Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਸਬੀਰ ਸਿੰਘ ਗਿੱਲ (ਡਿੰਪਾ) ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਦਾ ਕੀਤਾ ਦੌਰਾ

ਪ੍ਰਭਾਵਿਤ ਵਿਅਕਤੀਆਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ ਸਰਵੋਤਮ ਡਾਕਟਰੀ ਸਹੂਲਤਾਂ, ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਕਰਨਗੇ ਨਿੱਜ਼ੀ ਤੌਰ ‘ਤੇ ਪੈਰਵਾਈ

Web Admin

Web Admin

5 Dariya News

ਤਰਨ ਤਾਰਨ , 02 Aug 2020

Last updated on: Aug 02, 2020, 00:00 IST

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਵੀ ਉਹਨਾਂ ਦੇ ਨਾਲ ਸਨ।ਇਸ ਮੌਕੇ ਦਾਖਲ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੀੜ੍ਹਤ ਵਿਅਕਤੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਸਰਵੋਤਮ ਡਾਕਟਰੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਤਾਂ ਜੋ ਉਹ ਜਲਦੀ-ਜਲਦੀ ਤੰਦਰੁਸਤ ਹੋ ਸਕਣ।ਇਸ ਮੌਕੇ ਉਹਨਾਂ ਇਸ ਅਣਹੋਣੀ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਅਫਸੋਸ ਵੀ ਪ੍ਰਗਟ ਕੀਤਾ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ ।ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਵਿਰੁੱਧ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਉਹ ਇਸ ਮਾਮਲੇ ਦੀ ਨਿੱਜੀ ਤੌਰ ‘ਤੇ ਪੈਰਵਾਈ ਕਰਨਗੇ ਤਾਂ ਜੋ ਇਸ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾ ਸਕੇ।ਉਹਨਾਂ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ।ਉਹਨਾਂ ਕਿਹਾ ਉਹ ਕੇਂਦਰ ਸਰਕਾਰ ਕੋਲ ਮੰਗ ਰੱਖਣਗੇ ਕਿ ਨਜ਼ਾਇਜ਼ ਸ਼ਰਾਬ ਨੂੰ ਬਣਾਉਣ ਅਤੇ ਵਿਕਰੀ ਨੂੰ ਐੱਨ. ਡੀ. ਪੀ. ਐੱਸ. ਐਕਟ ਤਹਿਤ ਲਿਆਂਦਾ ਜਾਵੇ ਤਾਂ ਜੋ ਦੋਸ਼ੀਆਂ ਲਈ ਵੱਧ ਤੋਂ ਵੱਧ ਸਜ਼ਾ ਦੀ ਵਿਵਸਥਾ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਉਹ ਆਪਣੀ ਮੰਗ ਨੂੰ ਸੰਸਦ ਵਿੱਚ ਵੀ ਉਠਾਉਣਗੇ ਅਤੇ ਲੋੜ ਪੈਣ ‘ਤੇ ਨਿੱਜੀ ਵੀ ਪੇਸ਼ ਕਰਨਗੇ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਤੋਂ ਪੀੜ੍ਹਤ 8 ਵਿਅਕਤੀਆਂ ਦਾ ਇਲਾਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਚੱਲ ਰਿਹਾ ਹੈ। ਇਸ ਤੋਂ ਇਲਾਵਾ 3 ਵਿਅਕਤੀਆਂ ਗੁਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਜੇਰੇ ਇਲਾਜ ਹਨ ਅਤੇ ਇੱਕ ਵਿਅਕਤੀ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ।ਉਹਨਾਂ ਕਿਹਾ ਪੀੜ੍ਹਤ ਵਿਅਕਤੀਆਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਇਸ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦਾ ਪੋਸਟ ਮਾਰਟਮ ਕਰਨ ਉਪਰੰਤ ਡੈੱਡਬਾਡੀਜ਼ ਨੂੰ ਸਰਕਾਰੀ ਐਂਬੂਲੈਂਸ ਰਾਹੀ ਉਹਨਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਵਿਅਕਤੀਆਂ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।

 

Tags: Jasbir Singh Gill , Tarn Taran , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD