Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਰੀਜ਼ਾਂ ਨੂੰ ਪ੍ਰਾਈਵੇਟ ਐਂਬੂਲੈਂਸਾਂ ਰਾਹੀਂ ਲਿਜਾਉਣ ਲਿਆਉਣ ਸਬੰਧੀ ਰੇਟ ਨਿਰਧਾਰਿਤ

15 ਕਿਲੋਮੀਟਰ ਤੱਕ 800 ਰੁਪਏ ਚਾਰਜ ਕੀਤੇ ਜਾਣਗੇ, ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਹੋਵੇਗੀ ਜ਼ਰੂਰੀ

Web Admin

Web Admin

5 Dariya News

ਕਪੂਰਥਲਾ , 04 Aug 2020

Last updated on: Aug 04, 2020, 00:00 IST

ਕਪੂਰਥਲਾ ਜ਼ਿਲ੍ਹੇ ਵਿੱਚ ਕਰੋਨਾ ਨਾਲ ਸਬੰਧਤ ਪੀੜਤਾਂ ਨੂੰ ਲਿਜਾਉਣ ਲਿਆਉਣ ਅਤੇ ਪ੍ਰਾਇਵੇਟ ਐਂਬੂਲੈਂਸਾਂ ਰਾਹੀਂ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਰੈਫਰ ਕਰਨ ਲਈ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕਰ ਦਿੱਤੇ ਗਏ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਉੱਚ ਅਧਿਕਾਰੀਆਂ ਦੀ ਹੋਈ ਮੀਟਿੰਗ ਦੌਰਾਨ ਇਹ ਰੇਟ ਨਿਰਧਾਰਿਤ ਕੀਤੇ ਗਏ ਜਿਸਦਾ ਮੁੱਖ ਮਕਸਦ ਲੋਕਾਂ ਨੂੰ ਵਾਜਵ ਦਰਾਂ ਤੇ ਐਂਬੂਲੈਂਸ ਦੇ ਸਹੂਲਤ ਮੁਹੱਈਆਂ ਕਰਵਾਉਣਾ ਹੈ।ਮੀਟਿੰਗ ਦੌਰਾਨ ਮੁੱਖ ਤੌਰ ਤੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ(ਜ),ਸਿਵਲ ਸਰਜਨ ਡਾ.ਜਸਮੀਤ ਬਾਵਾ,ਡਿਪਟੀ ਮੈਡੀਕਲ ਕਮਿਸ਼ਨਰ ਸਾਰਿਕਾ ਦੁੱਗਲ, ਐਸ.ਐਮ.ਓ ਡਾ.ਸਤਪਾਲ ਈ.ਐਸ.ਆਈ ਹਸਪਤਾਲ ਫਗਵਾੜਾ, ਨਵਜੀਵਨ ਕੇਂਦਰ ਕਪੂਰਥਲਾ ਮੈਡੀਕਲ ਅਫਸਰ ਕਮ ਇੰਚਾਰਜ ਡਾ.ਸੰਦੀਪ ਭੋਲਾ, ਡਾ.ਧਰਮਿੰਦਰ ਸਿੰਘ,ਡਾ.ਹਰਪ੍ਰੀਤ ਸਿੰਘ ਮੌਮੀ ਦੋਵੇਂ ਮੈਡੀਕਲ ਅਫਸਰ ਅਤੇ ਹੋਰ ਅਧਿਕਾਰੀਕਰਮਚਾਰੀ ਵੀ ਮੌਜੂਦ ਸਨ।ਮੀਟਿੰਗ ਦੌਰਾਨ ਲੰਮੀ ਵਿਚਾਰ ਚਰਚਾ ਪਿੱਛੋਂ 15 ਕਿਲੋਮੀਟਰ ਦੀ ਦੂਰੀ ਤੱਕ ਪ੍ਰਤੀ ਐਂਬੂਲੈਂਸ 800 ਰੁਪਏ ਅਤੇ 15 ਕਿਲੋਮੀਟਰ ਜ਼ਿਆਦਾ ਦੂਰੀ ਹੋਣ ਤੇ 10 ਰੁਪਏ ਪ੍ਰਤੀ ਕਿਲੋਮੀਟਰ ਵੱਖਰੇ ਚਾਰਜ ਕੀਤੇ ਜਾਣਗੇ। ਐਂਬੂਲੈਂਸ ਦੇ ਡਰਾਇਵਰ ਲਈ ਪੀ.ਪੀ ਕਿੱਟ ਪਾਉਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਐਂਬੂਲੈਂਸ ਦੇ ਡਰਾਇਵਰ ਦੀ ਸੀਟ ਅਤੇ ਮਰੀਜ਼ ਵਾਲੇ ਪਿਛਲੇ ਹਿੱਸੇ ਨੂੰ ਸ਼ੀਸ਼ਾ ਲਗਾ ਕੇ ਵੱਖੋ ਵੱਖਰਾ ਕੀਤਾ ਜਾਵੇਗਾ।

ਐਂਬੂਲੈਂਸ ਦੇ ਮਾਲਕ ਅਤੇ ਡਰਾਇਵਰ ਐਂਬੂਲੈਂਸ ਵਿੱਚ ਪੀ.ਪੀ ਕਿੱਟ ਐਨ-95 ਮਾਸਕ ਅਤੇ ਮੈਡੀਕਲ ਦਸਤਾਨੇ ਹੋਣਾ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਐਂਬੂਲੈਂਸ ਵਿੱਚ ਬੈਠਣ ਤੋਂ ਪਹਿਲਾਂ ਐਂਬੂਲੈਂਸ ਮਾਲਕਡਰਾਇਵਰ ਵਲੋਂ ਮਰੀਜ਼ ਅਤੇ ਉਸਦੇ ਅਟੈਂਡਡ ਨੂੰ ਇੱਕ ਪੀ.ਪੀ ਕਿੱਟ ,ਇੱਕ ਐਨ-95 ਮਾਸਕ ਅਤੇ ਇੱਕ ਦਸਤਾਨੇ ਦਾ ਜੋੜਾ ਮੁਹੱਈਆਂ ਕਰਵਾਉਣਾ ਲਾਜ਼ਮੀ ਹੋਵੇਗਾ। ਇੱਕ ਐਨ-95 ਮਾਸਕ ਦੀ ਕੀਮਤ 50 ਰੁਪਏ ਹੋਵੇਗੀ। ਐਂਬੂਲੈਂਸ ਮਾਲਕਡਰਾਇਵਰ ਵਲੋਂ ਐਂਬੂਲੈਂਸ ਦੇ ਅਗਲੇ ਅਤੇ ਪਿਛਲੇ ਹਿੱਸੇ ਤੇ ਨਿਰਧਾਰਿਤ ਕੀਤੇ ਰੇਟਾਂ ਬਾਰੇ ਲਿਖਿਆਂ ਜਾਣਾ ਜ਼ਰੂਰੀ ਹੋਵੇਗਾ।ਮੀਟਿੰਗ ਦੌਰਾਨ ਸਿਵਲ ਸਰਜਨ ਦੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਅੰਦਰ ਮੁਢਲੀ ਜੀਵਨ ਸਹਾਇਤਾ ਨਾਲ ਲੈਸ ਐਂਬੂਲੈਂਸ ਮੌਜੂਦ ਹਨ,ਪਰ ਕਰੋਨਾ ਦੇ ਤੇਜ਼ੀ ਨਾਲ ਵੱਧਦੇ ਕੇਸਾਂ ਦੇ ਮੱਦੇਨਜ਼ਰ ਇਹ ਜ਼ਰੂਰੀ ਹੈ ਕਿ ਲੋਕਾਂ ਨੂੰ ਵਾਜਿਵ ਰੇਟਾਂ ਤੇ ਐਂਬੂਲੈਂਸ ਦੀ ਸਹੂਲਤ ਮੁਹੱਈਆਂ ਕਰਵਾਈ ਜਾਵੇ।ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਕਪੂਰਥਲਾ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਲੋੜਵੰਦ ਨੂੰ ਐਂਬੂਲੈਂਸ ਦੀ ਸਹੂਲਤ ਪ੍ਰਾਪਤ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਐਂਬੂਲੈਂਸ ਮਾਲਕਡਰਾਇਵਰ ਨਿਰਧਾਰਿਤ ਰੇਟ ਤੋਂ ਵੱਧ ਕੀਮਤ ਵਸੂਲਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਸਿਹਤ ਵਿਭਾਗ ਨੂੰ ਇੱਕ ਨੋਡਲ ਅਫਸਰ ਤਾਇਨਾਤ ਕਰਨ ਦੇ ਹੁਕਮ ਵੀ ਦਿੱਤੇ ਤਾਂ ਬਿਹਤਰ ਤਾਲ-ਮੇਲ ਨਾਲ ਇਨਾਂ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ।

 

Tags: DC Kapurthala , Deepti Uppal , Kapurthala , District Administrative Complex , DAC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD