ ਸਿਰਜੋੜ ਕੇ ਮਾਨਵ ਹਿੱਤ ਵਿੱਚ ਕੰਮ ਕਰਦੇ ਹਨ ਜਿਸ ਦੇ ਕਾਰਨ ਪੀੜਾਂ ਨੂੰ ਸਹਿਜੇ ਹੀ ਸਮੇਟਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਤਾਲਾਬੰਦੀ ਦੌਰਾਨ ਆਪਣੇ ਘਰਾਂ ਵਿੱਚ ਸਹਿਮੇ ਬੈਠੇ ਸਨ ਉਨ੍ਹਾਂ ਮੁਸ਼ਕਲ ਦਿਨਾਂ ਵਿੱਚ ਸੰਸਥਾ ਦੀਆਂ ਸਿਖਿਆਰਥਣਾਂ ਅਤੇ ਮੁਲਾਜ਼ਮਾਂ ਨੇ ਵਿਆਪਕ ਰਣਨੀਤੀ ਤਹਿਤ ਆਪਣੇ ਘਰਾਂ ਵਿੱਚ ਬੈਠਕੇ ਹੀ 46561 ਕੱਪੜੇ ਦੇ ਮਾਸਕਾਂ ਦਾ ਨਿਰਮਾਣ ਕਰਕੇ ਉਨ੍ਹਾਂ ਨੂੰ ਸਿਹਤ ਕਰਮੀਆਂ ਪੁਲੀਸ ਮੁਲਾਜ਼ਮਾਂ, ਸਫ਼ਾਈ ਕਰਮਚਾਰੀਆਂ, ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਲੋੜਵੰਦ ਲੋਕਾਂ ਵਿੱਚ ਮੁਫ਼ਤ ਵੰਡਕੇ ਇੱਕ ਮਿਸਾਲ ਕਾਇਮ ਕੀਤੀ ਗਈ ਜਿਸ ਦੀ ਸਰਾਹਨਾ ਕਰਨੀ ਬਣਦੀ ਹੈ। ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਐਲਾਨੇ ਮਿਸ਼ਨ ਫ਼ਤਹਿ ਪੰਜਾਬ ਤਹਿਤ ਕਰੋਨਾਂ ਤੋਂ ਬਚਾਓ ਲਈ ਲੋਕਾਂ ਨੂੰ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕਰਨ ਲਈ ਵੀ ਇਨ੍ਹਾਂ ਸਿਖਿਆਰਥਣਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ 2000 ਤੋਂ ਵੱਧ ਮਾਸਕ ਬਣਾਉਣ ਵਾਲੀਆਂ ਸੰਸਥਾ ਦੀਆਂ 10 ਲੜਕੀਆਂ ਨੂੰ ਪੰਜਾਬ ਸਰਕਾਰ ਵੱਲੋਂ 4 ਅਗਸਤ ਨੂੰ ਆਯੋਜਿਤ ਕੀਤੇ ਜਾਣ ਵਾਲੇ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਦੇ ਕੈਬਨਿਟ ਵਜ਼ੀਰ ਸਰਦਾਰ ਚਰਨਜੀਤ ਸਿੰਘ ਚੰਨੀ ਕੋਲੋਂ ਵਿਸੇਸ਼ ਸਨਮਾਨ ਵੀ ਦਿਵਾਇਆ ਜਾਵੇਗਾ।ਇਸ ਮੌਕੇ ਸੰਸਥਾ ਦੀ ਸਿਲਾਈ ਕਢਾਈ ਟਰੇਡ ਦੀ ਸਨਮਾਨਿਤ ਸਿਖਿਆਰਥਣ ਰਾਜਵਿੰਦਰ ਕੌਰ ਨੇ ਕਿਹਾ ਸਾਡੇ ਪਿੰਰਸੀਪਲ ਅਤੇ ਅਧਿਆਪਕਾਂ ਨੇ ਸਾਨੂੰ ਛੋਟੀ ਉਮਰ ਵਿੱਚ ਕਿਸੇ ਦੇ ਕੰਮ ਆਉਣ ਦੀ ਜੁਗਤ ਸਿਖਾਕੇ ਸਾਡੇ ਜੀਵਨ ਨੂੰ ਸਤਿਕਾਰਯੋਗ ਸੇਧ ਦਿੱਤੀ ਹੈ। ਇਸ ਕੁਦਰਤੀ ਕਰੋਪੀ ਦੌਰਾਨ ਅਸੀਂ ਕਿਸੇ ਦੇ ਕੰਮ ਆਕੇ ਆਪਣੇ ਆਪਨੂੰ ਖੁਸ਼ਕਿਸਮਤ ਮਹਿਸੂਸ ਕਰ ਰਹੀਆਂ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਇੰਸਟਰਕਟਰ ਸ਼੍ਰੀ ਵਰਿੰਦਰਪਾਲ ਸਿੰਘ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀ ਰਾਕੇਸ਼ ਕੁਮਾਰ ਡੱਲਾ ਸ਼੍ਰੀਮਤੀ ਦਰਸ਼ਨਾ ਕੁਮਾਰੀ, ਅਨਿਲ ਕੁਮਾਰ ਸੈਣੀ, ਸ਼੍ਰੀਮਤੀ ਜਸਵੀਰ ਕੌਰ ਅਤੇ ਸ਼੍ਰੀਮਤੀ ਰਜਨੀ ਬੰਗਾ, ਗੁਰਬਚਨ ਸਿੰਘ, ਕੁਮਾਰੀ ਅਲਕਾ, ਸ਼੍ਰੀ ਮਾਨਇੰਦਰਪਾਲ ਸਿੰਘ ਅਤੇ ਅਨਿਲ ਕੁਮਾਰ ਹਾਜ਼ਰ ਸਨ। ਅੰਤ ਵਿੱਚ ਸਾਰਿਆਂ ਲਈ ਇੱਕ ਪਾਰਟੀ ਦਾ ਵੀ ਆਯੋਜਨ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਰਾਕੇਸ਼ ਕੁਮਾਰ ਡੱਲਾ ਨੇ ਬਾਖੂਬੀ ਨਿਭਾਈ।

 

Tags: Shamsher Singh Purkhalvi , Mission Fateh , Sahibzada Ajit Singh Nagar , Mohali , Mission Fateh Punjab , Corona warriors , Govt Industrial Training Institute for women Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD