Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਹਾਲੀ ਪ੍ਰਸ਼ਾਸਨ ਵਲੋਂ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਸ਼ੁਰੂ, ਘੜੂੰਆਂ ਵਿਖੇ ਕੋਵਿਡ ਕੇਅਰ ਸੈਂਟਰ ਕੀਤਾ ਕਾਰਜਸ਼ੀਲ

ਪ੍ਰਾਈਵੇਟ ਹਸਪਤਾਲਾਂ ਨੂੰ ਆਈਸੋਲੇਸ਼ਨ ਬੈੱਡਾਂ ਵਿਚ ਵਾਧਾ ਕਰਨ ਲਈ ਕਿਹਾ

Web Admin

Web Admin

5 Dariya News

ਐਸ ਏ ਐਸ ਨਗਰ , 06 Aug 2020

Last updated on: Aug 06, 2020, 00:00 IST

ਜ਼ਿਲ੍ਹੇ ਵਿੱਚ ਕੋਵਿਡ -19 ਦੇ ਕੇਸਾਂ ਵਿੱਚ ਹੋ ਰਹੇ ਨਿਰੰਤਰ ਵਾਧੇ ਦੇ ਮੱਦੇਨਜ਼ਰ ਮੁਹਾਲੀ ਪ੍ਰਸ਼ਾਸਨ ਨੇ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਨੂੰ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹਾਂਮਾਰੀ ਫੈਲਣ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।ਸ੍ਰੀ ਦਿਆਲਨ ਨੇ ਕਿਹਾ “ਵਿਸ਼ਵਵਿਆਪੀ ਮਹਾਂਮਾਰੀ ਫੈਲਣ ਤੋਂ ਸਿੱਖਦਿਆਂ, ਸਾਨੂੰ ਕਿਸੇ ਵੀ ਸਮੇਂ ਕੇਸਾਂ ਵਿਚ ਵਾਧੇ ਦੀ ਉਮੀਦ ਸੀ। ਇਸ ਲਈ, ਅਸੀਂ ਆਪਣਾ ਕੋਵਿਡ ਸਪਾਈਕ ਮੈਨੇਜਮੈਂਟ ਪਲਾਨ ਸਮੇਂ ਸਿਰ ਤਿਆਰ ਕੀਤਾ ਅਤੇ ਹੁਣ ਇਸ ਨੂੰ ਅਮਲ ਵਿੱਚ ਲਿਆਂਦਾ ਹੈ। ”ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਗਿਆਨ ਸਾਗਰ ਹਸਪਤਾਲ ਤੋਂ ਇਲਾਵਾ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕੋਵਿਡ ਦੇ ਬਿਨ੍ਹਾਂ ਲੱਛਣਾਂ ਵਾਲੇ 200 ਮਰੀਜਾਂ ਲਈ ਕੋਵਿਡ ਕੇਅਰ ਸੈਂਟਰ (ਸੀ.ਸੀ.ਸੀ.) ਸ਼ੁਰੂ ਕੀਤਾ ਗਿਆ ਹੈ ਅਤੇ ਸਾਡੇ ਕੋਲ 800 ਹੋਰ ਬੈਡਾਂ ਦਾ ਵੀ ਇਥੇ ਪ੍ਰਬੰਧ ਹੈ, ਜਿਸ ਨੂੰ ਜਰੂਰਤ ਪੈਣ ‘ਤੇ ਵਰਤਿਆ ਜਾ ਸਕਦਾ ਹੈ। ਡੇਰਾਬਸੀ ਵਿੱਚ ਇੱਕ ਹੋਰ ਸੀ.ਸੀ.ਸੀ. ਸਥਾਪਤ ਕੀਤਾ ਜਾਵੇਗਾ। ਪ੍ਰਾਈਵੇਟ ਹਸਪਤਾਲਾਂ ਨੂੰ ਵੀ ਚੌਕਸੀ 'ਤੇ ਰੱਖਿਆ ਗਿਆ ਹੈ ਅਤੇ ਇਕਾਂਤਵਾਸ ਦੇ ਕੇਸਾਂ ਲਈ ਵਧੇਰੇ ਬੈਡ ਰਾਖਵੇਂ ਰੱਖਣ ਲਈ ਕਿਹਾ ਗਿਆ ਹੈ। ਕੋਵਿਡ ਪਾਜੇਟਿਵ ਗਰਭਵਤੀ ਮਾਵਾਂ ਦੇ ਜਣੇਪੇ ਅਤੇ ਪ੍ਰਬੰਧਨ ਲਈ ਜ਼ਿਲ੍ਹਾ ਹਸਪਤਾਲ ਵਿੱਚ ਇੱਕ ਵਿਸ਼ੇਸ਼ ਸਹੂਲਤ ਬਣਾਈ ਗਈ ਹੈ।ਬੁਨਿਆਦੀ ਢਾਂਚੇ ਤੋਂ ਇਲਾਵਾ, ਟੈਸਟਿੰਗ ਸਮਰੱਥਾ ਨੂੰ ਅਪਗ੍ਰੇਡ ਕੀਤਾ ਗਿਆ ਹੈ। ਐਂਟੀਜੇਨ ਟੈਸਟਿੰਗ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਟੈਸਟ ਦੇ ਨਤੀਜੇ ਅੱਧੇ ਘੰਟੇ ਦੇ ਅੰਦਰ ਉਪਲਬਧ ਹੁੰਦੇ ਹਨ। ਡੀਸੀ ਨੇ ਕਿਹਾ, "ਅਸੀਂ ਪਾਜੇਟਿਵ ਮਰੀਜ਼ਾਂ ਦੇ ਸੰਪਰਕਾਂ ਦੇ ਇਕ ਦਿਨ ਵਿਚ ਘੱਟੋ ਘੱਟ ਸੌ ਟੈਸਟ ਕਰਨ ਦਾ ਟੀਚਾ ਮਿੱਖਿਆ ਹੈ ਤਾਂ ਜੋ ਉਨ੍ਹਾਂ ਦੇ ਸੰਪਰਕਾਂ ਤੋਂ ਕੇਸਾਂ ਵਿਚ ਹੋਰ ਵਾਧੇ ਦੀ ਰੋਕ ਕਰ ਸਕੀਏ।" ਉਹਨਾਂ ਅੱਗੇ ਕਿਹਾ ਕਿ ਟੈਸਟਿੰਗ ਲਈ ਦੂਜੀ ਟਰੂਨਾਟ ਮਸ਼ੀਨ ਡੇਰਾਬਸੀ ਵਿਖੇ ਲਗਾਈ ਗਈ ਹੈ।ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਤੁਰੰਤ ਡਾਕਟਰੀ ਸਲਾਹ-ਮਸ਼ਵਰਾ ਪ੍ਰਦਾਨ ਕਰਨ ਲਈ, ਇੱਕ ਸਮਰਪਿਤ ਕਾਲ ਸੈਂਟਰ ਜਲਦੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਕਾਲ ਸੈਂਟਰ ਦੇ ਡਾਕਟਰ ਰੋਜ਼ਾਨਾ ਇਹਨਾਂ ਮਰੀਜ਼ਾਂ ਦੇ ਸੰਪਰਕ ਵਿੱਚ ਰਹਿਣਗੇ ਅਤੇ ਮਰੀਜ਼ ਵੀ ਸਿਹਤ ਸੰਬੰਧੀ ਕੋਈ ਅਸੁਵਿਧਾ ਜਾਂ ਸਿਹਤ ਖਰਾਬ ਹੋਣ ਦੀ ਸੂਰਤ ਵਿਚ ਸਲਾਹ ਮਸ਼ਵਰਾ ਕਰਨ ਲਈ ਡਾਕਟਰਾਂ ਨਾਲ ਸੰਪਰਕ ਕਰ ਸਕਦੇ ਹਨ। ਜੇ ਲੋੜ ਪਈ ਤਾਂ ਵੀਡੀਓ ਕਾਲਿੰਗ ਦੀ ਸਹੂਲਤ ਵੀ ਮਰੀਜ਼ਾਂ ਨੂੰ ਦਿੱਤੀ ਜਾਵੇਗੀ।ਆਸ਼ਿਕਾ ਜੈਨ ਏਡੀਸੀ (ਜ) ਅਤੇ ਰਾਜੀਵ ਗੁਪਤਾ ਏਡੀਸੀ (ਡੀ) ਤੋਂ ਇਲਾਵਾ, ਮੀਟਿੰਗ ਵਿੱਚ ਹਿਮਾਂਸ਼ੂ ਜੈਨ, ਕੁਲਦੀਪ ਬਾਵਾ, ਜਗਦੀਪ ਸਹਿਗਲ (ਸਾਰੇ ਐਸਡੀਐਮਜ਼), ਮਨਜੀਤ ਸਿੰਘ ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Mohali , COVID Spike Management Plan , Girish Dayalan , Deputy Commissioner Mohali , S.A.S. Nagar , Covid Care Centre , Punjab Fights Corona , Coronavirus , COVID 19 , Novel Coronavirus , India Fights Corona , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD