Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਲਾਡੀ ਤੇ ਸਵਰਨ ਮੁੱਢ ਨੇ ਪੀੜ੍ਹਤ ਪਰਿਵਾਰਾਂ ਨੂੰ ਹੌਂਸਲਾ ਦਿੱਤਾ

ਜ਼ਹਿਰੀਲੀ ਸ਼ਰਾਬ ਕਾਂਢ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ, ਸਰਕਾਰ ਵਲੋਂ ਬਾਰੀਕੀ ਨਾਲ ਜਾਂਚ ਜਾਰੀ - ਵਿਧਾਇਕ ਲਾਡੀ

Web Admin

Web Admin

5 Dariya News

ਬਟਾਲਾ , 03 Aug 2020

Last updated on: Aug 03, 2020, 00:00 IST

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਸ੍ਰੀ ਸਵਰਨ ਮੁੱਢ ਨੇ ਅੱਜ ਬਟਾਲਾ ਦੇ ਹਾਥੀ ਗੇਟ ਇਲਾਕੇ ਵਿੱਚ ਪਹੁੰਚ ਕੇ ਬੀਤੇ ਦਿਨੀ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੀੜ੍ਹਤ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਵਿਧਾਇਕ ਲਾਡੀ ਨੇ ਕਿਹਾ ਕਿ ਇਸ ਦੁੱਖ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ ਅਤੇ ਜਿਹੜੇ ਵੀ ਵਿਅਕਤੀ ਇਸ ਘਟਨਾ ਲਈ ਜਿੰਮੇਵਾਰ ਹਨ ਉਹ ਬਖਸ਼ੇ ਨਹੀਂ ਜਾਣਗੇ।ਵਿਧਾਇਕ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਣਗਿਹਲੀ ਵਰਤਣ ਵਾਲੇ ਪੁਲਿਸ ਅਫ਼ਸਰਾਂ ਅਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਘਟਨਾ ਦੀ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 2-2 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਸ. ਲਾਡੀ ਨੇ ਪੀੜ੍ਹਤ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਉਹ ਹਰ ਤਰਾਂ ਨਾਲ ਪਰਿਵਾਰਾਂ ਦੇ ਨਾਲ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਬੜੀ ਸਖਤੀ ਨਾਲ ਚਿੱਟੇ ਅਤੇ ਹਰੋਇਨ ਵਰਗੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਪਤਾ ਲੱਗਾ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਦੂਜੇ ਨਸ਼ਿਆਂ ਨੂੰ ਛੱਡ ਕੇ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਵਿੱਚ ਪੈ ਗਏ ਹਨ ਅਤੇ ਸਰਕਾਰ ਵਲੋਂ ਸਖਤੀ ਨਾਲ ਹੁਣ ਇਨ੍ਹਾਂ ਉੱਪਰ ਵੀ ਨਕੇਲ ਪਾ ਲਈ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਤੇ ਖੁਸ਼ਹਾਲ ਜੀਵਨ ਬਸਰ ਕਰਨ।

 

Tags: Balwinder Singh Laddi , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD