Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਸੂਬੇ ਦੇ ਵਿਕਾਸ ਲਈ ਵਚਨਬੱਧ ਪੰਜਾਬ ਸਰਕਾਰ : ਮਨੀਸ਼ ਤਿਵਾੜੀ

ਕੋਰੋਨਾ ਦੇ ਕਾਰਨ ਹੁਣ ਹਾਲਾਤਾਂ ਅਤੇ ਕੇਂਦਰ ਤੋਂ ਜੀਐਸਟੀ ਦਾ ਮੁਆਵਜਾ ਨਾ ਮਿਲਣ ਦੇ ਬਾਵਜੂਦ ਵਿਕਾਸ ਜਾਰੀ, ਪਿੰਡ ਬਡਵਾਲੀ ਵਿਖੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ

Web Admin

Web Admin

5 Dariya News

ਮੋਰਿੰਡਾ/ਰੂਪਨਗਰ , 04 Aug 2020

ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਜਿਹੜੀ ਕੋਰੋਨਾ ਕਾਲ ਵਿੱਚ ਆਰਥਿਕ ਸਥਿਤੀ ਅਨੁਕੂਲ ਨਾ ਹੋਣ ਅਤੇ ਕੇਂਦਰ ਵੱਲੋਂ ਸੂਬਿਆਂ ਨੂੰ ਜੀਐਸਟੀ ਦਾ ਮੁਆਵਜ਼ਾ ਦੇਣ ਚ ਦੇਰੀ ਕਰਨ ਦੇ ਬਾਵਜੂਦ ਲੋਕ ਹਿੱਤ ਵਿੱਚ ਕੰਮ ਜਾਰੀ ਰੱਖੇ ਹੋਏ ਹੈ। ਐੱਮ.ਪੀ ਤਿਵਾੜੀ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪਿੰਡ ਬਡਵਾਲੀ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਪੱਥਰ ਰੱਖਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।ਇਸ ਦੌਰਾਨ ਐੱਮ.ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਬੀਤੇ 4 ਮਹੀਨਿਆਂ ਚ ਦੁਨੀਆਂ ਦੀ ਹਰ ਗਤੀਵਿਧੀ ਥੰਮ ਗਈ ਸੀ, ਜਿਸਦਾ ਅਸਰ ਸੂਬਿਆਂ ਅਤੇ ਕੇਂਦਰ ਦੀਆਂ ਅਰਥ-ਵਿਵਸਥਾ ਤੇ ਵੀ ਪਿਆ ਹੈ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਸੂਬਿਆਂ ਦਾ ਜੀਐਸਟੀ ਚ ਮੁਆਵਜ਼ਾ ਰੋਕੀ ਬੈਠੀ ਹੈ। ਜਿਨ੍ਹਾਂ ਉਲਟ ਹਾਲਾਤਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਤੇ ਅਟੱਲ ਹੈ। ਇਸਦੇ ਤਹਿਤ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਖਰੜ ਤੇ ਬੰਗਾ ਚ ਵੀ ਫਲਾਈਓਵਰ ਬਣਨ ਦਾ ਕੰਮ ਚੱਲ ਰਿਹਾ ਹੈ, ਬੱਲੋਵਾਲ ਸੌਂਖੜੀ ਚ ਵੀ ਬੀ.ਐਸ.ਸੀ ਐਗਰੀਕਲਚਰਲ ਦੇ ਕਾਲਜ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।ਉੱਥੇ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਲਾਸਾ ਕੀਤਾ ਕਿ ਅਜਿਹੇ ਕੁੱਲ 6 ਕਮਿਊਨਿਟੀ ਸੈਂਟਰ ਬਣਾਏ ਜਾ ਰਹੇ ਹਨ। 

ਜਿਨ੍ਹਾਂ ਨਾਲ ਲੋਕਾਂ ਨੂੰ ਵਿਆਹ ਤੇ ਹੋਰ ਸਮਾਜਿਕ ਪ੍ਰੋਗਰਾਮਾਂ ਲਈ ਭਾਰੀ ਪੈਸੇ ਨਹੀਂ ਖਰਚਣੇ ਪੈਣਗੇ। ਕਮਿਊਨਿਟੀ ਸੈਂਟਰ ਦੀ 500 ਵਿਅਕਤੀਆਂ ਦੀ ਸ਼ਮਤਾ ਹੈ। ਜਦਕਿ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਤੇ ਕਰੀਬ 17 ਕਰੋੜ ਰੁਪਏ ਦੀ ਲਾਗਤ ਆਏਗੀ, ਜਿਸਦਾ ਰੇਲਵੇ ਨੇ ਕਰੀਬ 30 ਪ੍ਰਤੀਸ਼ਤ ਕੰਮ ਪੂਰਾ ਕਰ ਲਿਆ ਹੈ, ਬਾਕੀ ਸੂਬਾ ਸਰਕਾਰ ਕਰ ਰਹੀ ਹੈ।ਇਸ ਤੋਂ ਬਾਅਦ ਐੱਮ. ਪੀ ਤਿਵਾੜੀ ਤੇ ਕੈਬਨਿਟ ਮੰਤਰੀ ਚੰਨੀ ਵਲੋਂ ਨਿਰਮਾਣ ਅਧੀਨ ਆਰਯੂਬੀ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਮੋਰਿੰਡਾ-ਕਾਈਨੌਰ ਸੜਕ ਦਾ ਉਦਘਾਟਨ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਜਿਲਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਵਿਜੇ ਕੁਮਾਰ ਟਿੰਕੂ, ਪੰਜਾਬ ਲਾਰਜ ਇੰਡਸਟਰੀਅਲ ਡਿਵਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਸਾਬਕਾ ਵਿਧਾਇਕ ਭਾਗ ਸਿੰਘ, ਬੰਤ ਸਿੰਘ ਕਲਾਰਾਂ ਪ੍ਰਧਾਨ ਪੰਚਾਇਤ ਯੂਨੀਅਨ, ਗੁਰਵਿੰਦਰ ਸਿੰਘ ਕਕਰਾਲੀ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਉਪ ਚੇਅਰਮੈਨ ਚਰਨਜੀਤ ਚੰਨੀ, ਸੂਗਰ ਮਿਲ ਮੋਰਿੰਡਾ ਦੇ ਚੇਅਰਮੈਨ ਖੁਸ਼ਹਾਲ ਸਿੰਘ ਦਾਤਾਰਪੁਰ, ਬਲਾਕ ਕਾਂਗਰਸ ਪ੍ਰਧਾਨ ਬਲਬੀਰ ਸਿੰਘ ਸਹੇੜੀ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਸਰਪੰਚ ਕੇਸਰ ਸਿੰਘ ਬਡਵਾਲੀ, ਬਲਾਕ ਸੰਮਤੀ ਚੇਅਰਪਰਸਨ ਬਲਜੀਤ ਕੌਰ ਸਮਾਣਾ, ਓ.ਐਸ.ਡੀ ਅਵਤਾਰ ਸਿੰਘ ਸਿੱਧੂ, ਪੀਏ ਜਸਵੀਰ ਸਿੰਘ, ਸਰਪੰਚ ਹਰਪਾਲ ਸਿੰਘ, ਸੁਰਿੰਦਰ ਸਿੰਘ ਐਮ.ਸੀ, ਹਰਜੋਤ ਸਿੰਘ ਢੰਗਰਾਲੀ, ਹਰਪਾਲ ਥੰਮਣ ਸ਼ਹਿਰੀ ਪ੍ਰਧਾਨ ਮੋਰਿੰਡਾ, ਹਰੀ ਪਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ ਵੀ ਮੌਜੂਦ ਰਹੇ।

 

Tags: Manish Tewari , Charanjit Singh Channi , Rupnagar , Ropar , Punjab Pradesh Congress Committee , Congress , Indian National Congress , Punjab Congress , Punjab , Chamkaur Sahib , Sri Chamkaur Sahib , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD