Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ ਦੇ ਨਿਰਦੇਸ਼ਾਂ ਤਹਿਤ ਹੋਵੇਗਾ ਆਜ਼ਾਦੀ ਦਿਹਾੜੇ ਦਾ ਸਮਾਗਮ ਹੋਵੇਗਾ ਸਾਦਾ, ਕੋਰੋਨਾ ਯੋਧਿਆ ਦਾ ਹੋਵੇਗਾ ਸਨਮਾਨ : ਅਪਨੀਤ ਰਿਆਤ

ਕੋਰੋਨਾ ਮਹਾਂਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਬਦਲੇ ਡਾਕਟਰ, ਮੈਡੀਕਲ ਸਟਾਫ, ਸੈਨੀਟੇਸ਼ਨ ਕਾਮੇ ਵਿਸ਼ੇਸ਼ ਤੌਰ 'ਤੇ ਸਨਮਾਨੇ ਜਾਣਗੇ

Web Admin

Web Admin

5 Dariya News

ਹੁਸ਼ਿਆਰਪੁਰ , 04 Aug 2020

Last updated on: Aug 04, 2020, 00:00 IST

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 74ਵੇਂ ਆਜਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਇਸ ਵਾਰ ਸਾਦੇ ਅਤੇ ਘੱਟ ਇਕੱਠ ਵਾਲੇ ਹੋਣਗੇ ਜਿਥੇ ਵਿਸ਼ੇਸ਼ ਤੌਰ 'ਤੇ ਕੋਰੋਨਾ ਯੋਧੇ ਜਿਨ੍ਹਾਂ ਵਿੱਚ ਡਾਕਟਰ, ਮੈਡੀਕਲ ਸਟਾਫ਼, ਸੈਨੀਟੇਸ਼ਨ ਵਰਕਰ ਅਤੇ ਹੋਰ ਸ਼ਖਸ਼ੀਅਤਾਂ ਜਿਨ੍ਹਾਂ ਨੇ ਕੋਵਿਡ ਦੀ ਰੋਕਥਾਮ ਲਈ ਅਹਿਮ ਉਪਰਾਲੇ ਕੀਤੇ, ਨੂੰ ਸਨਮਾਨਿਤ ਕੀਤਾ ਜਾਵੇਗਾ।ਅੱਜ ਇਥੇ ਆਜਾਦੀ ਦਿਵਸ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਸਬੰਧੀ ਪੰਜਾਬ ਸਰਕਾਰ ਅਤੇ ਗ੍ਰਹਿ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਵਾਰ ਇਨ੍ਹਾਂ ਸਮਾਗਮਾਂ ਵੇਲੇ ਗਿਣਤੀ ਸੀਮਿਤ ਰੱਖੀ ਗਈ ਹੈ ਅਤੇ ਇਹ ਸਮਾਗਮ ਸਾਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਇਨਜ਼ ਦੇ ਮੈਦਾਨ ਵਿੱਚ ਹੋਵੇਗਾ। ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਅਤੇ ਬਲਾਕ ਪੱਧਰ 'ਤੇ ਹੋਣ ਵਾਲੇ ਸਮਾਗਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬ-ਡਵੀਜ਼ਨ 'ਤੇ ਉਪ ਮੰਡਲ ਮੈਜਿਸਟਰੇਟ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਦਕਿ ਬਲਾਕ ਪੱਧਰ 'ਤੇ ਪੰਚਾਇਤਾਂ ਅਤੇ ਸਰਪੰਚਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਸਮਾਗਮਾਂ ਦੌਰਾਨ ਕੋਵਿਡ ਸਬੰਧੀ ਜਾਰੀ ਅਹਿਤਿਹਾਤੀ ਨਿਰਦੇਸ਼ਾਂ ਜਿਵੇਂ ਕਿ ਇਕ-ਦੂਜੇ ਤੋਂ ਬਣਦੀ ਦੂਰੀ ਆਦਿ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਇਹ ਸਾਰੇ ਸਮਾਗਮ ਘੱਟ ਗਿਣਤੀ ਨਾਲ ਸਾਦੇ ਢੰਗ ਨਾਲ ਮਨਾਏ ਜਾਣ। ਅਪਨੀਤ ਰਿਆਤ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਪਹਿਲਾਂ ਹੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਹੜੀਆਂ ਕਿ ਇਨ-ਬਿਨ ਲਾਗੂ ਕੀਤੀਆਂ ਜਾਣਗੀਆਂ, ਤਾਂ ਜੋ ਕੋਵਿਡ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ।

ਕੋਰੋਨਾ ਮਾਹਾਂਮਾਰੀ ਦੀ ਔਖੀ ਘੜੀ ਵਿੱਚ ਲਾਮਿਸਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਬਦਲੇ ਡਾਕਟਰਾਂ, ਮੈਡੀਕਲ ਸਟਾਫ਼, ਸੈਨੀਟੇਸ਼ਨ ਵਰਕਰਾਂ ਆਦਿ ਦੇ ਸਨਮਾਨ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੋਰੋਨਾ ਯੋਧਿਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਜਿਨ੍ਹਾਂ ਨੇ ਕੋਵਿਡ ਖਿਲਾਫ਼ ਜੰਗ ਵਿੱਚ ਅਹਿਮ ਭੂਮਿਕਾ ਨਿਭਾਈ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੇ ਨਾਲ-ਨਾਲ ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ ਜਿਨ੍ਹਾਂ ਨੇ ਇਸ ਸੰਕਟ ਵਿੱਚ ਪ੍ਰਸ਼ਾਸ਼ਨ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕੀਤਾ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਨਾਵਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੰਮਾਂ ਦੀ ਸਮੀਖਿਆ ਉਪਰੰਤ ਅੰਤਿਮ ਰੂਪ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਕਾਰਨ ਇਸ ਵਾਰ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ 15 ਅਗਸਤ ਵਾਲੇ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਰਪੇਸ਼ ਨਾ ਹੋਵੇ।ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਦੇ ਹਵਾਲੇ ਰਾਹੀਂ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਵਾਰ ਆਜ਼ਾਦੀ ਦਿਹਾੜੀ ਦੇ ਸਮਾਗਮਾਂ ਵਿੱਚ ਪਿਛਲੇ ਵਰ੍ਹਿਆਂ ਵਾਂਗ ਵੱਡੇ ਇਕੱਠ ਨਹੀਂ ਹੋਣਗੇ ਅਤੇ ਨਾ ਹੀ ਹੋਰ ਸਰਗਰਮੀਆਂ ਜਿਵੇਂ ਪੀ.ਟੀ.ਸ਼ੋਅ, ਸਭਿਆਚਾਰਕ ਵਣਗੀਆਂ,ਐਨ.ਸੀ.ਸੀ. ਪਰੇਡ ਆਦਿ ਦੀ ਪੇਸ਼ਕਾਰੀ ਵੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਪੁਲਿਸ ਦੀ ਇਕ ਟੁਕੜੀ ਹੀ ਮੁੱਖ ਮਹਿਮਾਨ ਨੂੰ ਸਲਾਮੀ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਤੇ ਸੰਖੇਪ ਭਾਸ਼ਨ ਸਮਾਗਮ 'ਚ ਮੁੱਖ ਤੌਰ 'ਤੇ ਸ਼ਾਮਲ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਕੋਵਿਡ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਪੰਚਾਲ, ਐਸ.ਪੀ. (ਐਚ) ਪਰਮਿੰਦਰ ਸਿੰਘ ਹੀਰ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Apneet Riyait , Corona Warriors , Hoshiarpur , 74th Independence Day function

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD