Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ:

ਸੁਨੀਤਾ ਬਣੀ ਪੰਜਾਬ ਪੱਧਰ 'ਤੇ ਪਟਿਆਲਾ ਦਾ ਮਾਣ, ਡੀ.ਈ.ਓ. (ਐਲੀ.) ਇੰਜ. ਅਮਰਜੀਤ ਸਿੰਘ ਪੁੱਜੇ ਵਧਾਈ ਦੇਣ

Web Admin

Web Admin

5 Dariya News

ਪਟਿਆਲਾ , 04 Aug 2020

Last updated on: Aug 04, 2020, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੇ ਸ਼ਬਦ ਗਾਇਨ ਮੁਕਾਬਲਿਆਂ 'ਚ ਪਟਿਆਲਾ ਜ਼ਿਲ੍ਹੇ ਦੀ ਸੁਨੀਤਾ ਨੇ ਪੰਜਾਬ 'ਚੋਂ ਦੂਸਰਾ ਸਥਾਨ ਹਾਸਿਲ ਕੀਤਾ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਹੋਏ ਸ਼ਬਦ ਗਾਇਨ ਮੁਕਾਬਲਿਆਂ 'ਚ 20401 ਵਿਦਿਆਰਥੀਆਂ ਨੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ 'ਚ ਹਿੱਸਾ ਲਿਆ। ਇਨ੍ਹਾਂ ਤਿੰਨਾਂ ਵਰਗਾਂ 'ਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਜਿੰਨ੍ਹਾਂ ਨੇ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੁ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪਹਿਰ ਖੁਰਦ ਦੀ ਵਿਦਿਆਰਥਣ ਸੁਨੀਤਾ ਪੁੱਤਰੀ ਦੀਪਕ ਨੇ ਪੰਜਾਬ ਪੱਧਰ ਤੋਂ ਪ੍ਰਾਇਮਰੀ ਵਰਗ 'ਚ ਦੂਸਰਾ ਸਥਾਨ ਹਾਸਿਲ ਕਰਕੇ, ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ 'ਚ ਪਟਿਆਲਾ ਜਿਲ੍ਹੇ ਦੇ 1400 ਤੋਂ ਵਧੇਰੇ ਬੱਚਿਆ ਨੇ ਹਿੱਸਾ ਲਿਆ ਸੀ, ਜੋ ਪੰਜਾਬ 'ਚ ਸਭ ਤੋਂ ਵੱਡੀ ਗਿਣਤੀ ਹੈ। ਇੰਜੀ. ਅਮਰਜੀਤ ਸਿੰਘ ਅੱਜ ਉਪ ਜੇਤੂ ਸੁਨੀਤਾ ਅਤੇ ਉਸ ਨੂੰ ਤਿਆਰੀ ਕਰਵਾਉਣ ਵਾਲੀ ਅਧਿਆਪਕਾ ਹਰਪ੍ਰੀਤ ਕੌਰ, ਮਾਪਿਆਂ ਦੀਪਕ ਤੇ ਗੋਠੋ ਨੂੰ ਮੁਬਾਰਕਬਾਦ ਦੇਣ ਲਈ ਪਹਿਰ ਖੁਰਦ ਪੁੱਜੇ। ਉਨ੍ਹਾਂ ਸੁਨੀਤਾ ਨੂੰ ਟਰਾਫੀ, ਨਕਦ ਰਾਸ਼ੀ ਅਤੇ ਫੁੱਲਾਂ ਦੇ ਹਾਰ ਪਾਕੇ, ਸਨਮਾਨਿਤ ਕੀਤਾ।ਦੱਸਣਯੋਗ ਹੈ ਕਿ ਏਕਤਾ ਕਲੋਨੀ ਰਾਜਪੁਰਾ ਦੀ ਵਸਨੀਕ ਸੁਨੀਤਾ ਦਾ ਪਰਿਵਾਰ ਕਬਾੜ ਚੁਗਣ ਦਾ ਕੰਮ ਕਰਕੇ, ਗੁਜ਼ਾਰਾ ਕਰਦਾ ਹੈ। ਇਸ ਮੌਕੇ ਸਿੱਖਿਆ ਬਲਾਕ ਰਾਜਪੁਰਾ ਦੇ ਬੀ.ਪੀ.ਈ.ਓ. ਬਲਵਿੰਦਰ ਕੁਮਾਰ, ਸੈਂਟਰ ਹੈਡ ਟੀਚਰ ਸੰਦੀਪ ਕੁਮਾਰ ਜਨਸੂਆ, ਪਿਆਰਾ ਸਿੰਘਐਨ.ਟੀ.ਸੀ. ਰਾਜਪੁਰਾ ਤੇ ਪਰਮਜੀਤ ਕੌਰ ਹਸਨਪੁਰ ਪਰੋਹਤਾਂ, ਐਚ.ਟੀ. ਸੁਰਿੰਦਰ ਕੌਰ, ਅਨੂਲਾ ਕੌਸ਼ਲ, ਲਖਵੀਰ ਕੌਰ, ਜ਼ਿਲ੍ਹਾ ਕੋਆਡੀਨੇਟਰ ਗੋਪਾਲ ਕ੍ਰਿਸ਼ਨ, ਡਾ. ਨਰਿੰਦਰ ਸਿੰਘ ਤੇਜਾ, ਰਾਜੀਵ ਕੁਮਾਰ, ਜਿਲ੍ਹਾ ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਦੀਪਕ ਵਰਮਾਂ ਵੀ ਇਸ ਮੌਕੇ 'ਤੇ ਮੌਜੂਦ ਸਨ। ਪਿੰਡ ਪਹਿਰ ਖੁਰਦ ਦੇ ਸਰਪੰਚ ਯਾਦਵਿੰਦਰ ਸਿੰਘ ਗੋਲਡੀ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਨੇ ਸੁਨੀਤਾ, ਉਸ ਦੇ ਮਾਪਿਆਂ ਤੇ ਸਕੂਲ ਸਟਾਫ ਨੂੰ ਮੁਬਾਰਕਬਾਦ ਦਿੱਤੀ ਹੈ।

 

Tags: 400th Parkash Purb , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD