Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ਨੇ ਹੁਣ ਤੱਕ 5 ਲੱਖ 36 ਹਜ਼ਾਰ ਤੋਂ ਵੱਧ ਵਿਅਕਤੀਆਂ ਦੇ ਕੋਵਿਡ ਟੈਸਟ ਕੀਤੇ-ਓ ਪੀ ਸੋਨੀ

ਰੋਜ਼ਾਨਾ ਹੋ ਰਹੇ ਹਨ 10 ਹਜ਼ਾਰ ਤੋਂ ਵੱਧ ਟੈਸਟ

Web Admin

Web Admin

5 Dariya News

ਅੰਮ੍ਰਿਤਸਰ , 01 Aug 2020

Last updated on: Aug 01, 2020, 00:00 IST

ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜ, ਜਿਨਾਂ ਵਿਚ ਗੁਰੂ ਨਾਨਕ ਮੈਡੀਕਲ ਕਾਲਜ ਅੰਮਿ੍ਰਤਸਰ, ਰਜਿੰਦਰਾ ਕਾਲਜ ਪਟਿਆਲਾ ਅਤੇ ਬਾਬਾ ਫਰੀਦ ਕਾਲਜ ਫਰੀਦਕੋਟ ਸ਼ਾਮਿਲ ਹਨ, ਨੇ ਹੁਣ ਤੱਕ ਕੋਵਿਡ-19 ਦੇ 5,36,773 ਟੈਸਟ ਕੀਤੇ ਹਨ ਅਤੇ ਰੋਜ਼ਾਨਾ 10 ਹਜ਼ਾਰ ਤੋਂ ਵੱਧ ਟੈਸਟ ਕਰ ਰਹੇ ਹਨ। ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਵਿਚ ਕੰਮ ਕਰ ਰਹੇ ਸਾਡੇ ਡਾਕਟਰਾਂ, ਨਰਸਾਂ ਅਤੇ ਹੋਰ ਅਮਲਾ ਲਗਾਤਾਰ ਕੋਵਿਡ-19 ਵਿਰੁੱਧ ਜੰਗ ਲੜ ਰਿਹਾ ਹੈ। ਉਨਾਂ ਕਿਹਾ ਕਿ ਉਕਤ ਤਿੰਨਾ ਸਰਕਾਰੀ ਕਾਲਜਾਂ ਵਿਚ ਇੰਨਾਂ ਦੇ ਨੇੜਲੇ ਜਿਲਿਆਂ ਤੋਂ ਟੈਸਟ ਲਈ ਨਮੂਨੇ ਸਿਹਤ ਵਿਭਾਗ ਵੱਲੋਂ ਭੇਜੇ ਜਾਂਦੇ ਹਨ, ਜਿੱਥੇ ਉਨਾਂ ਦੀ ਜਾਂਚ ਕਰਕੇ ਨਤੀਜਾ ਦਿੱਤਾ ਜਾ ਰਿਹਾ ਹੈ। ਅੱਜ ਭਵਨ ਐਸ. ਐਲ. ਸਕੂਲ ਵਿਚ 250 ਵਿਧਵਾ ਔਰਤਾਂ ਨੂੰ ਰਾਸ਼ਨ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਦੱਸਿਆ ਕਿ ਰਜਿੰਦਰਾ ਕਾਲਜ ਪਟਿਆਲਾ ਹੁਣ ਤੱਕ 205902 ਵਿਅਕਤੀਆਂ ਦੇ ਕੋਵਿਡ-19 ਟੈਸਟ ਕਰ ਚੁੱਕਾ ਹੈ, ਜਦਕਿ ਅੰਮਿ੍ਰਤਸਰ ਕਾਲਜ ਵਿਚ 182371 ਅਤੇ ਫਰੀਦਕੋਟ ਵਿਚ 148500 ਟੈਸਟ ਕੀਤੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਇੰਨਾਂ ਵਿਚੋਂ 13542 ਵਿਅਕਤੀ ਕੋਵਿਡ ਦੇ ਪਾਜ਼ੀਟਵ ਪਾਏ ਜਾ ਚੁੱਕੇ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਸਾਡੇ ਕਾਲਜ ਕੇਵਲ ਟੈਸਟ ਰਿਪੋਰਟ ਤੱਕ ਸੀਮਤ ਨਹੀ, ਪਾਜ਼ੀਟਵ ਪਾਏ ਵਿਅਕਤੀਆਂ ਦੇ ਇਲਾਜ ਦਾ ਪ੍ਰਬੰਧ ਵੀ ਇਨਾਂ ਹਸਪਤਾਲਾਂ ਵਿਚ ਹੋ ਰਿਹਾ ਹੈ।ਸ੍ਰੀ ਸੋਨੀ ਨੇ ਦੱਸਿਆ ਕਿ ਭਾਵੇਂ ਉਕਤ ਬਿਮਾਰੀ ਦਾ ਕੋਈ ਠੋਸ ਇਲਾਜ ਅਜੇ ਤੱਕ ਨਹੀ ਮਿਲਿਆ ਹੈ, ਪਰ ਸਾਡੇ ਡਾਕਟਰੀ ਅਮਲੇ ਨੇ ਇਹ ਨੋਟ ਕੀਤਾ ਹੈ ਕਿ ਜਿੰਨਾ ਕੇਸਾਂ ਵਿਚ ਬਿਮਾਰੀ ਦਾ ਪਤਾ ਛੇਤੀ ਲੱਗਾ ਹੈ, ਉਹ ਮਰੀਜ਼ ਹਸਪਤਾਲ ਵਿਚ ਸਿਹਤਯਾਬ ਵੀ ਛੇਤੀ ਹੋਇਆ ਹੈ। ਉਨਾਂ ਦੱਸਿਆ ਕਿ ਸਾਰੇ ਹਸਪਤਾਲਾਂ ਵਿਚ ਵੱਡੀ ਉਮਰ ਦੇ ਮਰਦ, ਔਰਤਾਂ, ਬੱਚੇ, ਗਰਭਵਤੀ ਔਰਤਾਂ ਅਤੇ ਕਈ ਹੋਰ ਬਿਮਾਰੀਆਂ ਤੋਂ ਪੀੜਤ ਵਿਅਕਤੀ ਵੀ ਕੋਰੋਨਾ ਨੂੰ ਮਾਤ ਦੇਣ ਵਿਚ ਕਾਮਯਾਬ ਹੋਏ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਵਿਅਕਤੀ ਨੂੰ ਵੀ ਕੋਵਿਡ-19 ਦੇ ਲੱਛਣ ਆਪਣੇ ਵਿਚ ਵਿਖਾਈ ਦੇਣ, ਉਹ ਇਧਰ-ਉਧਰ ਜਾਣ ਦੀ ਥਾਂ ਹਸਪਤਾਲ ਵਿਚ ਪਹੁੰਚ ਕੇ ਆਪਣਾ ਟੈਸਟ ਕਰਵਾਉਣ ਨੂੰ ਤਰਜੀਹ ਦੇਵੇ।ਸ੍ਰੀ ਸੋਨੀ ਨੇ ਇਸ ਮੌਕੇ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਸ੍ਰੀ ਸ਼ਿਵਰਾਜ ਸਿੰਘ ਬੱਲ, ਸ੍ਰੀ ਅਸ਼ਵਨੀ ਮਲਹੋਤਰਾ, ਸ੍ਰੀ ਅਵਿਨਾਸ਼ ਮਹਿੰਦਰੂ, ਸ੍ਰੀਮਤੀ ਅਨਿਤਾ ਭੱਲਾ, ਸ੍ਰੀ ਅਨਿਲ ਸਿੰਗਲਾ, ਸ੍ਰੀ ਰਾਕੇਸ਼ ਜੋਸ਼ੀ, ਸ੍ਰੀ ਐਸ ਕੇ ਪੁੰਜ, ਸ੍ਰੀ ਅਸ਼ੋਕ ਸ਼ਰਮਾ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD