Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫਤਿਹ-ਸਤਵਿੰਦਰ ਕੌਰ ਬਿੱਟੀ ਵੱਲੋਂ ਕੂਮਕਲਾਂ ਖੇਤਰ ਵਿੱਚ ਜਾਗਰੂਕਤਾ ਵੈਨ ਨੂੰ ਦਿਖਾਈ ਹਰੀ ਝੰਡੀ

Web Admin

Web Admin

5 Dariya News

ਲੁਧਿਆਣਾ , 04 Aug 2020

Last updated on: Aug 04, 2020, 00:00 IST

ਕਾਗਰਸ ਪਾਰਟੀ ਦੇ ਹਲਕਾ ਸਾਹਨੇਵਾਲ ਇੰਚਰਾਜ ਸਤਵਿੰਦਰ ਕੌਰ ਬਿੱਟੀ ਨੇ ਕੂਮਕਲਾਂ ਖੇਤਰ ਵਿੱਚ ਆਈ.ਈ.ਸੀ ਵੈਨਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਤਵਿੰਦਰ ਕੌਰ ਬਿੱਟੀ ਨੇ ਦੱਸਿਆ ਕੇ ਮੈ ਸਾਰੇ ਲੋਕਾਂ ਨੂੰ ਬੇਨਤੀ ਕਰਦੀ ਹਾਂ ਕੇ ਉਹ ਕਰੋਨਾ ਵਾਇਰਸ ਨੂੰ ਇੱਕ ਹਊਆ ਨਾ ਸਮਝਣ। ਸਾਨੂੰ ਕਰੋਨਾ ਪੋਜਟਿਵ ਲੋਕਾਂ ਜਾਂ ਉਨ੍ਹਾਂ ਦੇ ਪਰਿਵਾਰਾ ਨਾਲ ਵਿਤਕਰਾ ਨਹੀਂ ਕਰਨਾ ਚਾਹੀਦਾ। ਇਸ ਔਖੀ ਘੜ੍ਹੀ ਵਿੱਚ ਸਾਨੂੰ ਆਪਣੀਆਂ ਨੈਤਿਕ ਕਦਰਾ ਕੀਮਤਾ ਨਹੀਂ ਭੁੱਲਣੀਆ ਚਾਹੀਦੀਆਂ।ਬਿੱਟੀ ਨੇ ਕਿਹਾ ਕੇ ਸਾਰਿਆਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਨੇ ਮਿਸ਼ਨ ਫਤਿਹ, ਕੋਵਾ ਐਪ ਅਤੇ ਈ ਸੰਜੀਵਨੀ ਓ.ਪੀ.ਡੀ ਵਰਗੀਆਂ ਐਪਸ ਲਾਂਚ ਕਰਨ ਲਈ ਸੂਬਾ ਸਰਕਾਰ ਦੀ ਵੀ ਸਲਾਘਾ ਕੀਤੀ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨੇ ਇਸ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਕੇ ਸਾਨਦਾਰ ਕਦਮ ਚੁੱਕਿਆ ਹੈ। ਹੁਣ ਇਨ੍ਹਾਂ ਵੈਨਾਂ ਰਾਹੀਂ ਕੂਮਕਲਾਂ ਖੇਤਰ ਦੇ ਪਿੰਡਾਂ ਵਿੱਚ ਲੋਕਾ ਨੂੰ ਕਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਜਾਵੇਗਾ । ਉਨ੍ਹਾ ਨੇ ਲੁਧਿਆਣਾ ਦੀ ਮਾਸ ਮੀਡੀਆ ਟੀਮ ਦੀ ਜਾਗਰੂਕਤਾ ਮੁਹਿੰਮ ਵਿੱਚ ਨਿਰੰਤਰ ਯਤਨ ਕਰਨ ਲਈ ਵੀ ਸ਼ਲਾਘਾ ਕੀਤੀ।ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ ਕੁਮਾਰ ਬੱਗਾ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਚਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਪਰ ਇਸ ਬੀਮਾਰੀ ਨੂੰ ਖਤਮ ਕਰਨ ਲਈ ਲੋਕਾ ਦਾ ਸਹਿਯੋਗ ਬਹੁਤ ਜਰੂਰੀ ਹੈ। ਇਸ ਲਈ ਸਾਰੇ ਲੋਕ ਜਨਤਕ ਥਾਵਾਂ ਤੇ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ.ਦਵਿੰਦਰ ਸਿੰਘ ਪੀ.ਈ. ਅਤੇ ਸ੍ਰ. ਹਰਪ੍ਰੀਤ ਸਿੰਘ ਢਿੱਲੋਂ ਵੀ ਹਾਜਰ ਸਨ।

 

Tags: Punjab Congress , Sahnewal , Ludhiana , Punjab Pradesh Congress Committee , Congress , Punjab Congress , Satwinder Bitti , Satwinder Kaur Bitti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD