Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਦੇ ਡੀਜਪੀ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਦਰਜ ਮਕੁੱਦਮਿਆਂ ਦੀ ਤੇਜੀ ਨਾਲ ਜਾਂਚ ਕਰਨ ਲਈ 2 ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ

ਏਡੀਜੀਪੀ ਕਾਨੂੰਨ ਤੇ ਵਿਵਸਥਾ ਕਰਨਗੇ ਦੋਵੇਂ ਜਾਂਚ ਟੀਮਾਂ ਦੀ ਨਿਗਰਾਨੀ

5 Dariya News

ਚੰਡੀਗੜ , 05 Aug 2020

Last updated on: Aug 05, 2020, 00:00 IST

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਦੋ ਵਿਸ਼ੇਸ ਜਾਂਚ ਟੀਮਾਂ (ਐਸ.ਆਈ.ਟੀ.) ਦੇ ਗਠਨ ਦਾ ਆਦੇਸ਼ ਦਿੱਤਾ ਹੈ ਤਾਂ ਜੋ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਵਿਚ ਦਰਜ ਸਾਰੀਆਂ ਐਫ.ਆਈ.ਆਰਜ ਦੀ ਤੇਜੀ ਨਾਲ ਜਾਂਚ ਕੀਤੀ ਜਾ ਸਕੇ। ਏਡੀਜੀਪੀ (ਕਾਨੂੰਨ ਤੇ ਵਿਵਸਥਾ) ਈਸ਼ਵਰ ਸਿੰਘ ਦੋਵਾਂ ਐਸਆਈਟੀਜ਼ ਦੀ ਨਿਗਰਾਨੀ ਕਰਨਗੇ।ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਕੁਲ ਪੰਜ ਮਕੁੱਦਮੇ ਦਰਜ ਕੀਤੇ ਹਨ ਜਿੰਨਾ ਵਿੱਚੋਂ ਤਰਨਤਾਰਨ ਵਿਚ 3, ਅੰਮਿ੍ਰਤਸਰ ਦਿਹਾਤੀ ਅਤੇ ਬਟਾਲਾ ਵਿਚ ਇੱਕ-ਇੱਕ ਐਫਆਈਆਰ ਦਰਜ ਕੀਤੀ ਗਈ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪਹਿਲੀ ਵਾਰ ਐਸਪੀ- ਪੱਧਰ ਦੇ ਅਧਿਕਾਰੀਆਂ ਨੂੰ ਇਨਾਂ ਮਾਮਲਿਆਂ ਲਈ ਤਫਤੀਸੀ ਅਧਿਕਾਰੀ (ਆਈ.ਓ.) ਨਾਮਜਦ ਕੀਤਾ ਗਿਆ ਹੈ ਤਾਂ ਜੋ ਅਪਰਾਧੀਆਂ ਦੇ ਦੋਸ਼ ਜਲਦ ਤੋਂ ਜਲਦ ਸਾਹਮਣੇ ਲਿਆਂਦੇ ਜਾ ਸਕਣ।ਡੀ.ਜੀ.ਪੀ. ਨੇ ਜਾਂਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐਸ.ਆਈ.ਟੀ. ਦੀ ਨਿਗਰਾਨੀ ਹੇਠ ਪੰਜਾਬ ਰਾਜ ਦੇ ਅੰਦਰ ਅਤੇ ਬਾਹਰ ਦੋਵੇਂ ਹਰ ਕਿਸਮ ਦੇ ਸਬੰਧਾਂ ਨੂੰ ਉਜਾਗਰ ਕਰਨ ਲਈ ਪੂਰੀ ਅਤੇ ਵਿਆਪਕ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਡੀ.ਜੀ.ਪੀ. ਨੇ ਕਿਹਾ ਕਿ ਆਈ.ਓਜ਼ ਸਬੰਧਤ ਅਦਾਲਤਾਂ ਵਿੱਚ ਜਲਦੀ ਤੋਂ ਜਲਦੀ ਆਪਣੇ ਦਸਤਖਤਾਂ ਹੇਠ ਅੰਤਮ ਰਿਪੋਰਟ  ਦਾਇਰ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।ਡੀਆਈਜੀ (ਫਿਰੋਜਪੁਰ ਰੇਂਜ ਫਿਰੋਜਪੁਰ) ਹਰਦਿਆਲ ਸਿੰਘ ਮਾਨ ਤਰਨਤਾਰਨ ਵਿੱਚ ਦਰਜ ਮਕੁੱਦਮਿਆਂ ਦੀ ਜਾਂਚ ਲਈ ਐਸਆਈਟੀ ਦੀ ਅਗਵਾਈ ਕਰਨਗੇ ਜਦਕਿ ਆਈ.ਜੀ (ਬਾਰਡਰ ਰੇਂਜ ਅੰਮਿ੍ਰਤਸਰ) ਸੁਰਿੰਦਰਪਾਲ ਸਿੰਘ ਪਰਮਾਰ, ਅੰਮਿ੍ਰਤਸਰ ਅਤੇ ਬਟਾਲਾ ਵਿੱਚ ਦਰਜ ਮਕੁੱਦਮਿਆਂ ਦੀ ਪੜਤਾਲ ਕਰਨ ਵਾਲੀ ਐਸਆਈਟੀ ਦੀ ਨਿਗਰਾਨੀ ਕਰਨਗੇ।ਤਰਨ ਤਾਰਨ ਐਸ.ਆਈ.ਟੀ. ਦੇ ਹੋਰ ਮੈਂਬਰਾਂ ਵਿੱਚ ਐਸ.ਐਸ.ਪੀ ਤਰਨ ਤਾਰਨ, ਧਰੁਮਨ ਨਿੰਬਲੇ, ਐਸ.ਪੀ (ਜਾਂਚ) ਤਰਨਤਾਰਨ, ਜਗਜੀਤ ਸਿੰਘ ਵਾਲੀਆ ਜਿਨਾਂ ਨੂੰ ਜਾਂਚ ਅਧਿਕਾਰੀ ਨਾਮਜਦ ਕੀਤਾ ਗਿਆ ਹੈ।ਐਸ.ਐਸ.ਪੀ ਅੰਮਿ੍ਰਤਸਰ (ਦਿਹਾਤੀ) ਧਰੁਵ ਦਹੀਆ, ਗੌਰਵ ਤੂਰਾ ਅਤੇ ਐਸ.ਪੀ ਪੜਤਾਲਾਂ, ਅੰਮਿ੍ਰਤਸਰ (ਦਿਹਾਤੀ) ਐਫਆਈਆਰ ਨੰ .109 ਮਿਤੀ 30.7.20, ਥਾਣਾ ਤਰਸਿੱਕਾ ਲਈ ਜਾਂਚ ਅਧਿਕਾਰੀ ਨਾਮਜ਼ਦ ਕੀਤੇ ਗਏ ਹਨ ਜਦਕਿ ਐਸਐਸਪੀ ਬਟਾਲਾ ਰਛਪਾਲ ਸਿੰਘ, ਤੇਜਬੀਰ ਸਿੰਘ ਐਸ.ਪੀ ਪੜਤਾਲਾਂ ਬਟਾਲਾ ਐਫਆਈਆਰ ਨੰ .201 ਮਿਤੀ 31.7.2020, ਥਾਣਾ ਸਿਟੀ ਬਟਾਲਾ ਦੀ ਜਾਂਚ ਲਈ ਦੂਸਰੀ ਐਸਆਈਟੀ ਦੇ ਮੈਂਬਰ ਹਨ।ਐਸ.ਆਈ.ਟੀਜ ਦੇ ਚੇਅਰਮੈਨਾਂ ਨੂੰ ਸਬੂਤਾਂ ਤੇ ਸਹਾਦਤਾਂ ਦੀ ਸਹੀ ਤੇ ਢੁਕਵੀਂ ਰਿਕਾਰਡਿੰਗ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ / ਵਿੰਗ / ਯੂਨਿਟ, ਜਾਂ ਪੰਜਾਬ ਸਰਕਾਰ ਦੇ ਕਿਸੇ ਵਿਭਾਗ, ਜਾਂ ਕਿਸੇ ਵਿਸ਼ੇਸ ਸੰਸਥਾ / ਲੈਬ ਜਾਂ ਮਾਹਰਾਂ ਦੀ ਸਹਾਇਤਾ ਅਤੇ ਸਹਿਯੋਗ ਪ੍ਰਾਪਤ ਕਰਨ ਅਤੇ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਦੋਸੀਆਂ ਨੂੰ ਸਜਾਵਾਂ ਦਿਵਾਉਣ ਲਈ ਇੱਕ ਮਜਬੂਤ ਕੇਸ ਤਿਆਰ ਕੀਤਾ ਜਾ ਸਕੇ। ਡੀਜੀਪੀ ਨੇ ਕਿਹਾ ਕਿ ਜਾਂਚ ਦੇ ਵੱਖ-ਵੱਖ ਪੜਾਵਾਂ ‘ਤੇ ਕਾਨੂੰਨ / ਸਰਕਾਰੀ ਵਕੀਲ ਅਧਿਕਾਰੀਆਂ ਦੀ ਸਲਾਹ ਲਈ ਜਾਵੇਗੀ।    

 

Tags: Dinkar Gupta , Director General of Police , DGP , Punjab Police , Special Investigation Teams , SITs , Hooch Tragedy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD