Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੈਦਰ ਕੰਪਲੈਕਸ ਦੀਆਂ ਦੋ ਫੈਕਟਰੀਆਂ 'ਚ 47 ਬਾਲ ਮਜ਼ਦੂਰਾ ਨੂੰ ਛੁਡਾਇਆ

ਕਮਿਸ਼ਨਰੇਟ ਪੁਲਿਸ ਵਲੋਂ ਇਸ ਕੇਸ 'ਚ ਮਨੁੱਖੀ ਤਸਕਰੀ ਦੇ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ- ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ

Web Admin

Web Admin

5 Dariya News

ਜਲੰਧਰ , 06 Aug 2020

Last updated on: Aug 06, 2020, 00:00 IST

ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਸਖ਼ਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਜੇ.ਕੇ.ਰੱਬੜ ਇੰਡਸਟਰੀ ਪ੍ਰਾਈਵੇਟ ਲਿਮਟਿਮ ਯੂਨਿਟ ਅਤੇ ਜੇ.ਕੇ.ਪੌਲੀਮੇਰ ਇੰਡਸਟਰੀ ਵਰਿਆਣਾ ਲੈਦਰ ਕੰਪਲੈਕਸ ਜਲੰਧਰ-ਕਪੂਰਥਲਾ ਰੋਡ ਤੋਂ 47 ਬਾਲ ਮਜ਼ਦੂਰਾਂ ਜਿਨ੍ਹਾਂ ਵਿੱਚ 13 ਲੜਕੀਆਂ ਵੀ ਸ਼ਾਮਿਲ ਸਨ ਨੂੰ ਛੁਡਾਇਆ ਗਿਆ।ਇਕ ਐਨ.ਜੀ.ਓ.ਵਲੋਂ ਸੂਚਨਾ ਮਿਲਣ 'ਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਵਤਸਲਾ ਗੁਪਤਾ ਦੀ ਅਗਵਾਈ ਵਿੱਚ ਟੀਮ ਜਿਸ ਵਿੱਚ ਸਹਾਇਕ ਕਮਿਸ਼ਨਰ ਪੁਲਿਸ ਬਰਜਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਜਿਸ ਦੀ ਅਗਵਾਈ ਉਪ ਮੰਡਲ ਮੈਜਿਸਟਰੇਟ-2 ਰਾਹੁਲ ਸਿੰਧੂ ਕਰ ਰਹੇ ਸਨ ਵਲੋਂ ਭਾਰੀ ਪੁਲਿਸ ਬਲਾਂ ਨਾਲ ਇਨਾਂ ਦੋਵਾਂ ਫੈਕਟਰੀਆਂ ਵਿੱਚ ਪਹੁੰਚੇ ਅਤੇ ਬਾਲ ਮਜ਼ਦੂਰਾਂ ਨੂੰ ਲੱਭਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ  ਜੇ.ਕੇ.ਰੱਬੜ ਇੰਡਸਟਰੀ ਪ੍ਰਾਈਵੇਟ ਲਿਮਟਿਡ ਯੂਨਿਟ ਤੋਂ 37 ਅਤੇ ਜੇ.ਕੇ.ਪੌਲੀਮੇਰ ਇੰਡਸਟਰੀ ਤੋਂ 10 ਬੱਚੇ ਛੁਡਾਏ ਗਏ।ਬੱਚਿਆਂ ਦੇ ਸ਼ੋਸ਼ਣ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੈਰ ਕਾਨੂੰਨੀ ਕੰਮ ਵਿੱਚ ਲਿਪਤ ਲੋਕਾਂ ਨੂੰ ਬੱਚਿਆ ਨਾਲ ਦੁਰਵਿਵਹਾਰ ਕਰਨ 'ਤੇ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਬਾਲ ਮਜ਼ਦੂਰੀ ਕਾਨੂੰਨ ਦੀ ਧਾਰਾ 3(3) ਏ, ਜਸਟਿਸ ਜੂਵੇਨਾਇਲ ਐਕਟ ਦੀ ਧਾਰਾ 79, 188 ਆਈ.ਪੀ.ਸੀ., ਐਪੀਡੇਮਿਕ ਡਿਸੀਜ ਐਕਟ ਦੀ ਧਾਰਾ 3 ਅਤੇ ਡਿਜਾਸਟਰ ਮੇਨੈਜਮੈਂਟ ਐਕਟ ਦੀ ਧਾਰਾ 51 ਤਹਿਤ ਦੋਵਾਂ ਬੈਕਟਰੀਆਂ ਦੇ ਮਾਲਕਾਂ ਅਤੇ ਇਨ੍ਹਾਂ ਨਾਬਾਲਿਗ ਬੱਚਿਆਂ ਨੂੰ ਸਪਲਾਈ ਕਰਨ ਵਾਲੇ ਠੇਕੇਦਾਰਾਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਇਸ ਕੇਸ ਵਿੱਚ ਮਨੁੱਖੀ ਤਸਕਰੀ ਹੋਣ ਦੇ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਹੁਣ ਬਾਲ ਭਲਾਈ ਕਮੇਟੀ ਨੂੰ ਸੌਂਪ ਕੇ ਹਦਾਇਤਾਂ ਅਨੁਸਾਰ ਸੁਰੱਖਿਆ ਘਰਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਮੋਕੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਲੇਬਰ ਅਸਿਸਟੈਂਟ ਲੇਬਰ ਕਮਿਸ਼ਨਰ ਜਤਿੰਦਰਪਾਲ ਸੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਭਾਟੀਆ ਅਤੇ ਹੋਰ ਵੀ ਹਾਜ਼ਰ ਸਨ।

 

Tags: Commissioner of Police Jalandhar , Gurpreet Singh Bhullar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD