Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਐਸ.ਪੀ. ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਪੱਧਰੀ `ਤੇ ਛਾਪੇਮਾਰੀ, 457 ਲੀਟਰ ਨਾਜਾਇਜ਼ ਅਤੇ 802 ਲੀਟਰ ਜਾਇਜ਼ ਸ਼ਰਾਬ ਬਰਾਮਦ, 8 ਵਿਅਕਤੀ ਗ੍ਰਿਫ਼ਤਾਰ

Web Admin

Web Admin

5 Dariya News

ਹੁਸ਼ਿਆਰਪੁਰ , 02 Aug 2020

Last updated on: Aug 02, 2020, 00:00 IST

ਸੀਨੀਅਰ ਪੁਲਿਸ ਕਪਤਾਨ ਵਜੋਂ ਜੁਆਇਨ ਕਰਨ ਤੋਂ ਇਕ ਦਿਨ ਬਾਅਦ ਨਵਜੋਤ ਸਿੰਘ ਮਾਹਲ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ਾਂ ਪਿੱਛੋਂ ਅੱਜ ਪੁਲਿਸ ਨੇ ਆਬਕਾਰੀ ਐਕਟ ਤਹਿਤ 9 ਕੇਸ ਦਰਜ ਕਰਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਨਾਜਾਇਜ਼ ਸ਼ਰਾਬ, ਨਸ਼ੇ ਅਤੇ ਰੇਤ ਮਾਫ਼ੀਆ ਦਾ ਕਾਰੋਬਾਰ ਕਰ ਰਹੇ ਗ਼ੈਰ ਸਮਾਜਿਕ ਅਨਸਰਾਂ ਨੂੰ ਚਿਤਾਵਨੀ ਦਿੱਤੀ ਸੀ। ਹੁਣ ਜ਼ਿਲ੍ਹਾ ਪੁਲਿਸ ਅਜਿਹੇ ਅਨਸਰਾਂ ਵਿਰੁੱਧ ਮੁਕੱਦਮਾ ਦਰਜ ਕਰਨ ਲਈ ਕਾਰਵਾਈ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੱਜ ਕਾਰਵਾਈ ਦੌਰਾਨ 457 ਲੀਟਰ ਨਾਜਾਇਜ਼ ਅਤੇ 802 ਲੀਟਰ ਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਦਾ ਲੱਕ ਤੋੜ ਕੇ ਜ਼ਿਲ੍ਹੇ ਵਿੱਚੋਂ ਇਸ ਬੁਰਾਈ ਨੂੰ ਖ਼ਤਮ ਕਰ ਦਿੱਤਾ ਜਾਵੇਗਾ।ਐਸ.ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ, ਨਾਜਾਇਜ਼ ਸ਼ਰਾਬ ਦੇ ਖ਼ਾਤਮੇ ਅਤੇ ਰੇਤ ਮਾਫ਼ੀਆ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਤਿਆਰ ਕਰਨ ਲਈ ਪੁਲਿਸ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਕੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਕਿਹਾ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਸਮੂਹ ਪੁਲਿਸ ਅਧਿਕਾਰੀਆਂ ਨੂੰ ਇਸ ਕਾਰੋਬਾਰ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਉਣ ਲਈ ਕਿਹਾ ਗਿਆ ਸੀ ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਬ ਡਿਵੀਜ਼ਨ ਦਸੂਹਾ, ਟਾਂਡਾ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਵਿੱਚ ਛਾਪੇਮਾਰੀਆਂ ਕੀਤੀਆਂ ਗਈਆਂ ਅਤੇ ਭਾਰੀ ਮਾਤਰਾ ਵਿੱਚ ਸ਼ਰਾਬ ਜ਼ਬਤ ਕਰਕੇ 9 ਕੇਸ ਦਰਜ ਕੀਤੇ ਗਏ ਹਨ।ਉਨ੍ਹਾਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਸਬੰਧਤ ਥਾਵਾਂ ਅਤੇ ਇਲਾਕਿਆਂ ਬਾਰੇ ਪੁਲਿਸ ਨੂੰ ਜਾਣੂ ਕਰਵਾਉਣ ਵਿੱਚ ਸਹਿਯੋਗ ਦੇਣ ਦੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਦੋਸ਼ੀ ਕਿਸੇ ਵੀ ਕੀਮਤ `ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ  ਕਾਰਵਾਈ ਕੀਤੀ ਜਾਵੇਗੀ।     

 

Tags: SSP Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD