Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ-ਜਸਬੀਰ ਸਿੰਘ ਡਿੰਪਾ

ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ-ਡੈਨੀ

Web Admin

Web Admin

5 Dariya News

ਮੁੱਛਲ (ਅੰਮ੍ਰਿਤਸਰ) , 01 Aug 2020

Last updated on: Aug 01, 2020, 00:00 IST

ਪਿੰਡ ਮੁੱਛਲ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਉਤੇ ਮੁੱਖ ਮੰਤੀਰ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਦੁਖੀ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੁੰਦੇ ਮੁੱਖ ਮੰਤਰੀ ਵੱਲੋਂ ਮਾਰੇ ਗਏ ਵਿਅਕਤੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਇਕ-ਇਕ ਲੱਖ ਰੁਪਏ ਦੀ ਫੌਰੀ ਸਹਾਇਤਾ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਸਾਰੇ ਮਾਮਲੇ ਉਤੇ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਉਨਾਂ ਸਾਰੇ ਦੋਸ਼ੀਆਂ ਦੀ ਗਿ੍ਰਫਤਾਰੀ ਲਈ 48 ਘੰਟੇ ਦਾ ਸਮਾਂ ਦਿੱਤਾ ਹੈ ।ਸ. ਡਿੰਪਾ ਨੇ ਦੱਸਿਆ ਕਿ  ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 50 ਤੋਂ ਵੱਧ ਛਾਪੇ ਮਾਰੇ ਗਏ ਹਨ ਅਤੇ ਹੁਣ ਤੱਕ 8 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਸ. ਡਿੰਪਾ ਨੇ ਭਰੋਸਾ ਦਿੱਤਾ ਕਿ ਇਸ ਵਿਚ ਸ਼ਾਮਿਲ ਸਾਰੇ ਦੋਸ਼ੀ ਫੜੇ ਜਾਣਗੇ ਅਤੇ ਉਨਾਂ ਦੀਆਂ ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਘਟੀਆ ਕੰਮ ਕਰਨ ਦੀ ਜ਼ੁਰਅਤ ਨਾ ਕਰੇ।ਸ. ਡਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਐਸ ਐਸ ਪੀ ਅੰਮਿ੍ਰਤਸਰ ਸ੍ਰੀ ਧੁਰਵ ਦਾਹੀਆ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਜਾਂਚ ਕਰ ਰਹੀ ਹੈ । ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਕੇਸ ਵਿਚ ਸ਼ਾਮਿਲ ਸਾਰੇ ਦੋਸ਼ੀ ਕਾਬੂ ਕੀਤੇ ਜਾਣਗੇ। ਹਲਕਾ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਨੇ ਵੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਸਪਤਾਲ ਵਿਚ ਇਲਾਜ ਅਧੀਨ ਸਾਰੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਦੀ ਤਰਫੋਂ ਕਰਵਾਉਣ ਦਾ ਐਲਾਨ ਕਰਦੇ ਕਿਹਾ ਕਿ ਇਸ ਘਿਨਾਉਣੇ ਕਾਰੇ ਵਿਚ ਸ਼ਾਮਿਲ ਸਾਰੇ ਦੋਸ਼ੀ, ਚਾਹੇ ਉਹ ਕਿਸੇ ਵੀ ਅਹੁਦੇ ਉਤੇ ਕਿਉਂ ਨਾ ਹੋਣ, ਬਖਸ਼ੇ ਨਹੀ ਜਾਣਗੇ। ਇਸ ਮੌਕੇ  ਸ. ਡਿੰਪਾ ਅਤੇ ਸ੍ਰੀ ਡੈਨੀ ਪਿੰਡ ਵਿਚ ਕਿਸਾਨ ਯੂਨੀਅਨਾਂ ਵੱਲੋਂ ਇਸ ਮੁੱਦੇ ਉਤੇ ਲਗਾਏ ਗਏ ਧਰਨੇ ਵਿਚ ਵੀ ਗਏ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹਰ ਤਰਾਂ ਦੀ ਮਦਦ ਅਤੇ ਇਨਸਾਫ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸਾਧੂ ਸਿੰਘ, ਐਸ ਐਸ ਪੀ ਸ੍ਰੀ ਧੁਰਵ ਦਾਹੀਆ, ਐਸ ਡੀ ਐਮ ਮੇਜਰ ਸੁਮਿਤ ਮੁੱਧ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Jasbir Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD