Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ 19 ਦੌਰਾਨ ਵੀ ਸੰਸਥਾਗਤ ਜਣੇਪੇ, ਟੀਕਾਕਰਨ, ਐਮਰਜੰਸੀ ਸੇਵਾਵਾਂ ਨਿਰਵਿਘਨ ਰਹੀਆਂ ਜਾਰੀ : ਸਿਵਲ ਸਰਜਨ

ਸਿਹਤ ਵਿਭਾਗ ਦੇ ਸਿਰੜੀ ਯੋਧੇ ਕਰੋਨਾ ਤੇ ਫਤਿਹ ਪਾਉਣ ਮਗਰੋਂ ਡਿਊਟੀ ਲਈ ਤਤਪਰ

Web Admin

Web Admin

5 Dariya News

ਰੂਪਨਗਰ , 01 Aug 2020

Last updated on: Aug 01, 2020, 00:00 IST

ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ19 ਦੀ ਮਹਾਂਮਾਰੀ ਤੇ ਫਤਿਹ ਹਾਸਿਲ ਕਰਨ ਦੇ ਮੰਤਵ ਤਹਿਤ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੂੰ ਅਮਲੀ ਜਾਮਾ ਪਹਿਨਾਉਣ ਹਿਤ ਸਿਹਤ ਵਿਭਾਗ ਰੂਪਨਗਰ ਨਿਰੰਤਰ ਦਿਨ ਰਾਤ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ, ਕੋਵਿਡ19 ਖਿਲਾਫ ਜਾਰੀ ਜੰਗ ਵਿਰੁੱਧ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ, ਕਰਮਚਾਰੀ, ਡਾਕਟਰ , ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਆਪਣੀ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਇਸ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ.ਐਚ.ਐਨ.ਸ਼ਰਮਾ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਸਦਕਾ ਕੋਵਿਡ19 ਖਿਲਾਫ ਸਿਹਤ ਵਿਭਾਗ ਪੂਰੀ ਸ਼ਿੱਦਤ ਨਾਲ ਲੜ ਰਿਹਾ ਹੈ, ਅਤੇ ਕਾਫੀ ਹੱਦ ਤੱਕ ਇਸ ਬੀਮਾਰੀ ਤੇ ਕਾਬੂ ਪਾਉਣ ਵਿੱਚ ਕਾਮਯਾਬ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਫਰੰਟ ਲਾਇਨ ਵਰਕਰ ਦੇ ਤੋਰ ਤੇ ਸਿਹਤ ਵਿਭਾਗ ਵਿੱਚ ਕਈ ਕਾਮੇ ਜਿੰਨ੍ਹਾਂ ਵਿੱਚ ਡਾ. ਰਜੀਵ ਅਗਰਵਾਲ ਮੈਡੀਕਲ ਸਪੈਸ਼ਲਿਸਟ, ਡਾ. ਗੋਰਵ ਆਹੂਜਾ ਮੈਡੀਕਲ ਅਫਸਰ, ਡਾ. ਭੀਮ ਸੈਨ ਐਪੀਡੀਮਾਲੋਜਿਸਟ, ਡਾ. ਸੁਮੀਤ ਸ਼ਰਮਾ ਐਪੀਡੀਮਾਲੋਜਿਸਟ, ਸਿਵਲ ਹਸਪਾਤਲ ਰੂਪਨਗਰ ਦੀ ਲੈਬੋਰਟਰੀ ਦਾ ਟੈਕਨੀਕਲ ਸਟਾਫ ਤੋ ਇਲਾਵਾ ਪਿੰਡ ਮਨਸੂਹਾਂ ਕਲਾਂ ਦੀ ਆਸ਼ਾ ਵਰਕਰ ਭਾਵੇਂ ਕੋਰੋਨਾ ਦੀ ਚਪੇਟ ਵਿੱਚ ਆ ਗਏ ਸਨ, ਪਰੰਤੂ ਫਿਰ ਵੀ ਇਸ ਬੀਮਾਰੀ ਨਾਲ ਲੜਨ ਉਪਰੰਤ ਸਿਹਤਯਾਬ ਹੋ ਕੇ ਦੁਬਾਰਾ ਆਪਣੀ ਆਪਣੀ ਡਿਊਟੀ ਤੇ ਭਰਪੂਰ ਜਜਬੇ ਨਾਲ ਮੁੜ ਤੋ ਮੋਰਚਾ ਸੰਭਾਲ ਚੁੱਕੇ ਹਨ। ਸਿਹਤ ਵਿਭਾਗ ਦਾ ਹਰ ਕਾਮਾ ਜਜਬੇ ਨਾਲ ਕੋਵਿਡ ਨੂੰ ਹਰਾਉਣ ਲਈ ਯਤਨਸ਼ੀਲ ਹੈ। ਇਸ ਦੇ ਨਾਲ ਹੀ ਹਮੇਸ਼ਾ ਫਰੰਟ ਲਾਇਨ ਤੇ ਕੰਮ ਕਰ ਰਹੇ ਡਾਕਟਰ ਜ਼ੋ ਕਿ ਕੋਰੋਨਾ ਪਾਜਿਟਿਵ ਪਾਏ ਗਏ ਸੀ, ਸਾਰੇ ਹੀ ਵਾਪਿਸ ਉਸੇ ਜਜਬੇ ਨਾਲ ਲੋਕਾਂ ਦੀ ਸੇਵਾ ਵਿੱਚ ਮੁੜ ਤੋ ਹਾਜਿਰ ਹਨ।

ਉਹਨਾਂ ਨੇ ਦੱਸਿਆ ਕਿ ਕੋਵਿਡ19 ਦੀ ਲੜਾਈ ਦੇ ਨਾਲ ਨਾਲ ਸਿਹਤ ਵਿਭਾਗ ਵੱਲੋ ਹੋਰ ਸਿਹਤ ਸੇਵਾਵਾਂ ਜਿਵੇਂ ਕਿ ਸੰਸਥਾਗਤ ਜਣੇਪੇ, ਟੀਕਾਕਰਨ, ਐਮਰਜੰਸੀ ਸੇਵਾਵਾਂ ਆਦਿ ਵੀ ਨਿਰਵਿਘਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਮੇਂ ਦੋਰਾਨ ਜਦੋ ਪ੍ਰਾਈੇਵੇਟ ਸੰਸਥਾਂਵਾਂ ਵੱਲੋ ਡਾਇਲਸਿਸ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ, ਸਿਵਲ ਹਸਪਤਾਲ ਰੂਪਨਗਰ ਵੱਲੋਂ ਉਸ ਸਮੇਂ ਦੋਰਾਨ ਵੀ ਇਹ ਸੇਵਾ ਜਾਰੀ ਰੱਖੀ  ਗਈ ਹੈ।ਇਸ ਦੇ ਨਾਲ ਹੀ ਬਲੱਡ ਬੈਂਕ ਰੂਪਨਗਰ ਦੀ ਕਾਰਗੁਜਾਰੀ ਚੰਗੀਆਂ ਸੇਵਾਵਾਂ ਬਦਲੇ ਰਾਜ ਪੱਧਰ ਤੱਕ ਸਲਾਹੀ ਗਈ ਹੈ। ਜੇਕਰ ਜਣੇਪਾ ਸੇਵਾਵਾਂ ਦੀ ਗੱਲ ਕੀਤੀ ਜਾਵੇ ਤਾ ਫਰਵਰੀ ਤੋਂ ਜੁਲਾਈ 2020 ਦੇ ਅੰਤ ਤੱਕ ਜਿਲ੍ਹਾ ਹਸਪਤਾਲ ਰੂਪਨਗਰ ਵਿੱਚ ਕੁੱਲ 753 ਜਣੇਪੇ ਹੋਏ ਹਨ ਅਤੇ ਜਿਲ੍ਹਾ ਰੂਪਨਗਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ 1277 ਜਣੇਪੇ ਹੋਏ ਹਨ ਅਤੇ ਬੱਚਿਆਂ ਦੇ ਟੀਕਾਕਰਨ ਦੀ ਸੁਵਿਧਾ ਵੀ ਨਿਰਵਿਘਨ ਮੁਹੱਈਆ ਕਰਵਾਈ ਗਈ ਹੈ।ਇਸ ਤੋ ਇਲਾਵਾ ਆਨਲਾਇਨ ਡਾਕਟਰੀ ਮਸ਼ਵਰੇ ਲਈ ਈਸੰਜੀਵਨੀ ਓ.ਪੀ.ਡੀ. ਦੀ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ।ਜੇਕਰ ਮਿਸ਼ਨ ਫਤਿਹ ਅਧੀਨ ਜਾਗਰੂਕਤਾ ਗਤੀਵਿਧੀਆਂ ਦੀ ਗੱਲ ਕੀਤੀ ਜਾਵੇ ਤਾਂ ਨਿਰੰਤਰ ਰੂਪ ਵਿੱਚ ਫੀਲਡ ਸਟਾਫ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਸਮਾਜਿਕ ਦੂਰੀ, ਮਾਸਕ ਪਹਿਨ ਕੇ ਰੱਖਣ ਦੀ ਜਰੂਰਤ ਅਤੇ ਵਾਰਵਾਰ ਹੱਥ ਧੋਣ ਦੀ ਮਹੱਤਤਾ ਬਾਰੇ ਜਾਗਰੁਕ ਕੀਤਾ ਜ਼ਾ  ਰਿਹਾ ਹੈ। ਹਰ ਪੰਦਰਾਂ ਦਿਨਾਂ ਮਗਰੋ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ  ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਆਸ਼ਾ ਵੱਲੋਂ  ਘਰ ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ 30 ਸਾਲ ਤੋ ਵੱਧ ਉਮਰ ਦੇ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਆਨਲਾਇਨ ਪੋਰਟਲ ਵਿੱਚ ਦਰਜ ਕੀਤੀ ਜਾ ਰਹੀ ਹੈ। ਮੋਬਾਇਲ ਸੈਂਪਲਿੰਗ ਵੈਨ ਵੱਲੋ ਜਗ੍ਹਾ ਜਗ੍ਹਾ ਤੇ ਪਹੁੰਚ ਕੇ ਕੋਰੋਨਾਂ ਟੈਸਟਿੰਗ ਲਈ ਸੈਂਪਲ ਲਏ ਜਾ ਰਹੇ ਹਨ। ਸਿਵਲ ਸਰਜਨ ਦਫਤਰ ਵੱਲੋ ਗਠਿਤ ਟੀਮਾਂ ਵੱਲੋਂ ਲੋਕਾਂ ਨੂੰ ਮਾਸਕ, ਸਾਬਣ ਅਤੇ ਸੈਨੇਟਾਇਜਰ ਆਦਿ ਵੰਡ ਕੇ ਕੋਵਿਡ ਤੋ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

 

Tags: Civil Surgeon Ropar , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD