Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਸ਼ਿਆਂ ਅਤੇ ਰੇਤ ਮਾਫੀਆਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾਵੇਗੀ- ਨਵਜੋਤ ਸਿੰਘ ਮਾਹਲ

ਅਮਨ-ਕਾਨੂੰਨ ਵਿਵਸਥਾ ਹਰ ਹੀਲੇ ਰੱਖੀ ਜਾਵੇਗੀ ਬਰਕਰਾਰ, ਐਸ.ਐਸ.ਪੀ. ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

5 Dariya News

5 Dariya News

5 Dariya News

ਹੁਸ਼ਿਆਰਪੁਰ , 01 Aug 2020

Last updated on: Aug 01, 2020, 00:00 IST

ਪੰਜਾਬ ਪੁਲਿਸ ਸਰਵਿਸ ਅਧਿਕਾਰੀ ਨਵਜੋਤ ਸਿੰਘ ਮਾਹਲ ਨੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹੁਸ਼ਿਆਰਪੁਰ ਵਜੋਂ ਅੱਜ ਇਥੇ ਅਹੁਦਾ ਸੰਭਾਲਦਿਆਂ ਕਿਹਾ ਕਿ ਨਸ਼ਿਆਂ ਅਤੇ ਰੇਤ ਮਾਫੀਏ ਨੂੰ ਪੂਰੀ ਸਖਤੀ ਨਾਲ ਠੱਲਿ੍ਹਆ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਹੋਰ ਵੀ ਅਸਰਦਾਰ ਢੰਗ ਨਾਲ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਸਰਗਰਮੀਆਂ ਅਤੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਪਨਪਣ ਨਹੀਂ ਦਿੱਤਾ ਜਾਵੇਗਾ।ਐਸ.ਐਸ.ਪੀ. ਵਜੋਂ ਤੀਜੀ ਥਾਂ ਸੇਵਾਵਾਂ ਦੇਣ ਵਾਲੇ ਨਵਜੋਤ ਸਿੰਘ ਮਾਹਲ ਇਸ ਤੋਂ ਪਹਿਲਾਂ ਐਸ.ਐਸ.ਪੀ. ਜਲੰਧਰ ਦਿਹਾਤੀ ਸਨ ਅਤੇ ਉਸ ਤੋਂ ਪਹਿਲਾਂ ਐਸ.ਐਸ.ਪੀ. ਖੰਨਾ ਰਹਿ ਚੁੱਕੇ ਹਨ।ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਤੋਂ ਮੁਕੰਮਲ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਜ਼ੁਰਮ ਅਤੇ ਗੈਰ ਸਮਾਜੀ ਅਨਸਰਾਂ ਨੂੰ ਬਾਖੂਬੀ ਨਜਿੱਠਿਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਤਾਲਮੇਲ ਰਾਹੀਂ ਪੁਲਿਸ ਅਤੇ ਪਬਲਿਕ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ, ਜਿਸ ਨਾਲ ਗੈਰ-ਕਾਨੂੰਨੀ ਸਰਗਰਮੀਆਂ ਹੋਰ ਵੀ ਅਸਰਦਾਸ ਢੰਗ ਨਾਲ ਠੱਲ੍ਹੀਆਂ ਜਾ ਸਕਣਗੀਆਂ।ਆਪਣੀਆਂ ਤਰਜੀਹਾਂ ਬਾਰੇ ਗੱਲ ਕਰਦਿਆਂ ਮਾਹਲ ਨੇ ਦੱਸਿਆ ਕਿ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਤੇ ਪੀੜਤ ਧਿਰਾਂ ਨੂੰ ਬਿਨਾਂ ਕਿਸੇ ਦੇਰੀ ਨਿਆਂ ਦਿਵਾਉਣਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਪੁਲਿਸ ਪਬਲਿਕ ਸਬੰਧਾਂ ਦੀ ਮਜ਼ਬੂਤੀ ਦੇ ਨਾਲ-ਨਾਲ, ਕੋਵਿਡ-19 ਮਹਾਂਮਾਰੀ ਵਿੱਚ ਹਰ ਫਰੰਟ ’ਤੇ ਜੀਅ-ਜਾਨ ਨਾਲ ਡਿਊਟੀ ਕਰਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਤਵੱਜੋਂ ਦੇਣੀ ਤਰਜੀਹੀ ਕਾਰਜ ਹੋਵੇਗਾ ਤਾਂ ਜੋ ਉਨ੍ਹਾਂ ਦਾ ਮਨੋਬਲ ਹੋਰ ਮਜਬੂਤ ਹੋ ਸਕੇ। ਮਾਹਲ ਨੇ ਕਿਹਾ ਕਿ ਪੁਲਿਸ ਥਾਣਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਉਨ੍ਹਾਂ ਵਲੋਂ ਖੁਦ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜੀ ਅਤੇ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇ। ਕੋਰੋਨਾ ਮਹਾਂਮਾਰੀ ਦੌਰਾਨ ਸ਼ਿਕਾਇਤਾਂ ਦੇਣ ਵਿੱਚ ਲੋਕਾਂ ਦੀਆਂ ਦਿੱਕਤਾਂ ਦੇ ਮੱਦੇਨਜ਼ਰ, ਐਸ.ਐਸ.ਪੀ. ਨੇ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪੁਲਿਸ ਵਲੋਂ ਕੋਵਿਡ ਦੀਆਂ ਬੰਦਿਸ਼ਾਂ ਦੌਰਾਨ ਤਕਨਾਲੋਜੀ ਦਾ ਵੀ ਲਾਹਾ ਲਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ਿਕਾਇਤਾਂ ਦੇਣ ਵਿੱਚ ਹੋਰ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਸਮੇਂ ਸਿਰ ਯਕੀਨੀ ਬਣਾਇਆ ਜਾਵੇਗਾ।ਅਮਨ-ਕਾਨੂੰਨ ਵਿਵਸਥਾ ਸਬੰਧੀ ਐਸ.ਐਸ.ਪੀ. ਨੇ ਕਿਹਾ ਕਿ ਜੁਰਮਾਂ ਦੀ ਰੋਕਥਾਮ ਦੇ ਨਾਲ-ਨਾਲ ਅਮਨ-ਕਾਨੂੰਨ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੁਲਿਸ ਦੀ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ ਅਤੇ ਪੇਂਡੂ ਤੇ ਕੰਢੀ ਖੇਤਰਾਂ ਵਿੱਚ ਪੁਲਿਸ ਹੋਰ ਵੀ ਮੁਸਤੈਦੀ ਨਾਲ ਜ਼ੁਰਮਾਂ ਨੂੰ ਰੋਕੇਗੀ।ਸਮਾਜ ਵਿਰੋਧੀ ਅਨਸਰਾਂ ਨੂੰ ਤਾੜਦਿਆਂ, ਮਾਹਲ ਨੇ ਕਿਹਾ ਕਿ ਗੈਰ-ਕਾਨੂੰਨੀ ਸਰਗਰਮੀਆਂ ਨੂੰ ਸਖਤੀ ਨਾਲ ਰੋਕਣ ਦੇ ਨਾਲ-ਨਾਲ ਅਜਿਹੇ ਅਨਸਰਾਂ ਵਿਰੁੱਧ ਹਰ ਸੰਭਵ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਪੁਲਿਸ ਮੈਡਲ ਪ੍ਰਾਪਤ ਸ੍ਰੀ ਨਵਜੋਤ ਸਿੰਘ ਮਾਹਲ ਆਪਣੀਆਂ ਸ਼ਾਨਦਾਰ ਅਤੇ ਮਿਸਾਲੀਆ ਸੇਵਾਵਾਂ ਲਈ ਮੁੱਖ ਮੰਤਰੀ ਮੈਡਲ, ਡੀ.ਜੀ.ਪੀ. ਕਮੈਂਡੇਸ਼ਨ ਡਿਸਕਾਂ ਨਾਲ ਵੀ ਸਨਮਾਨੇ ਜਾ ਚੁੱਕੇ ਹਨ।ਐਸ.ਐਸ.ਪੀ. ਦਫ਼ਤਰ ਵਿਖੇ ਪਹੁੰਚਣ ’ਤੇ ਸ੍ਰੀ ਮਾਹਲ ਦਾ ਐਸ.ਪੀ. (ਹੈਡਕੁਆਟਰ) ਸ੍ਰੀ ਪਰਮਿੰਦਰ ਸਿੰਘ ਹੀਰ ਅਤੇ ਹੋਰ ਪੁਲਿਸ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। 

 

Tags: SSP Hoshiarpur , Punjab Police , Punjab , Police , Navjot Singh Mahal , Senior Superintendent of Police , SSP , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD