Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਚੌਥੇ ਦਿਨ ਵੀ ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵਿਰੁੱਧ ਵਿੱਢੀ ਰੱਖੀ ਕਾਰਵਾਈ

15 ਮਾਮਲੇ ਦਰਜ, 630 ਲੀਟਰ ਲਾਹਣ ਤੇ 289 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 10 ਗ੍ਰਿਫ਼ਤਾਰ- ਐਸ.ਐਸ.ਪੀ. ਦੁੱਗਲ

Web Admin

Web Admin

5 Dariya News

ਪਟਿਆਲਾ/ਨਾਭਾ/ਪਾਤੜਾਂ/ਸਮਾਣਾ , 04 Aug 2020

ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਵਿਰੁੱਧ ਅੱਜ ਲਗਾਤਾਰ ਚੌਥੇ ਦਿਨ ਕਾਰਵਾਈ ਜਾਰੀ ਰੱਖਦਿਆ ਛਾਪੇਮਾਰੀ ਕਰਕੇ ਕਈ ਥਾਵਾਂ ਤੋਂ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਅੱਜ ਪਟਿਆਲਾ ਪੁਲਿਸ ਵੱਲੋਂ 15 ਮਾਮਲੇ ਦਰਜ ਕਰਕੇ ਕੁੱਲ 630 ਲੀਟਰ ਲਾਹਣ, 289 ਬੋਤਲਾਂ ਸ਼ਰਾਬ, ਬਰਾਮਦ ਕਰਕੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਪੁਲਿਸ ਨੂੰ ਦੇਖ ਕੇ ਫਰਾਰ ਹੋਏ ਵਿਅਕਤੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਐਸ.ਐਸ.ਪੀ. ਸ੍ਰੀ ਦੁੱਗਲ ਨੇ ਦੱਸਿਆ ਕਿ ਅੱਜ ਮੁੜ ਤੋਂ ਐਸ.ਪੀ. ਜਾਂਚ ਸ੍ਰੀ ਹਰਮੀਤ ਸਿੰਘ ਹੁੰਦਲ ਅਤੇ ਡੀ.ਐਸ.ਪੀ. ਜਾਂਚ ਸ੍ਰੀ ਕੇ.ਕੇ. ਪਾਂਥੇ ਦੀ ਅਗਵਾਈ ਹੇਠ, ਸੀ.ਆਈ.ਏ ਪਟਿਆਲਾ ਦੀਆ ਟੀਮਾਂ ਨੇ ਛਾਪੇਮਾਰੀ ਕਰਕੇ ਪਿੰਡ ਕੌਲੀ ਤੋਂ 400 ਲੀਟਰ ਲਾਹਣ ਬਰਾਮਦ ਕੀਤੀ। ਐਸ.ਐਸ.ਪੀ. ਸ੍ਰੀ ਦੁੱਗਲ ਨੇ ਕਿਹਾ ਕਿ ਇਸੇ ਤਰਾਂ ਥਾਣਾ ਸਦਰ ਸਮਾਣਾ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ ਪਿੰਡ ਮਰੋੜੀ ਤੋਂ ਜੁੰਮਾ ਸਿੰਘ ਪੁੱਤਰ ਸੋਨਾ ਸਿੰਘ ਪਾਸੋਂ 110 ਲੀਟਰ ਲਾਹਣ ਅਤੇ ਥਾਣਾ ਪਾਤੜਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ ਪਿੰਡ ਹਰਿਆਉ ਖੁਰਦ ਤੋਂ ਸਮਸ਼ੇਰ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 80 ਲੀਟਰ ਲਾਹਣ ਅਤੇ ਥਾਣਾ ਘੱਗਾ ਦੀਆਂ ਟੀਮਾਂ ਨੇ ਕਾਰਵਾਈ ਕਰਦਿਆ ਪਿੰਡ ਬੂਟਾ ਸਿੰਘ ਵਾਲਾ ਦੇ ਜਰਨੈਲ ਸਿੰਘ ਪਾਸੋਂ 40 ਲੀਟਰ ਲਾਹਣ ਬਰਾਮਦ ਕੀਤੀ। ਜਦੋਂ ਕਿ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਜੱਟਾ ਵਾਲਾ ਚੌਤਰਾਂ ਪਟਿਆਲਾ ਤੋਂ ਹਨੀ ਪੁੱਤਰ ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ 48 ਬੋਤਲਾ ਹਰਿਆਣਾ ਸ਼ਰਾਬ ਬਰਾਮਦ ਕੀਤੀ ਹੈ।ਐਸ.ਐਸ.ਪੀ. ਸ੍ਰੀ ਦੁੱਗਲ ਨੇ ਅੱਗੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਆਬਕਾਰੀ ਐਕਟ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇਸ ਛਾਪੇਮਾਰੀ ਦੌਰਾਨ ਸਬੰਧਤ ਥਾਣਿਆਂ ਦੀ ਪੁਲਿਸ ਅਤੇ ਸੀ.ਆਈ.ਏ. ਸਟਾਫ ਦੀਆਂ ਟੀਮਾਂ ਵੀ ਸ਼ਾਮਲ ਸਨ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD