Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਊ ਸੇਵਾ ਕਮਿਸ਼ਨ ਵੱਲੋਂ ਪੰਜਾਬ ‘ਚ ਲਗਾਏ ਜਾਣ ਵਾਲੇ 200 ਗਊ ਭਲਾਈ ਕੈਂਪਾਂ ਦੀ ਗਾਜੀਪੁਰ ਤੋਂ ਸ਼ੁਰੂਆਤ

ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵੀਡੀਓ ਕਾਲ ਕਰਕੇ ਕੋਰੋਨਾ ਸੰਕਟ ‘ਚ ਗਊਧਨ ਦੀ ਸੰਭਾਲ ਲਈ ਗਊ ਸੇਵਾ ਕਮਿਸ਼ਨ ਵੱਲੋਂ ਮੈਡੀਕਲ ਕੈਂਪ ਲਾਉਣ ਦੀ ਕੀਤੀ ਸ਼ਲਾਘਾ

Web Admin

Web Admin

5 Dariya News

ਪਟਿਆਲਾ , 05 Aug 2020

Last updated on: Aug 05, 2020, 00:00 IST

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਦੀ ਅਗਵਾਈ ਹੇਠ ਕਮਿਸ਼ਨ ਵੱਲੋਂ ਰਾਜ ਭਰ ‘ਚ ਲਗਾਏ ਜਾਣ ਵਾਲੇ 200 ਪਸ਼ੂਧਨ ਭਲਾਈ ਕੈਂਪਾਂ ਦੀ ਸ਼ੁਰੂਆਤ ਅੱਜ ਸਮਾਣਾ ਦੇ ਗਾਜੀਪੁਰ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਵਿਖੇ ਲਗਾਏ ਗਏ ਗਊਧਨ ਭਲਾਈ ਮੈਡੀਕਲ ਕੈਂਪ ਤੋਂ ਹੋਈ। ਇਸ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਚੇਅਰਮੈਨ ਸਚਿਨ ਸ਼ਰਮਾ ਨੂੰ ਵੀਡੀਓ ਕਾਲ ਕਰਕੇ ਕੋਰੋਨਾ ਸੰਕਟ ਦੇ ਸਮੇਂ ਵੀ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ-ਸੰਭਾਲ ਲਈ ਕਮਿਸ਼ਨ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਕੇ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਲਗਾਏ ਇਸ ਮੈਡੀਕਲ ਕੈਂਪ ਦੀ ਸ਼ੁਰੂਆਤ ਕਰਵਾਈ। ਸ੍ਰੀ ਗੈਂਦ ਨੇ ਕਿਹਾ ਕਿ ਗਊਧਨ ਦੀ ਸੰਭਾਲ ਲਈ ਗ਼ੈਰ ਸਰਕਾਰੀ ਸੰਸਥਾਵਾਂ ਸਮੇਤ ਆਮ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਸੜਕਾਂ ‘ਤੇ ਫਿਰਦੇ ਬੇਸਹਾਰਾ ਗਊਧਨ ਨੂੰ ਰਾਜ ਦੀਆਂ ਸਰਕਾਰੀ ਗਊਸ਼ਾਲਾਵਾਂ ਵਿਖੇ ਲਿਜਾ ਕੇ ਉਨਾਂ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਕੀਤੀ ਜਾ ਸਕੇ।ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਗਊ ਸੇਵਾ ਕਮਿਸ਼ਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਅਧੀਨ ਆਉਂਦੀਆਂ ਰਾਜ ਦੀਆਂ ਗਊਸ਼ਾਲਾਵਾਂ ਵਿਖੇ ਅਜਿਹੇ 200 ਕੈਂਪ ਲਗਾਏ ਜਾਣਗੇ ਤਾਂ ਕਿ ਲੋਕਾਂ ਨੂੰ ਵੀ ਗਊ ਧਨ ਦੀ ਬਿਹਤਰ ਸੰਭਾਲ ਲਈ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਗਊਧਨ ਤੋਂ ਪੈਦਾ ਹੁੰਦੇ ਦੁੱਧ, ਗੋਹੇ ਆਦਿ ਦੀ ਸਦਵਰਤੋਂ ਕਰਕੇ 426 ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਦਮ ਪੁੱਟੇ ਜਾ ਰਹੇ ਹਨ। ਇਸ ਤੋਂ ਬਿਨਾਂ ਹਰ ਗਊਧਨ ਦੀ ਟੈਗਿੰਗ ਲਈ ਵੀ ਪ੍ਰਕਿ੍ਰਆ ਸ਼ੁਰੂ ਕੀਤੀ ਜਾਵੇਗੀ।ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਗਾਬਾ ਦੀ ਅਗਵਾਈ ਹੇਠ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਨੇ 700 ਦੇ ਕਰੀਬ ਗਊਧਨ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਖੁਵਾਉਣ ਸਮੇਤ ਐਂਟੀਬਾਇੳਟਿਕ, ਨਿਊਟ੍ਰੀਸ਼ਨ ਆਦਿ ਦਿੱਤਾ ਤੇ ਜ਼ਖਮੀ ਪਸ਼ੂਆਂ ਦੀ ਮਲਮ ਪੱਟੀ ਕੀਤੀ ਗਈ ਨਾਲ ਹੀ ਬਰਸਾਤ ਦੇ ਮੌਸਮ ਨੂੰ ਦੇਖਦਿਆਂ ਗਲ ਘੋਟੂ ਤੇ ਮੂੰਹ ਖੁਰ ਦੀ ਵੈਕਸੀਨ ਵੀ ਲਗਾਈ ਗਈ। ਸਾਰੀ ਗਊਸ਼ਾਲਾ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦਾ ਛਿੜਕਾਅ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸਮਾਣਾ ਨਮਨ ਮੜਕਨ, ਤਹਿਸੀਲਦਾਰ ਸੰਦੀਪ ਸਿੰਘ, ਡਾ. ਜਗਪ੍ਰੀਤ ਸਿੰਘ, ਡਾ. ਦਪਿੰਦਰ ਸਿੰਘ, ਸਮਾਜ ਸੇਵੀ ਰਾਜ ਸਿੰਗਲਾ ਸਮੇਤ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Punjab Admin , Chandra Gaind , Divisional Commissioner Patiala Division , Patiala , Sachin Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD