Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਸਹੁੰ ਚੁੱਕੀ

ਰਾਜਪਾਲ ਨੇ ਚੁਕਾਈ ਸਹੁੰ, ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਵੀ ਰਹੇ ਹਾਜ਼ਰ

Web Admin

Web Admin

5 Dariya News

ਚੰਡੀਗੜ੍ਹ , 04 Aug 2020

Last updated on: Aug 04, 2020, 00:00 IST

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਾਜਰੀ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਕਰਨ ਅਵਤਾਰ ਸਿੰਘ ਅਤੇ ਦੋ ਮੈਂਬਰਾਂ ਸੁਰਿੰਦਰ ਸਿੰਘ ਕੁੱਕਲ ਅਤੇ ਸੁਸੀਲ ਗੁਪਤਾ ਨੂੰ ਸੰਵਿਧਾਨ ਪ੍ਰਤੀ ਫ਼ਰਜ਼, ਗੁਪਤਤਾ ਅਤੇ ਵਫਾਦਾਰੀ ਦੀ ਸਹੁੰ ਚੁਕਾਈ। ਅਥਾਰਟੀ ਦੇ ਚੇਅਰਮੈਨ ਕਰਨ ਅਵਤਾਰ ਸਿੰਘ 1984 ਬੈਚ ਦੇ ਆਈਏਐਸ ਅਧਿਕਾਰੀ ਅਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਹਨ।ਇਸ ਤੋਂ ਪਹਿਲਾਂ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਰਾਜਪਾਲ ਦੀ ਸਹਿਮਤੀ ਨਾਲ ਸਹੁੰ ਚੁੱਕ ਸਮਾਗਮ ਸ਼ੁਰੂ ਕਰਵਾਇਆ। ਸਮਾਗਮ ਤੋਂ ਬਾਅਦ ਨਵ ਨਿਯੁਕਤ ਚੇਅਰਮੈਨ ਅਤੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਵਿੱਖੀ ਕਾਰਜਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਹੁੰ ਚੁੱਕ ਸਮਾਗਮ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਅਥਾਰਟੀ ਦੇ ਨਵ ਨਿਯੁਕਤ ਚੇਅਰਮੈਨ ਕਰਨ ਅਵਤਾਰ ਸਿੰਘ ਨਾਲ ਇੱਕ ਸੰਖੇਪ ਮੁਲਾਕਾਤ ਤੋਂ ਬਾਅਦ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਅਥਾਰਟੀ ਨੂੰ ਸੂਬੇ ਦੇ ਜਲ ਸਰੋਤਾਂ ਦੇ ਢੁਕਵੇਂ, ਨਿਰਪੱਖ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਤੇ ਵਿਕਾਸ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਸਭ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਥਾਰਟੀ ਪਾਣੀ ਦੇ ਮਹੱਤਵਪੂਰਨ ਸਰੋਤਾਂ/ਸੋਮਿਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਲਈ ਅਥਾਰਟੀ ਨੂੰ ਦਿਸਾ-ਨਿਰਦੇਸ ਅਤੇ ਹਦਾਇਤਾਂ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।ਉਨ੍ਹਾਂ ਉਮੀਦ ਪ੍ਰਗਟਾਈ ਕਿ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਅਥਾਰਟੀ ਕੋਈ ਸਾਰਥਕ ਨੀਤੀ ਜਾਂ ਸੁਝਾਅ ਲੈ ਕੇ ਆਵੇਗੀ। ਸ੍ਰੀ ਸਰਕਾਰੀਆ ਨੇ ਕਿਹਾ ਕਿ ਅਥਾਰਟੀ ਨੂੰ ਪਾਣੀ ਦੀ ਕੁਸਲ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਪਾਣੀ ਦੀ ਬਰਬਾਦੀ ਜਾਂ ਦੁਰਵਰਤੋਂ ਨੂੰ ਘੱਟ ਕਰਨ ਅਤੇ ਪਾਣੀ ਦੇ ਮੁੜ ਇਸਤੇਮਾਲ ਨੂੰ ਉਤਸਾਹਤ ਕਰਨ ਲਈ ਆਦੇਸ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਇਹ ਅਥਾਰਟੀ ਏਕੀਕ੍ਰਿਤ ਰਾਜ ਜਲ ਯੋਜਨਾ ਦੇ ਅਨੁਸਾਰ ਪੰਜਾਬ ਦੇ ਜਲ ਸਰੋਤਾਂ ਦੇ ਵਿਕਾਸ, ਪ੍ਰਬੰਧਨ ਅਤੇ ਸੰਭਾਲ ਨੂੰ ਯਕੀਨੀ ਬਣਾਏਗੀ। ਇਸ ਤੋਂ ਇਲਾਵਾ ਅਥਾਰਿਟੀ ਸਮੇਂ-ਸਮੇਂ 'ਤੇ ਪਾਣੀ ਦੀ ਸੰਭਾਲ, ਵਿਕਾਸ ਅਤੇ ਪ੍ਰਬੰਧਨ ਲਈ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਸਰਕਾਰ ਨੂੰ ਸਲਾਹ ਵੀ ਦੇਵੇਗੀ। ਇਕ ਮਹੱਤਵਪੂਰਨ ਕਾਰਜ ਵੱਜੋਂ ਇਹ ਅਥਾਰਟੀ ਪਾਣੀ ਦੀ ਸੰਭਾਲ, ਵਰਤੋਂ ਅਤੇ ਗੁਣਵੱਤਾ ਨਾਲ ਜੁੜੇ ਸਰਵੇਖਣਾਂ, ਜਾਂਚ ਅਤੇ ਖੋਜ ਕਾਰਜ ਵੀ ਕਰੇਗੀ।

 

Tags: VP Singh Badnore , Karan Avtar Singh , Captain Amarinder Singh , Amarinder Singh , Vini Mahajan , Sukhbinder Singh Sarkaria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD