Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਕੋਵਿਡ-19 ਪਾਜੇਟਿਵ ਗਰਭਵਤੀ ਔਰਤਾਂ ਦੀ ਡਲਿਵਰੀ ਕਰਨ ਲਈ ਕੀਤੇ ਵਿਸ਼ੇਸ ਪ੍ਰਬੰਧ - ਨਰਾਇਣ ਸਿੰਘ

ਕੋਵਿਡ-19 ਪਾਜੇਟਿਵ ਗਰਭਵਤੀ ਔਰਤਾਂ ਨੂੰ ਜਣੇਪੇ ਸਮੇਂ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ ਪੇਸ਼: ਡਾ ਹਰੀ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 01 Aug 2020

Last updated on: Aug 01, 2020, 00:00 IST

ਡਾ.ਹਰੀ ਨਰਾਇਣ ਸਿੰਘ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਰੋਨਾ ਵਾਇਰਸ ਨੇ ਗਰਭਵਤੀ ਔਰਤਾਂ ਨੂੰ ਵੀ ਆਪਣੀ ਲਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਹਨਾਂ ਗਰਭਵਤੀ ਔਰਤਾਂ ਨੂੰ ਇਸ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਹਨਾਂ ਦੇ ਜਣੇਪੇ ਲਈ ਉਚੇਚਾ ਪ੍ਰਬੰਧ ਕੀਤਾ ਗਿਆ ਹੈ। ਡਾਕਟਰ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ 2 ਗਰਭਵਤੀ ਔਰਤਾਂ ਪਾਜੇਟਿਵ ਆਈਆਂ ਹਨ ਜਿਨਾਂ ਦੀ ਡਲਿਵਰੀ ਕਿਸੇ ਸਮੇਂ ਵੀ ਹੋ ਸਕਦੀ ਹੈ। ਇਸ ਸਬੰਧ ਵਿੱਚ ਅੱਜ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ ਰੰਜੂ ਸਿੰਗਲਾ ਜਿਲਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਵਿਸ਼ੇਸ ਨਿਰੀਖਣ ਕੀਤਾ ਗਿਆ। ਉਹਨਾ ਵੱਲੋਂ ਇਸ ਸਬੰਧ ਵਿੱਚ  ਕੋਰੋਨਾ ਪਾਜ਼ੇਟਿਵ ਗਰਭਵਤੀ ਔਰਤਾਂ ਲਈ ਅਲੱਗ ਲੇਬਰ ਰੂਮ ਬਨਾਉਣ ਲਈ ਸਟਾਫ਼ ਨਾਲ ਜਰੂਰੀ ਮੀਟਿੰਗ ਕੀਤੀ  ਅਤੇ ਸਬੰਧਿਤ ਸਟਾਫ ਨੂੰ ਲੋੜੀਦੀਆਂ ਹਦਾਇਤਾਂ ਜਾਰੀ ਕੀਤੀਆਂ।ਵਿਸ਼ਥਾਰ ਪੂਰਵਕ ਜਾਣਕਾਰੀ ਦਿੰਦਿਆ ਡਾ. ਸਿੰਗਲਾ ਨੇ ਦੱਸਿਆ ਕਿ  ਕੋਰੋਨਾ ਪਾਜੇਟਿਵ ਗਰਭਵਤੀ ਔਰਤਾਂ ਲਈ ਅਲੱਗ ਲੇਬਰ ਰੂਮ ਸਿਵਲ ਹਸਪਤਾਲ ਦੇ  ਆਪ੍ਰੇਸ਼ਨ ਥੀਏਟਰ ਬਲਾਕ  ਵਿੱਚ ਤਿਆਰ ਕੀਤਾ ਗਿਆ ਅਤੇ ਅਲੱਗ ਤੌਰ ਤੇ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜ਼ੋ ਪਾਜ਼ੇਟਿਵ ਗਰਭਵਤੀ ਔਰਤਾਂ ਨੂੰ ਡਲਿਵਰੀ ਕਰਵਾਉਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਅੱਗੇ ਦੱਸਿਆ ਕਿ  ਪਾਜ਼ੇਟਿਵ ਗਰਭਵਤੀ ਔਰਤਾਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲੈਵਲ-2 ਫੈਸਿਲਟੀ ਵਿਖੇ ਰੱਖਿਆ ਜਾਵੇਗਾ ਅਤੇ ਉਹਨਾਂ ਦੀ ਨਿਗਰਾਨੀ 24 ਘੰਟੇ 7 ਟ੍ਰੇਂਡ ਸਟਾਫ਼ ਵੱਲੋਂ ਕੀਤਾ ਜਾਵੇਗਾ  ਅਤੇ ਜੇਕਰ ਕਿਸੇ ਔਰਤ ਦਾ ਜਣੇਪਾ ਹੁੰਦਾ ਹੈ ਉਸ ਲਈ ਸਿਵਲ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ ਬਲਾਕ ਵਿਖੇ ਡਲਿਵਰੀ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਸਗੋਂ ਇਸ ਮੁਸੀਬਤ ਦਾ ਡੱਟ ਕੇ ਮੁਕਾਬਲਾ ਕਰਨ ਅਤੇ  ਸਿਹਤ ਵਿਭਾਗ  ਵਲੋਂ ਲੋਕਾਂ ਨੂੰ ਖਾਸ ਕਰਕੇ ਪਾਜੇਟਿਵ ਮਰੀਜਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ  ਡਾ ਸ਼ਤੀਸ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਦੁਪਿੰਦਰ ਕੁਮਾਰ, ਡਾ ਪਰਮਜੀਤ ਕੌਰ ਗਾਇਲਾਕਾਲੋਜਿਸਟ ਅਤੇ ਮਨਜੀਤ ਕੌਰ ਸਟਾਫ਼ ਨਰਸ ਵੱਲੋਂ ਭਾਗ ਲਿਆ ਗਿਆ। 

 

Tags: Civil Surgeon Sri Mukatsar Sahib , Civil Surgeon , Sri Mukatsar Sahib , Coronavirus , COVID 19 , Novel Coronavirus , India Fights Corona , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD