Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਮਨਾਇਆ ਜਾਵੇਗਾ ਅਜ਼ਾਦੀ ਦਿਵਸ, ਕੋਵਿਡ ਯੋਧਿਆਂ ਨੂੰ ਹੋਵੇਗਾ ਸਮਰਪਿਤ- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ

ਸਿਹਤ, ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਮੋਹਰਲੀ ਕਤਾਰਾਂ ਦੇ ਕੋਵਿਡ ਯੋਧਿਆਂ ਦਾ ਹੋਵੇਗਾ ਸਨਮਾਨ

Web Admin

Web Admin

5 Dariya News

ਜਲੰਧਰ , 06 Aug 2020

Last updated on: Aug 06, 2020, 00:00 IST

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ 74ਵਾਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸਿਹਤ ਸੁਰੱਖਿਆ ਮਾਪਦੰਡਾਂ ਖਾਸ ਕਰਕੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਨੂੰ ਧਿਆਨ ਵਿੱਚ ਰੱਖਦੇ ਹੋਏ ਮਨਾਇਆ ਜਾਵੇਗਾ। ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅਜ਼ਾਦੀ ਦਿਵਸ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੇ ਕੇਸਾਂ ਵਿੱਚ ਵਾਧਾ ਹੋਣ ਕਰਕੇ ਸਮਾਗਮ ਦੌਰਾਨ ਸਭਿਆਚਾਰਕ ਗਤੀਵਿਧੀਆਂ ਨਹੀਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੱਚਿਆਂ ਅਤੇ ਬਜ਼ੁਰਗਾਂ ਨੂੰ 15 ਅਗਸਤ ਦੇ ਸਮਾਗਮ ਦੌਰਾਨ ਆਉਣ ਦੀ ਇਜ਼ਾਜਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਪੰਜਾਬ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਦਿਵਸ 'ਤੇ ਸੰਖੇਪ ਵਿੱਚ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ,ਸੰਬੋਧਨ ਕਰਨ, ਪਰੇਡ ਦਾ ਨਿਰੀਖਣ, ਮਾਰਚ ਪਾਸਟ ਤੋਂ ਸਲਾਮੀ ਲੈਣ ਤੋਂ ਇਲਾਵਾ 'ਕੋਵਿਡ ਯੋਧਿਆਂ' ਦਾ ਸਨਮਾਨ ਕੀਤਾ ਜਾਵੇਗਾ ਜਿਨ੍ਹਾਂ ਵਲੋਂ ਅਪਣੀ ਜਿੰਦਗੀ ਨੂੰ ਖ਼ਤਰੇ ਵਿੱਚ ਪਾਉਂਦਿਆਂ ਨੋਵਲ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਸ੍ਰੀ ਘਨਸ਼ਿਆਮ ਥੋਰੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਕੋਵਿਡ ਯੋਧਿਆਂ ਵਲੋਂ ਜਿਸ ਲਗਨ ਅਤੇ ਸਮਰਪਣ ਦੀ ਭਾਵਨਾ ਦਾ ਵਿਖਾਵਾ ਕੀਤਾ ਗਿਆ ਹੈ ਉਹ ਦੂਸਰਿਆਂ ਲਈ ਪ੍ਰੇਰਣਾਦਾਇਕ ਹੈ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕੋਰੋਨਾ ਯੋਧੇ ਅਸਲ ਵਿੱਚ ਦੇਸ਼ ਅਤੇ ਸੂਬੇ ਦੇ ਮਹਾਂਨਾਇਕ ਹਨ ਜਿਨਾ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਮਹਾਂਮਾਰੀ ਕਰਕੇ ਸੁਤੰਤਰਤਾ ਸੈਨਾਨੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਵਲੋਂ ਸਟੇਡੀਅਮ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਅਜ਼ਾਦੀ ਦਿਵਸ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਸੁਰੱਖਿਆ ਅਤੇ ਸਿਵਲ ਅਮਲੇ ਨੂੰ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਜਾਇੰਟ ਕਮਿਸ਼ਨਰ ਪੁਲਿਸ ਚਰਨਜੀਤ ਸਿੰਘ ਸੋਹਲ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਜਾਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਏ.ਸੀ.ਪੀ.ਮਾਡਲ ਟਾਊਨ ਹਰਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

 

Tags: DC Jalandhar , Commissioner of Police Jalandhar , Deputy Commissioner Jalandhar , Ghanshyam Thori , Gurpreet Singh Bhullar , Jalandhar , Punjab Fights Corona , Coronavirus , COVID 19 , Novel Coronavirus , India Fights Corona , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD