Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੋਰੋਨਾ ਸੰਕਟ ਦੌਰਾਨ ਸਰਕਾਰ ਨੇ ਫਿਰੋਜ਼ਪੁਰ ਵਿੱਚ 413 ਛੱਪੜਾਂ ਦੀ ਸਫਾਈ ’ਤੇ 3.40 ਕਰੋੜ ਰੁਪਏ ਖਰਚ ਕੀਤੇ

ਪ੍ਰਾਜੈਕਟ ਨੇ ਪੇਂਡੂ ਖੇਤਰਾਂ ਵਿੱਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ, ਕੋਰੋਨਾ ਸੰਕਟ ਦੇ ਦੌਰਾਨ ਮਜ਼ਦੂਰਾਂ ਨੂੰ 79324 ਦਿਹਾੜੀਆਂ ਮੁਹੱਈਆ ਕਰਵਾਈਆਂ ਗਈਆਂ

Web Admin

Web Admin

5 Dariya News

ਫਿਰੋਜ਼ਪੁਰ , 01 Aug 2020

Last updated on: Aug 01, 2020, 00:00 IST

ਪੇਂਡੂ ਖੇਤਰਾਂ ਵਿੱਚ ਜਲ ਸਰੋਤਾਂ ਦੀ ਸੰਭਾਲ ਅਤੇ ਕੋਰੋਨਾ ਸੰਕਟ ਕਾਰਨ ਬੇਰੁਜ਼ਗਾਰੀ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਨੂੰ ਘਟਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 3.40 ਕਰੋੜ ਰੁਪਏ ਦੀ ਲਾਗਤ ਨਾਲ ਫਿਰੋਜ਼ਪੁਰ ਵਿੱਚ 413 ਪੇਂਡੂ ਛੱਪੜਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ।ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ’ਤੇ ਮਈ ਮਹੀਨੇ ਵਿੱਚ ਇੱਕ ਸਫਾਈ ਮੁਹਿੰਮ ਚਲਾਈ ਗਈ ਸੀ, ਜੋ ਕਿ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਈ ਗਈ।  ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਪੇਂਡੂ ਖੇਤਰਾਂ ਦੇ ਬੇਰੁਜ਼ਗਾਰਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਕਿਉਂਕਿ ਮੁਹਿੰਮ ਦੇ ਤਹਿਤ ਲੋਕਾਂ ਨੂੰ 79324 ਦਿਹਾੜੀਆਂ ਮਗਨਰੇਗਾ ਤਹਿਤ ਮੁਹੱਈਆ ਕਰਵਾਈਆਂ ਗਈਆਂ,  ਜੋ ਕਿ ਇਸ ਸੰਕਟ ਦੀ ਘੜੀ ਵਿੱਚ ਇੱਕ ਰਾਹਤ ਕਦਮ ਸੀ।ਏਡੀਸੀ ਨੇ ਅੱਗੇ ਦੱਸਿਆ ਕਿ ਮਾਨਸੂਨ  ਸੀਜਨ ਤੋਂ ਪਹਿਲਾ-ਪਹਿਲਾ ਛੱਪੜਾਂ ਦੀ ਡੀ. ਵਾਟਰਿੰਗ ਅਤੇ  ਡੀ. ਸਿਲਟਿੰਗ ਦਾ ਕੰਮ ਪੂਰਾ ਕਰਵਾਇਆ ਗਿਆ ਤਾਂ ਕਿ ਬਰਸਾਤੀ ਪਾਣੀ ਨੂੰ ਸੰਭਾਲ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰਿਚਾਰਜ ਕਰਨ ਦੇ ਕੰਮ ਵਿੱਚ ਮਦਦ ਮਿਲ ਸਕੇ।  ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਤੋਂ ਇਲਾਵਾ, ਇਨ੍ਹਾਂ ਛੱਪੜਾਂ ਦੀ ਵਰਤੋਂ ਮੱਛੀ ਪਾਲਣ ਅਤੇ ਖੇਤੀਬਾੜੀ ਉਦੇਸ਼ਾਂ ਦੀ ਪੂਰਤੀ ਦੇ ਲਈ ਵੀ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਕੇ ਇਨ੍ਹਾਂ ਦੀ ਸਫਾਈ ਕਰਵਾਉਣੀ ਲਾਜ਼ਮੀ ਸੀ।ਵਧੇਰੇ ਜਾਣਕਾਰੀ ਦਿੰਦਿਆਂ ਡੀਡੀਪੀਓ ਫਿਰੋਜ਼ਪੁਰ ਸ੍ਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਗੁਰੂਹਰਸਹਾਏ ਬਲਾਕ ਦੇ 75, ਮਮਦੋਟ ਦੇ 74, ਫਿਰੋਜ਼ਪੁਰ ਦੇ 73, ਘੱਲਾਖੁਰਦ ਦੇ 65, ਜੀਰਾ ਦੇ 46 ਅਤੇ ਮਖੂ ਬਲਾਕ ਦੇ 80 ਛੱਪੜਾਂ ਦੀ ਸਾਫ-ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ।  ਇਨ੍ਹਾਂ ਸਾਰੇ ਛੱਪੜਾਂ ਦੀ ਸਫਾਈ ਲਈ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 58.20 ਲੱਖ ਰੁਪਏ ਗੁਰੂਹਰਸਹਾਏ ਵਿਚ, ਮਮਦੋਟ ਵਿਚ 39.07 ਲੱਖ ਰੁਪਏ, ਫਿਰੋਜ਼ਪੁਰ ਵਿਚ 54.40 ਲੱਖ ਰੁਪਏ, ਘੱਲਖੁਰਦ ਵਿਚ 90.87 ਲੱਖ ਰੁਪਏ, ਜੀਰਾ ਵਿਚ 22.23 ਲੱਖ ਰੁਪਏ ਅਤੇ ਮਖੂ ਬਲਾਕ ਵਿਚ 55.50 ਲੱਖ ਰੁਪਏ ਖਰਚ ਕੀਤੇ ਗਏ ਹਨ।  ਹਹ  ਇਸੇ ਤਰ੍ਹਾਂ ਮਾਹਰਾਂ ਦੀ ਤਕਨੀਕੀ ਸਹਾਇਤਾ ਲੈਣ ਲਈ 20.33 ਲੱਖ ਰੁਪਏ ਖਰਚ ਕੀਤੇ ਗਏ ਹਨ।ਡੀਡੀਪੀਓ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਰਾਹੀਂ ਜ਼ਰੂਰਤਮੰਦ ਲੋਕਾਂ ਨੂੰ 79,324 ਦਿਹਾੜੀਆਂ  ਮੁਹੱਈਆ ਕਰਵਾਈ ਗਈ, ਜਿਨ੍ਹਾਂ ਵਿੱਚ 21,220 ਦਿਹਾੜੀਆਂ ਗੁਰੂਹਰਸਹਾਏ ਬਲਾਕ, 3500 ਮਮਦੋਟ, 5651 ਫਿਰੋਜ਼ਪੁਰ, 29723 ਘੱਲਖੁਰਦ, 6250 ਜੀਰਾ ਅਤੇ ਮਖੂ ਬਲਾਕ ਵਿੱਚ 12890 ਦਿਹਾੜੀਆਂ ਮੁਹੱਈਆਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਨਾਲ ਹੀ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।

 

Tags: Khas Khabar , Ferozepur , Ravinderpal Singh Sandhu , Ponds

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD